ਬਰਨਾਲਾ 'ਚ ਕਿਸਾਨਾਂ ਨੂੰ ਸੰਮਨ ਦੇਣ ਆਏ ਮਾਲ ਵਿਭਾਗ ਦੇ ਅਧਿਕਾਰੀਆਂ ਦਾ ਘਿਰਾਓ - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
ਕਿਸਾਨਾਂ ਵੱਲੋਂ ਵਾਰ-ਵਾਰ ਸਰਕਾਰਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਪਰਾਲੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ, ਪਰ ਹੱਲ ਕਰਨ ਦੀ ਥਾਂ ਕਿਸਾਨਾਂ ਨੂੰ ਸੰਮਨ ਭੇਜੇ ਜਾ ਰਹੇ ਨੇ ਜਿਸ ਦਾ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਬਰਨਾਲਾ ਦੇ ਪਿੰਡ ਚੀਮਾ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸੰਮਨ ਦੇਣ ਆਏ ਮਾਲ ਵਿਭਾਗ ਦੇ ਅਧਿਕਾਰੀਆਂ ਦਾ ਕਿਸਾਨ ਯੂਨੀਅਨਾਂ ਨੇ ਘਿਰਾਓ ਕੀਤਾ।


Published : Dec 6, 2023, 7:27 PM IST
ਬਰਨਾਲਾ: ਕਿਸਾਨਾਂ ਵੱਲੋਂ ਲਗਾਤਾਰ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ ਤਾਂ ਦੂਜੇ ਪਾਸੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹਾ ਹੀ ਮਾਮਲਾ ਪਿੰਡ ਚੀਮਾ ਤੋਂ ਸਾਹਮਣੇ ਆਇਆ ਜਿੱਥੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸੰਮਨ ਦੇਣ ਆਏ ਮਾਲ ਵਿਭਾਗ ਦੇ ਅਧਿਕਾਰੀਆਂ ਦਾ ਕਿਸਾਨ ਯੂਨੀਅਨਾਂ ਵੱਲੋਂ ਘਿਰਾਓ ਕਰਕੇ ਸਰਕਾਰ ਅਤੇ ਪ੍ਰਸ਼ਾਸ਼ਨ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਹ ਘਿਰਾਓ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਡਕੌਂਦਾ ਦੇ ਵਰਕਰਾਂ ਵੱਲੋਂ ਕੀਤਾ ਗਿਆ। ਕਿਸਾਨਾਂ ਦਾ ਵਿਰੋਧ ਕਾਰਨ ਅਧਿਕਾਰੀ ਕਿਸਾਨਾਂ ਨੂੰ ਬਿਨ੍ਹਾਂ ਨੋਟਿਸ ਦਿੱਤੇ ਵਾਪਸ ਮੁੜ ਗਏ।
ਕਿਸਾਨਾਂ ਦਾ ਪੱਖ: ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਉਗਰਾਹਾਂ ਦੇ ਆਗੂ ਦਰਸ਼ਨ ਸਿੰਘ ਚੀਮਾ ਅਤੇ ਬੀਕੇਯੂ ਡਕੌਂਦਾ ਦੇ ਆਗੂ ਬਲਵੰਤ ਸਿੰਘ ਨੰਬਰਦਾਰ ਨੇ ਕਿਹਾ ਕਿ ਜਿਹਨਾਂ ਕਿਸਾਨਾਂ ਵੱਲੋਂ ਪਰਾਲੀ ਸਾੜੀ ਗਈ, ਉਨ੍ਹਾਂ ਨੂੰ ਅੱਜ ਮਾਲ ਵਿਭਾਗ ਦੇ ਪਟਵਾਰੀ ਸੰਮਨ ਦੇਣ ਪਿੰਡ ਪਹੁੰਚੇ ਸਨ । ਜਿਹਨਾਂ ਦਾ ਪਤਾ ਲੱਗਦਿਆਂ ਹੀ ਕਿਸਾਨ ਜਥੇਬੰਦੀਆਂ ਨੇ ਇਸਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਅਧਿਕਾਰੀਆਂ ਤੋਂ ਸੰਮਨ ਨਾ ਫ਼ੜੇ ਅਤੇ ਇਨ੍ਹਾਂ ਦੇ ਕਿਸੇ ਵੀ ਕਾਗਜ਼ ਉਪਰ ਦਸਤਖ਼ਤ ਵੀ ਨਾ ਕਰੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸੰਮਨ ਦੇਣ ਤੋਂ ਰੋਕਿਆ ਗਿਆ ਹੈ। ਕਿਸੇ ਵੀ ਕਿਸਾਨ ਨਾਲ ਪਰਾਲੀ ਸਾੜਨ ਦੇ ਮਾਮਲੇ ਵਿੱਚ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ।
- ਮਾਂ ਖੇਡ ਕਬੱਡੀ ਦਾ ਸਟਾਰ ਘਰ ਚਲਾਉਣ ਲਈ ਬਣਿਆ ਬਾਊਂਸਰ, ਕਿਹਾ- ਸਰਕਾਰੀ ਨੌਕਰੀ ਨਾ ਮਿਲਣ ਦਾ ਨਹੀਂ ਕੋਈ ਅਫਸੋਸ ਵਧੀਆ ਚਲਦਾ ਗੁਜ਼ਾਰਾ
- ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ; ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ 2000 ਰੁਪਏ
- ਕਰਜ਼ੇ ਦੇ ਮੁੱਦੇ 'ਤੇ ਸੁਖਬੀਰ ਬਾਦਲ ਨੇ ਘੇਰੀ ਪੰਜਾਬ ਸਰਕਾਰ, ਕਿਹਾ-ਬਿਨਾਂ ਕੋਈ ਵਿਕਾਸ ਕੀਤੇ ਲੋਕਾਂ ਸਿਰ ਚਾੜ੍ਹਿਆ ਹਜ਼ਾਰਾਂ ਕਰੋੜ ਦਾ ਕਰਜ਼ਾ
ਸਰਕਾਰ ਕਰੇ ਸਮੱਸਿਆ ਦਾ ਹੱਲ: ਕਿਸਾਨ ਆਗੂਆਂ ਨੇ ਆਖਿਆ ਕਿ ਕਂੇਦਰ ਅਤੇ ਪੰਜਾਬ ਸਰਕਾਰ ਪਰਾਲੀ ਦੀ ਸਮੱਸਿਆ ਦਾ ਹੱਲ ਕਰਨ ਦੀ ਥਾਂ ਕਿਸਾਨਾਂ ਉਪਰ ਪਰਚੇ ਦਰਜ਼ ਕਰ ਰਹੀ ਹੈ। ਨੈਸ਼ਨਲ ਗਰੀਨ ਟ੍ਰਿਿਬਊਨਲ ਅਤੇ ਸੁਪਰੀਮ ਕੋਰਟ ਵੱਲੋਂ ਵੀ ਕਿਸਾਨਾਂ ਨੂੰ ਪਰਾਲੀ ਦੇ ਹੱਲ ਲਈ ਯੋਗ ਮੁਆਵਜ਼ਾ ਦੇਣ ਲਈ ਕਿਹਾ ਗਿਆ ਹੈ, ਪਰ ਸਰਕਾਰਾਂ ਬਿਨ੍ਹਾਂ ਕੋਈ ਸਹਾਇਤਾ ਕੀਤੇ ਧੱਕੇਸ਼ਾਹੀ ਉਪਰ ਉਤਰ ਆਈਆਂ ਹਨ। ਸਰਕਾਰ ਦੀ ਹਰ ਕਾਰਵਾਈ ਦਾ ਜੱਥੇਬੰਦੀਆਂ ਮੂੰਹ ਤੋੜਵਾਂ ਜਵਾਬ ਦੇਣਗੀਆਂ। ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਉਪਰ ਪਰਚੇ ਜਾਂ ਜ਼ੁਰਮਾਨੇ ਕੀਤੇ ਗਏ ਤਾਂ ਇਸ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨਾ ਕਿਸੇ ਵੀ ਕਿਸਾਨ ਦਾ ਸ਼ੌਕ ਨਹੀਂ ਹੈ, ਬਲਕਿ ਕਿਸਾਨਾਂ ਨੇ ਮਜ਼ਬੂਰੀਵੱਸ ਪਰਾਲੀ ਸਾੜੀ ਹੈ। ਸਰਕਾਰ ਇਸ ਸਮੱਸਿਆ ਦਾ ਹੱਲ ਕਰਨ ਦੀ ਥਾਂ ਕਿਸਾਨਾਂ ਉਪਰ ਪਰਚੇ ਦਰਜ ਕਰਦੀ ਆ ਰਹੀ ਹੈ।
ਪਟਵਾਰ ਦਾ ਬਿਆਨ: ਇਸ ਸਬੰਧੀ ਪਟਵਾਰੀ ਸਵਰਾਜ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਦੇ ੳੱੁਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਪਿੰਡ ਚੀਮਾ ਦੇ ਪਰਾਲੀ ਨੂੰ ਅੱਗ ਲਗਾਉਣ ਵਾਲੇ 4 ਕਿਸਾਨਾਂ ਨੂੰ ਸੰਮਨ ਦੇਣ ਉਹ ਪਿੰਡ ਚੀਮਾ ਆਏ ਸਨ, ਜਿੱਥੇ ਕਿਸਾਨ ਯੂਨੀਅਨਾਂ ਨੇ ਉਹਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਹੈ। ਜਿਸ ਸਬੰਧੀ ਉਹ ਉਚ ਅਧਿਕਾਰੀਆਂ ਨੂੰ ਇਸ ਬਾਰੇ ਜਾਣੂ ਕਰਵਾਉਣਗੇ।