ਬਰਨਾਲਾ: ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹੋਈ ਹਾਸਲ ਹੋਈ ਹੈ, ਜਦੋਂ ਗੈਂਗਸਟਰ ਗਰੁੱਪ ਨਾਲ ਜੁੜੇ ਨੌਜਵਾਨਾਂ ਨੂੰ ਭਾਰੀ ਅਸਲੇ ਸਮੇਤ ਕਾਬੂ ਕੀਤਾ ਗਿਆ। ਪੁਲੀਸ ਨੇ 10 ਨੌਜਵਾਨਾਂ ਨੂੰ 9 ਗੈਰ ਕਾਨੂੰਨੀ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਜਿਹਨਾਂ ਤੋਂ 2 ਸਕਾਰਪੀਓ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਇਹਨਾਂ ਕੋਲ ਹਥਿਆਰਾਂ ਵਿੱਚ 6 ਬਾਰਾਂ ਬੋਰ ਬੰਦੂਕਾਂ ਅਤੇ ਤਿੰਨ 32 ਬੋਰ ਪਿਸਟਲਾਂ ਵੀ ਫੜੀਆਂ ਗਈ ਹਨ।
ਐੱਸ.ਐੱਸ.ਪੀ. ਵੱਲੋਂ ਜਾਣਕਾਰੀ: ਇਸ ਬਾਰੇ ਬਰਨਾਲਾ ਦੇ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਉੱਪਰ ਪਹਿਲਾਂ ਵੀ ਕਤਲ, ਡਕੈਤੀ, ਨਸ਼ੇ ਅਤੇ ਅਸਲੇ ਦੇ ਮਾਮਲੇ ਦਰਜ਼ ਹਨ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਗੈਂਗਸਟਰ ਕੁਲਵੀਰ ਨਰੂਆਣਾ ਤੇ ਅਜੀਜ ਖਾਨ ਦਾ ਸਾਥੀ ਦੱਸਿਆ ਜਾ ਰਿਹਾ ਹੈ ਅਤੇ ਗੈਂਗਸਟਰ ਮਨਪ੍ਰੀਤ ਮੰਨਾ ਨਾਲ ਇੱਕ ਮਾਮਲੇ ਵਿੱਚ ਨਾਮਜ਼ਦ ਹੈ।
ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦਾ ਇਰਾਦਾ: ਪੁਲਿਸ ਅਧਿਕਾਰੀਆਂ ਮੁਤਾਬਿਕ ਇਹ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਦ ਦੇਣ ਦੀ ਤਾਕ ਵਿੱਚ ਸਨ। ਇਨ੍ਹਾਂ ਵੱਲੋਂ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਹੀ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਕਿ ਇਨ੍ਹਾਂ ਉੱਪਰ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਪੁਲਿਸ ਦੀ ਚੌਂਕਸੀ: ਦਸ ਦਈਏ ਕਿ ਪੰਜਾਬ ਪੁਲਿਸ ਦੀ ਚੌਂਕਸੀ ਅਤੇ ਗੈਂਗਸਟਰਾਂ 'ਤੇ ਨੱਥ ਪਾਉਣ ਲਈ ਵੱਢੀ ਮੁਹਿੰਮ ਤਹਿਤ ਆਏ ਦਿਨ ਗੈਂਗਸਟਰ ਜਾਂ ਉਨ੍ਹਾਂ ਦੇ ਗੁਰਗੇ ਕਾਬੂ ਕੀਤਾ ਜਾ ਰਹੇ ਹਨ ਤਾਂ ਜੋ ਪੰਜਾਬ 'ਚ ਕੋਈ ਵਾਰਦਾਤ ਨਾ ਹੋ ਸਕੇ ਅਤੇ ਪੰਜਾਬ ਦੀ ਅਮਨ ਸ਼ਾਂਤੀ ਬਣੀ ਰਹੇ।
ਇਹ ਵੀ ਪੜ੍ਹੋ: Jaggu Bhagwanpuria gang: ਜੱਗੂ ਭਗਵਾਨਪੁਰੀਆ ਦੀ ਗੈਂਗ ਦਾ ਵਿਅਕਤੀ ਹਥਿਆਰਾਂ ਸਮੇਤ ਗ੍ਰਿਫਤਾਰ