ਬਰਨਾਲਾ: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ (Government of Punjab and Punjab Police) ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ (Campaign against drug traffickers) ਵਿੱਢੀ ਗਈ ਹੈ। ਜਿਸ ਤਹਿਤ ਪੁਲਿਸ ਵੱਲੋਂ ਰੋਜ਼ਾਨਾਂ ਕਈ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰੀ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ 2 ਔਰਤਾਂ ਸਹਿਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਰ (Drug smugglers arrested) ਕੀਤਾ ਹੈ, ਜਿਨ੍ਹਾਂ ਤੋਂ 2500 ਨਸ਼ੀਲੀ ਗੋਲੀਆਂ, 45 ਨਸ਼ੀਲੀ ਦਵਾਈ ਦੀਆਂ ਸ਼ਿਸ਼ੀਆਂ, 10 ਗ੍ਰਾਮ ਹੈਰੋਇਨ ਅਤੇ 90,000 ਡਰੱਗ ਮਨੀ ਦੀ ਬਰਾਮਦਗੀ ਹੋਈ ਹੈ। ਉੱਥੇ ਹੀ ਪੁਲਿਸ ਨੇ ਬਰਨਾਲਾ ਦੀ ਇੱਕ ਡਰੇਨ ਵਿੱਚ ਮਿਲੀ ਲਾਸ਼ ਦੇ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਦੇ ਦੋਸਤ ਨੂੰ ਵੀ ਗ੍ਰਿਫ਼ਤਾਰ (arrested) ਕੀਤਾ ਹੈ।
ਇਸ ਮਾਮਲੇ ਉੱਤੇ ਜਿਆਦਾ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐੱਸ.ਪੀ. ਅਨਿਲ ਕੁਮਾਰ ਨੇ ਦੱਸਿਆ ਕਿ ਬਰਨਾਲਾ ਪੁਲਿਸ ਦੁਆਰਾ ਵੱਖ-ਵੱਖ ਮਾਮਲਿਆਂ ਵਿੱਚ ਦੋ ਔਰਤਾਂ ਸਹਿਤ 4 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 2500 ਨਸ਼ੀਲੀ ਗੋਲੀਆਂ, 45 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ, 10 ਗਰਾਮ ਹੈਰੋਇਨ, 90000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ 2 ਮੁਲਜ਼ਮ ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਭਾਰਤੀ ਕਿਸਾਨ ਯੂਨੀਅਨ ਡਕੌਂਦਾ (Bhartiya Kisan Union Dakonda) ਦੇ ਨਾਲ ਕੰਮ ਕਰਦਾ ਸੀ ਅਤੇ ਇਹ ਦੋਵੇਂ ਹਰਿਆਣਾ ਤੋਂ ਨਸ਼ੀਲੀ ਦਵਾਈ ਲਿਆਕੇ ਬਰਨਾਲਾ ਦੇ ਇਲਾਕੇ ਵਿੱਚ ਵੇਚਦੇ ਸਨ।
ਜਿੱਥੇ ਸੀਆਈਏ ਪੁਲਿਸ ਨੇ ਮੁਲਜ਼ਮਾਂ ਨੂੰ ਇੱਕ ਗੱਡੀ ਸਹਿਤ 2500 ਨਸ਼ੀਲੀ ਗੋਲੀਆਂ, 45 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੂਜੇ ਮਾਮਲੇ ਵਿੱਚ ਪੁਲਿਸ ਦੁਆਰਾ ਪਿਛਲੇ ਦਿਨਾਂ ਬਰਨਾਲਾ ਦੇ ਬਾਜਾਖਾਨਾ ਰੋਡ (Bajakhana Road of Barnala) ਉੱਤੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਸੀ। ਜਿਸ ਦੇ ਬਾਅਦ ਪੁਲਿਸ ਨੇ ਉਸ ਦੇ ਦੋਸਤ ਨੂੰ ਗ੍ਰਿਫ਼ਤਾਰ ਕੀਤਾ ਸੀ ਤਾਂ ਉਸ ਦੇ ਦੋਸਤ ਨੇ ਦੱਸਿਆ ਕਿ ਉਹ ਦੋਵੇਂ ਹੈਰੋਇਨ ਦਾ ਨਸ਼ਾ ਕਰਦੇ ਸਨ ਅਤੇ ਉਸ ਦਿਨ ਨਸ਼ੇ ਦੀ ਓਵਰਡੋਜ ਦੇ ਕਾਰਨ ਮ੍ਰਿਤਕ ਦੀ ਮੌਤ ਹੋ ਗਈ ਸੀ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਉਨ੍ਹਾਂ ਨੂੰ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਮਹਿੰਗਾਈ ਖਿਲਾਫ ਕਾਂਗਰਸੀਆਂ ਦਾ ਪ੍ਰਦਰਸ਼ਨ, ਹਾਥੀ ’ਤੇ ਚੜ੍ਹੇ ਸਿੱਧੂ, ਲੋਕ ਹੋਏ ਪਰੇਸ਼ਾਨ