ਬਰਨਾਲਾ: ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਸਵੱਛ ਭਾਰਤ ਮੁਹਿੰਮ ਤਹਿਤ ਜਲ ਸ਼ਕਤੀ ਵਿਭਾਗ ਵੱਲੋਂ ਜਲ ਸਪਲਾਈ ਅਤੇ ਸੈਨੀਟੈਸ਼ਨ ਵਿਭਾਗ ਵੱਲੋਂ ਨਗਰ ਕੌਂਸਲ ਬਰਨਾਲਾ ਨੂੰ ਸੌਚ ਮੁਕਤ ਕੀਤਾ ਐਲਾਨਿਆ ਗਿਆ ਹੈ, ਜਿਸ ਤਹਿਤ ਬਰਨਾਲਾ ਨਗਰ ਕੌਂਸਲ ਨੂੰ ਓਪਨ ਡਿਫ਼ੈਕਸ਼ਨ ਫ਼ਰੀ ਪਲੱਸ ਪਲੱਸ (ODF++) ਦਰਜ਼ਾ ਦਿੱਤਾ ਗਿਆ ਹੈ।
ਬਰਨਾਲਾ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਨਗਰਬ ਕੌਂਸਲ ਵਲੋਂ ਰੇਲਵੇ ਸਟੇਸ਼ਨ, ਸਰਕਾਰੀ ਹਸਪਤਾਲ, ਪੁਲਿਸ ਥਾਣਾ, ਪਾਰਕ, ਬੱਸ ਸਟੈਂਡ ਅਤੇ ਸ਼ਹਿਰ ਦੇ ਮੁੱਖ ਚੌਂਕਾਂ ਵਿੱਚ ਜਨਤਕ ਥਾਵਾਂ 'ਤੇ 10 ਪਬਲਿਕ ਟੁਆਲਿਟ ਬਣਾਏ ਗਏ ਹਨ। ਇਸ ਤੋਂ ਇਲਾਵਾ ਔਰਤਾਂ ਦੀ ਸੁਵਿਧਾ ਲਈ ਟੁਆਲਿਟਾਂ ਵਿੱਚ ਸੈਨਟਰੀ ਪੈਡ ਦੀ ਵੈਂਡਿੰਗ ਮਸ਼ੀਨ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ। ਇਸ ਨਾਲ ਜਨਤਕ ਥਾਵਾਂ 'ਤੇ ਲੋਕਾਂ ਨੂੰ ਸੁਵਿਧਾ ਪ੍ਰਾਪਤ ਹੋ ਰਹੀ ਹੈ ਤੇ ਸ਼ਹਿਰ ਵੀ ਸਾਫ਼ ਸੁਥਰਾ ਰਹੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਨਗਰ ਕੌਂਸਲ ਦੇ ਈਓ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਸਰਕਾਰ ਵਲੋਂ ਚਲਾਈ ਸਵੱਛ ਭਾਰਤ ਮੁਹਿੰਮ ਦੇ ਤਹਿਤ ਬਰਨਾਲਾ ਨਗਰ ਕੌਂਸਲ ਵਲੋਂ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਭਾਰਤ ਸਰਕਾਰ ਦੇ ਜਲ ਸ਼ਕਤੀ ਵਿਭਾਗ ਵਲੋਂ ਨਗਰ ਕੌਂਸਲ ਦੇ ਕੰਮਾਂ ਦੀ ਪ੍ਰਸ਼ੰਸ਼ਾ ਕੀਤੀ ਹੈ। ਜਿਸ ਦੇ ਬਾਅਦ ਜਲ ਵਿਭਾਗ ਵਲੋਂ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕਰਦੇ ਹੋਏ ਨਗਰ ਕੌਂਸਲ ਬਰਨਾਲਾ ਨੂੰ ਓਡੀਐਫ਼ ਪਲੱਸ ਪਲੱਸ ਦਾ ਦਰਜ਼ਾ ਦਿੱਤਾ ਗਿਆ ਹੈ। ਇਨ੍ਹਾਂ ਮਾਪਦੰਡਾਂ ਵਿੱਚ ਜਨਤਕ ਟੁਆਲਿਟ, ਸੀਵਰੇਜ ਟਰੀਟਮੈਂਟ ਪਲਾਂਟ ਆਦਿ ਸ਼ਾਮਲ ਹਨ।
ਬਰਨਾਲਾ ਸ਼ਹਿਰ ਵਿੱਚ 10 ਥਾਵਾਂ ’ਤੇ ਪਬਲਿਕ ਟੁਆਲਿਟ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਵਿਧਾ ਲਈ ਵੀ ਸਾਰੀਆਂ ਟੁਆਲਿਟਾਂ ਵਿੱਚ ਸੈਨਟਰੀ ਪੈਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਸਵੱਛਤਾ ਮਿਸ਼ਨ ਦੇ ਤਹਿਤ ਆਪਣਾ ਪੂਰਾ ਸਹਿਯੋਗ ਦੇਣ ਅਤੇ ਆਪਣੇ ਆਸਪਾਸ ਖੇਤਰ ਨੂੰ ਸਾਫ਼ ਰੱਖਣ ਦੀ ਵੀ ਅਪੀਲ ਕੀਤੀ ਹੈ।