ਬਰਨਾਲਾ: ਕੋਰੋਨਾ ਵਾਇਰਸ ਨੂੰ ਲੈ ਕੇ ਬਰਨਾਲਾ ਪੁਲਿਸ ਨੇ ਸਖ਼ਤੀ ਕਰ ਦਿੱਤੀ ਹੈ। ਉਨ੍ਹਾਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਬਰਨਾਲਾ ਪੁਲਿਸ ਵਲੋਂ ਜਿੱਥੇ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲੇ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਉਥੇ ਰੂੜੇਕੇ ਕਲਾਂ ਦੇ ਇੱਕ ਮੈਰਿਜ ਪੈਲੇਸ ਵਿੱਚ 300 ਤੋਂ ਵੱਧ ਲੋਕਾਂ ਦਾ ਇਕੱਠ ਕਰਨ ਕਰਕੇ ਪੈਲੇਸ ਮਾਲਕ ਵਿਰੁੱਧ ਕੇਸ ਦਰਜ ਕੀਤਾ ਹੈ।
ਬਰਨਾਲਾ ਪੁਲਿਸ ਨੇ ਲਗਾਏ ਗਏ ਜਨਤਾ ਕਰਫ਼ਿਊ ਦੌਰਾਨ ਆਮ ਜਨਤਾ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐੱਸਪੀ ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ 4 ਵਿਅਕਤੀਆਂ ਨੇ ਝੂਠੀਆਂ ਅਫਵਾਹਾਂ ਫੈਲਾਈਆਂ ਸਨ, ਜਿਸ ਤੋਂ ਬਾਅਦ ਬਰਨਾਲਾ ਪੁਲਿਸ ਨੇ 4 ਅਣਪਛਾਤੇ ਲੋਕਾਂ ਵਿਰੁੱਧ ਝੂਠੀ ਅਫਵਾਹ ਫੈਲਾਈ ਸੀ।
ਜਿਹੜਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਬਰਨਾਲਾ ਦੇ ਰੂੜੇਕੇ ਕਲਾਂ ਵਿੱਚ ਇੱਕ ਵਿਆਹ ਸਮਾਗਮ ਵਿੱਚ 300 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੇ ਵਿਰੁੱਧ ਮੈਰਿਜ ਪੈਲੇਸ ਮਾਲਕ ਖਿਲਾਫ਼ ਇੱਕ ਕੇਸ ਵੀ ਦਾਇਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ਵਲੋਂ ਸ਼ੋਸ਼ਲ ਮੀਡੀਆ ’ਤੇ ਖਾਸ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਝੂਠੀ ਅਫ਼ਵਾਹ ਫੈਲਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਗੂ ਕੀਤਾ ਜਾ ਰਿਹਾ ਜਨਤਾ ਕਰਫ਼ਿਊ ਇੱਕ ਚੰਗਾ ਕਦਮ ਹੈ ਅਤੇ ਜੇ ਲੋਕ ਘਰ ਵਿੱਚ ਹੀ ਰਹਿਣ ਤਾਂ ਕੋਰੋਨਾ ’ਤੇ ਕੰਟਰੋਲ ਕੀਤਾ ਜਾ ਸਕਦਾ ਹੈ।