ETV Bharat / state

ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਾ ਸਬ-ਇੰਸਪੈਕਟਰ ਬਰਨਾਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

author img

By

Published : Oct 20, 2020, 9:19 PM IST

ਬਰਨਾਲਾ ਪੁਲਿਸ ਨੇ ਨਸ਼ਾ ਤਸਕਰਾਂ ਦੀ ਮੱਦਦ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਇੱਕ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਵਿਰੁੱਧ ਪਰਚਾ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਹੈ। ਇਹ ਸਬ-ਇੰਸਪੈਕਟਰ ਬਰਨਾਲਾ ਪੁਲਿਸ ਵਲੋਂ ਪਿਛਲੇ ਸਮੇਂ ਦੌਰਾਨ ਨਸ਼ੀਲੀਆਂ ਗੋਲੀਆਂ ਦੇ ਮਾਮਲੇ ’ਚ ਮੁਲਜ਼ਮਾਂ ਦੀ ਮੱਦਦ ਕਰਦਾ ਆ ਰਿਹਾ ਸੀ। ਜਿਸ 'ਤੇ ਬਰਨਾਲਾ ਪੁਲਿਸ ਵਲਂ ਹੁਣ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

Barnala police arrest sub-inspector for helping drug smugglers
ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਾ ਸਬ-ਇੰਸਪੈਕਟਰ ਬਰਨਾਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਬਰਨਾਲਾ: ਪੁਲਿਸ ਨੇ ਨਸ਼ਾ ਤਸਕਰਾਂ ਦੀ ਮੱਦਦ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਇੱਕ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਵਿਰੁੱਧ ਪਰਚਾ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਹੈ। ਇਹ ਸਬ-ਇੰਸਪੈਕਟਰ ਬਰਨਾਲਾ ਪੁਲਿਸ ਵਲੋਂ ਪਿਛਲੇ ਸਮੇਂ ਦੌਰਾਨ ਨਸ਼ੀਲੀਆਂ ਗੋਲੀਆਂ ਦੇ ਮਾਮਲੇ ’ਚ ਮੁਲਜ਼ਮਾਂ ਦੀ ਮੱਦਦ ਕਰਦਾ ਆ ਰਿਹਾ ਸੀ। ਜਿਸ 'ਤੇ ਬਰਨਾਲਾ ਪੁਲਿਸ ਵਲਂ ਹੁਣ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਰਨਾਲਾ ਪੁਲਿਸ ਦੇ ਐਸਪੀ (ਡੀ) ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਐਸਐਸਪੀ ਸੰਦੀਪ ਗੋਇਲ ਦੀ ਅਗਵਾਈ ਵਿੱਚ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਲਗਾਤਾਰ ਜਾਰੀ ਹੈ।

ਪਿਛਲੇ ਸਮੇਂ ਦੌਰਾਨ ਇਸੇ ਤਹਿਤ ਨਸ਼ੀਲੀਆਂ ਗੋਲੀਆਂ ਦੀ ਇੱਕ ਵੱਡੀ ਚੇਨ ਤੋੜੀ ਗਈ ਸੀ। ਜਿਸ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਲੱਖਾਂ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਸੀ। ਇਸੇ ਕੇਸ ਵਿੱਚ 10 ਤੋਂ ਵਧੇਰੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਰਕਾਰੀ ਰੇਲਵੇ ਪੁਲਿਸ ਬਠਿੰਡਾ ਵਿਖੇ ਸਬ-ਇੰਸਪੈਕਟਰ ਦੇ ਤੌਰ 'ਤੇ ਡਿਊਟੀ ਨਿਭਾਅ ਰਹੇ ਸੁਰਜੀਤ ਸਿੰਘ ਦਾ ਨਸ਼ਾ ਤਸਕਰਾਂ ਨਾਲ ਸਬੰਧ ਸਾਹਮਣੇ ਆਏ ਹਨ। ਇਹ ਸਬ-ਇੰਸਪੈਕਟਰ ਨਸ਼ਾ ਤਸਕਰਾਂ ਤੋਂ ਮੋਟੀ ਰਿਸ਼ਵਤ ਲੈ ਕੇ ਉਨ੍ਹਾਂ ਦੀ ਮੱਦਦ ਕਰਦਾ ਰਿਹਾ ਸੀ। ਸ਼ੁਰੂਆਤੀ ਜਾਂਚ ਵਿੱਚ ਇਸ ਸਬ-ਇੰਸਪੈਕਟਰ ’ਤੇ 25 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਹਮਣੇ ਆਏ ਹਨ।

ਦਿੱਲੀ ਤੋਂ ਫ਼ੜੇ ਗਏ ਨਸ਼ੀਲੀਆਂ ਗੋਲੀਆਂ ਦੇ ਤਸਕਰ ਕ੍ਰਿਸ਼ਨ ਅਰੋੜਾ ਦੇ ਪਰਿਵਾਰ ਨਾਲ ਸਬ-ਇੰਸਪੈਕਟਰ ਸੁਰਜੀਤ ਸਿੰਘ ਦੇ ਸਬੰਧ ਵੀ ਸਾਹਮਣੇ ਆਏ ਅਤੇ ਅੱਗੇ ਇਸ ਸਾਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸਬ-ਇੰਸਪੈਕਟਰ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ਼ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.