ਬਰਨਾਲਾ: ਸ਼ਹਿਰ ਦੀ ਇੱਕ ਕਾਲੋਨੀ ਦੇ ਘਰ ਵਿੱਚ ਚਲਾਏ ਜਾ ਰਹੇ ਦੇਹ ਵਪਾਰ ਦੇ ਧੰਦੇ ਦਾ ਬਰਨਾਲਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਪੰਜ ਔਰਤਾਂ ਅਤੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਇਸ ਮਾਮਲੇ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਬਰਨਾਲਾ ਦੇ ਐੱਸ.ਐੱਚ.ਓ. ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਇੱਕ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਰੇਲਵੇ ਸਟੇਸ਼ਨ ਦੇ ਨਾਲ ਇੱਕ ਕਾਲੋਨੀ ਦੇ ਘਰ ਵਿੱਚ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਦੇਹ ਵਪਾਰ ਵਾਲੇ ਘਰ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਮੌਕੇ ਤੋਂ ਪੰਜ ਔਰਤਾਂ ਦੇ ਨਾਲ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।