ਬਰਨਾਲਾ: ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਸ਼ਹਿਰ ’ਚ ਸਿਹਤ ਵਿਭਾਗ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ, ਇਸ ਤਹਿਤ ਸਿਹਤ ਵਿਭਾਗ ਵਲੋਂ ਵਿਸ਼ੇਸ਼ ਤੌਰ ’ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਵਿਭਾਗ ਵਲੋਂ ਲੋਕਾਂ ਨੂੰ ਸਪੈਸ਼ਲ ਵੈਨ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।
ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ’ਤੇ ਟੀਕਾਕਰਨ ਲਈ ਵੈਕਸੀਨੇਸ਼ਨ ਸੈਂਟਰ ਬਣਾ ਗਏ ਹਨ, ਜਿੱਥੇ ਸੀਨੀਅਰ ਸਿਟੀਜ਼ਨਾਂ ਅਤੇ ਆਮ ਲੋਕਾਂ ਦੇ ਕੋਵਿਡ-19 ਦੀ ਵੈਕਸੀਨ ਲਗਾਈ ਜਾ ਰਹੀ ਹੈ। ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਦੇ ਵਧ ਰਹੇ ਖ਼ਤਰੇ ਪ੍ਰਤੀ ਵੀ ਚੌਕੰਨਾ ਕਰ ਰਿਹਾ ਹੈ ਅਤੇ ਇਸਤੋਂ ਬਚਣ ਲਈ ਸੁਚਤੇ ਕਰ ਰਿਹਾ ਹੈ।
ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਪੂਰੇ ਬਰਨਾਲਾ ਜ਼ਿਲੇ ’ਚ ਕੋਰੋਨਾ ਦੇ 50 ਮਰੀਜ਼ ਐਕਟਿਵ ਹਨ। ਹੁਣ ਤੱਕ ਕੁੱਲ 82,163 ਕੋਰੋਨਾ ਦੀ ਟੈਸਟਿੰਗ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 2403 ਮਰੀਜ਼ਾਂ ਦੀ ਟੈਸਟਿੰਗ ਪੌਜ਼ੀਟਿਵ ਆਈ ਹੈ ਅਤੇ ਕੁੱਲ 2,281 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਹੁਣ ਤੱਕ ਜ਼ਿਲ੍ਹੇ ’ਚ ਕੁੱਲ 55 ਕੇਸ ਐਕਟਿਵ ਹਨ। ਇਨ੍ਹਾਂ ਵਿੱਚੋਂ 4 ਮਰੀਜ਼ ਜ਼ਿਲ੍ਹਾ ਪੱਧਰੀ ਕੋਵਿਡ ਸੈਂਟਰ ਵਿੱਚ ਇਲਾਜ ਕਰਵਾ ਰਹੇ ਹਨ ਜਦੋਂਕਿ ਬਾਕੀ ਰਹਿੰਦੇ ਮਰੀਜ਼ਾਂ ਦਾ ਇਲਾਜ ਘਰਾਂ ਵਿੱਚ ਇਕਾਂਤਵਾਸ ਕਰਕੇ ਕੀਤਾ ਜਾ ਰਿਹਾ ਹੈ।