ਬਰਨਾਲਾ : ਬਰਨਾਲਾ ਪੁਲਿਸ ਨੇ ਦੋ ਅਪਰਾਧਿਕ ਮਾਮਲਿਆਂ ਵਿੱਚ 4 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪਹਿਲੇ ਕੇਸ ਵਿੱਚ ਦੋ ਵਿਅਕਤੀਆਂ ਨੂੰ 12 ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ। ਜਦਕਿ ਇੱਕ ਗੈਂਗਸਟਰ ਦੁੱਨੇਕੇ ਗਰੁੱਪ ਦੇ ਇੱਕ ਮੈਂਬਰ ਨੂੰ ਹਥਿਆਰਾਂ ਅਤੇ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਗਿਆ ਹੈ।
ਪਹਿਲਾ ਮਾਮਲਾ : ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਕੁਲਵੰਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸਵੱਦੀ ਕਲਾਂ ਅਤੇ ਰਣਜੋਧ ਸਿੰਘ ਉਰਫ਼ ਯੋਧਾ ਪੁੱਤਰ ਗੁਲਜ਼ਾਰ ਸਿੰਘ ਵਾਸੀ ਸਵੱਦੀ ਖੁਰਦ, ਜ਼ਿਲ੍ਹਾ ਲੁਧਿਆਣਾ ਨੂੰ ਸੀ.ਆਈ.ਏ ਸਟਾਫ ਬਰਨਾਲਾ ਦੀ ਪੁਲਿਸ ਪਾਰਟੀ ਨੇ ਕਾਬੂ ਕੀਤਾ ਗਿਆ ਹੈ। ਜਿਹਨਾਂ ਦੇ ਟਰੱਕ ਵਿੱਚੋਂ 12 ਕਿਲੋ ਅਫੀਮ ਬਰਾਮਦ ਹੋਈ। ਮੁਲਜ਼ਮ ਇਹ ਅਫੀਮ ਝਾਰਖੰਡ ਰਾਜ ਤੋਂ ਲਿਆਏ ਸਨ ਅਤੇ ਇਸ ਨੂੰ ਬਰਨਾਲਾ, ਰਾਏਕੋਟ, ਜਗਰਾਉਂ, ਮੋਗਾ ਜ਼ਿਲ੍ਹਿਆਂ ਵਿੱਚ ਸਪਲਾਈ ਕੀਤਾ ਜਾਣਾ ਸੀ। ਉਹਨਾਂ ਦੱਸਿਆ ਕਿ ਇਹ ਵਿਅਕਤੀ ਆਪਣੇ ਟਰੱਕ ਰਾਹੀਂ ਢੋਆ ਢੋਆਈ ਦਾ ਕੰਮ ਕਰਦੇ ਹਨ ਅਤੇ ਇਸੇ ਚੱਕਰ ਵਿੱਚ ਅਫ਼ੀਮ ਦੀ ਸਪਲਾਈ ਵੀ ਇਹਨਾ ਵਲੋਂ ਸ਼ੁਰੂ ਕੀਤੀ ਗਈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
- ਅੰਮ੍ਰਿਤਸਰ 'ਚ 6 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ, ਤਸਕਰ ਕੋਲੋਂ ਡੇਢ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ
- ਖੰਨਾ 'ਚ ਨਸ਼ੇ ਦੀ ਓਵਰਡੋਜ਼ ਨਾਲ ਮੌਤ; ਗਾਇਕਾ ਨਿਕਲੀ ਚਿੱਟੇ ਦੀ ਸਮੱਗਲਰ, ਸਾਥੀ ਸਣੇ ਗ੍ਰਿਫਤਾਰ
- ਕੁੜੀ ਨੂੰ ਇੰਸਟਾਗ੍ਰਾਮ ਉੱਤੇ ਰੀਲ ਬਣਾਉਣੀ ਪਈ ਮਹਿੰਗੀ, ਪੁਲਿਸ ਨੇ ਕੱਢੀ ਹਵਾ !
ਦੂਜਾ ਮਾਮਲਾ : ਐੱਸਐੱਸਪੀ ਨੇ ਦੱਸਿਆ ਕਿ ਸੀਆਈਏ ਸਟਾਫ਼ ਬਰਨਾਲਾ ਨੇ ਪੁਲਿਸ ਪਾਰਟੀ ਸਮੇਤ ਗੁਰਵਿੰਦਰ ਸਿੰਘ ਉਰਫ਼ ਬਿੰਦਾ ਪੁੱਤਰ ਬਲਦੇਵ ਸਿੰਘ ਵਾਸੀ ਫਤਿਹਗੜ੍ਹ ਛੰਨਾ ਜ਼ਿਲ੍ਹਾ ਬਰਨਾਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦੇ ਕਬਜ਼ੇ ਵਿੱਚੋਂ 20 ਗ੍ਰਾਮ ਨਸ਼ੀਲਾ ਚਿੱਟਾ (ਹੈਰੋਇਨ) ਬਰਾਮਦ ਹੋਇਆ ਹੈ। ਇਸੇ ਕੇਸ ਵਿੱਚ ਸਤਨਾਮ ਸਿੰਘ ਉਰਫ਼ ਸੱਤੀ ਪੁੱਤਰ ਪਰਮਜੀਤ ਸਿੰਘ ਵਾਸੀ ਗਲੀ ਨੰਬਰ 12, ਸੇਖਾ ਰੋਡ, ਬਰਨਾਲਾ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਸ ਤੋਂ 270 ਗ੍ਰਾਮ ਨਸ਼ੀਲਾ ਪਾਊਡਰ ਅਤੇ ਇੱਕ ਪਿਸਤੌਲ ਦੇਸੀ 315 ਬੋਰ, ਇੱਕ 315 ਬੋਰ ਅਣਚੱਲਿਆ ਕਾਰਤੂਸ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸਤਨਾਮ ਸਿੰਘ ਗੈਂਗਸਟਰ ਸੁੱਖਾ ਦੁੱਨੇਕੇ ਦਾ ਸਰਗਨਾ ਹੈ, ਜੋ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਦਾ ਹੈ ਅਤੇ ਨਸ਼ੇ ਦੀ ਤਸਕਰੀ ਕਰਦਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਸਾਰੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।