ਬਰਨਾਲਾ: ਪੰਜਾਬ ਪੁਲਿਸ (Punjab Police) ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ (Campaign against drug traffickers) ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰ ਗ੍ਰਿਫ਼ਤਾਰ (Drug trafficker arrested) ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਬਰਨਾਲਾ ਪੁਲਿਸ (Barnala Police) ਨੇ 280 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਤਸਕਰਾਂ 'ਚੋਂ 2 ਤਸਕਰਾਂ ‘ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ਦੇ ਮਾਮਲੇ (Cases of drug trafficking and liquor smuggling) ਦਰਜ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ (NDPS Cases under the Act) ਦਰਜ ਕਰ ਦਿੱਤਾ ਹੈ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਡੀ.ਐੱਸ.ਪੀ ਸੰਦੀਪ ਵਾਢੇਰਾ (Barnala DSP Sandeep Wadhera) ਨੇ ਦੱਸਿਆ ਕਿ ਇੱਕ ਮੁਖਬਰ ਦੀ ਇਤਲਾਹ ਦੇ ਆਧਾਰ 'ਤੇ ਸੀ.ਆਈ.ਏ ਪੁਲਿਸ ਨੇ ਇਨ੍ਹਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ, ਕਿ ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਕਿੱਥੇ ਵੇਚਦੇ ਸਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗਾ, ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਵਿੱਚ ਜੋ ਵੀ ਮੁਲਜ਼ਮ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਸ਼ੌਰੀਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਖਤਰਾ, ਵਿਦੇਸ਼ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ