ਬਰਨਾਲਾ: ਕੋਰੋਨਾ ਵਾਇਰਸ ਨੂੰ ਲੈ ਕੇ ਲਗਾਤਾਰ ਦੇਸ਼ ਭਰ ਵਿੱਚ ਲੋਕਡਾਊਨ ਜਾਰੀ ਹੈ। ਇਸ ਲੋਕਡਾਊਨ ਦੌਰਾਨ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ 'ਤੇ ਪੰਜਾਬ ਸਰਕਾਰ ਨੇ ਸਖ਼ਤੀ ਕੀਤੀ ਹੋਈ ਹੈ। ਜਿਸਦੇ ਚੱਲਦਿਆਂ ਮਾਸਕ ਨਾ ਪਹਿਨਣ ਅਤੇ ਸੋਸ਼ਲ ਡਿਸਟੈਂਸ ਨਾ ਰੱਖਣ ਵਾਲਿਆਂ ਤੇ ਸਖ਼ਤੀ ਕੀਤੀ ਜਾ ਰਹੀ ਹੈ। ਜਿਸਦੇ ਚੱਲਦਿਆਂ ਲੋਕਾਂ ਦੇ ਚਲਾਨ ਕੀਤੇ ਜਾ ਰਹੇ ਹਨ।
ਇਸ ਸਬੰਧੀ ਗੱਲਬਾਤ ਕਰਦੇ ਹੋਏ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜੋ ਵਿਅਕਤੀ ਨਿਯਮਾਂ ਦਾ ਉਲੰਘਣ ਕਰ ਰਹੇ ਹਨ' ਉਨ੍ਹਾਂ ਦੇ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਹੁਣ ਤੱਕ ਨਾਕੇ ਦੇ ਚਾਲੀ ਦੇ ਕਰੀਬ ਚਲਾਨ ਕੀਤੇ ਜਾ ਚੁੱਕੇ ਹਨ। ਜਦੋਂਕਿ ਬਰਨਾਲਾ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ 'ਤੇ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਮਾਸਕ ਨਾ ਪਹਿਨਣ ਵਾਲਿਆਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ 200 ਰੁਪਏ ਦੇ ਮਾਸਕ ਵਾਲਾ ਚਲਾਨ ਕੀਤਾ ਜਾਂਦਾ ਸੀ। ਜਦੋਂਕਿ ਹੁਣ ਮਾਸਕ ਨਾ ਪਹਿਨਣ ਵਾਲਿਆਂ ਦਾ 500 ਰੁਪਏ ਦਾ ਚਲਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਰੋਨਾ ਵੈਰ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।