ETV Bharat / state

ਬਰਨਾਲਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 2 ਮੁਲਜ਼ਮ ਗ੍ਰਿਫ਼ਤਾਰ - ਬਰਨਾਲਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਬਰਨਾਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕੀਤਾ ਹੈ, ਤੇ ਅਜੇ ਵੀ ਇਸ ਦੇ 2 ਮੈਂਬਰ ਫ਼ਰਾਰ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ।

ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 2 ਮੁਲਜ਼ਮ ਗ੍ਰਿਫ਼ਤਾਰ
ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 2 ਮੁਲਜ਼ਮ ਗ੍ਰਿਫ਼ਤਾਰ
author img

By

Published : Jan 11, 2020, 8:36 PM IST

ਬਰਨਾਲਾ : ਸ਼ਹਿਰ ਦੀ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਵੱਲੋਂ ਇਸ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰ ਲਿਆ ਗਿਆ ਹੈ।

ਬਰਨਾਲਾ ਦੇ ਡੀਐੱਸਪੀ ਰਾਜੇਸ਼ ਛਿੱਬਰ ਨੇ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹਿਰ ਦੀ ਗੋਬਿੰਦ ਕਾਲੋਨੀ 'ਚ ਕੁੱਝ ਦਿਨ ਪਹਿਲਾਂ ਇੱਕ ਮਹਿਲਾਂ ਕੋਲੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆ ਵੱਲੋਂ ਸੋਨੇ ਦੀਆਂ ਵਾਲੀਆਂ ਲੁੱਟੇ ਜਾਣ ਦੀ ਘਟਨਾ ਸਾਹਮਣੇ ਆਈ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ।

ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 2 ਮੁਲਜ਼ਮ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਬਰਨਾਲਾ ਪੁਲਿਸ ਨੇ ਨਾਕੇਬੰਦੀ ਦੇ ਦੌਰਾਨ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਲਖਵੀਰ ਸਿੰਘ ਅਤੇ ਸਾਹਿਲਦੀਪ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਚੋਰੀ ਦਾ ਇੱਕ ਮੋਟਰਸਾਈਕਲ, 5 ਜੋੜੇ ਵਾਲੀਆਂ, 1 ਸੈਟ ਸੋਨੇ ਦੇ ਕਾਂਟੇ ਅਤੇ ਸੋਨੇ ਦੇ ਹੋਰ ਗਹਿਣੇ ਬਰਾਮਦ ਕੀਤੇ ਗਏ ਸਨ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਇਨ੍ਹਾਂ ਵਾਰਦਾਤਾਂ 'ਚ ਦੋ ਹੋਰ ਲੋਕਾਂ ਦੇ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। 2 ਹੋਰ ਮੁਲਜ਼ਮ ਬੱਬਲਜੀਤ ਅਤੇ ਗਗਨਦੀਪ ਸਿੰਘ ਫ਼ਰਾਰ ਹਨ। ਇਨ੍ਹਾਂ ਮੁਲਜ਼ਮਾਂ ਵੱਲੋਂ ਰਾਤ ਵੇਲੇ ਬਰਨਾਲਾ ਅਤੇ ਸੰਗਰੂਰ ਦੇ ਰਾਹ ਵਿਚਾਲੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਸੀ।

ਮੁਲਜ਼ਮ ਇਹ ਅਪਰਾਧ ਨਸ਼ਾ ਖ਼ਰੀਦਣ ਲਈ ਕਰਦੇ ਸਨ। ਮੁਲਜ਼ਮ ਲੁੱਟੇ ਹੋਏ ਸੋਨੇ ਦੇ ਗਹਿਣੀਆਂ ਨੂੰ ਇੱਕ ਨਿੱਜੀ ਫਾਈਨਾਂਸ ਕੰਪਨੀ 'ਚ ਜਮਾ ਕਰਵਾ ਕੇ ਲੋਨ ਲੈਂਦੇ ਸਨ। ਪੁਲਿਸ ਵੱਲੋਂ ਫਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ। ਸਾਰੇ ਹੀ ਮੁਲਜ਼ਮਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Intro:ਬਰਨਾਲਾ ਪੁਲਿਸ ਵੱਲੋਂ ਲੁੱਟ ਖੋਹ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਲਿਆ ਹੈ। ਜਦਕਿ ਦੋ ਦੋਸ਼ੀ ਅਜੇ ਵੀ ਪੁਲਸ ਦੀ ਪਕੜ ਤੋਂ ਬਾਹਰ ਹਨ। ਦੋਸ਼ੀਆਂ ਨੇ ਲੁੱਟੇ ਗਏ ਸੋਨੇ ਨੂੰ ਇੱਕ ਫਾਈਨੈਂਸ ਬੈਂਕ ਕੋਲ ਜਮ੍ਹਾਂ ਕਰਵਾ ਕੇ ਪੈਸੇ ਲਏ ਹੋਏ ਸਨ। ਜੋ ਪੁਲਿਸ ਨੇ ਬਰਾਮਦ ਕਰ ਕਰਵਾ ਲਿਆ ਹੈ । ਦੋਸ਼ੀਆਂ ਨੇ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਵਿੱਚ ਹੁਣ ਤੱਕ ਸੱਤ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਹੈ। ਦੋਸ਼ੀਆਂ ਨੇ ਕਿਹਾ ਕਿ ਉਹ ਨਸ਼ਾ ਕਰਨ ਲਈ ਲੁੱਟ ਖੋਹ ਕਰਦੇ ਸਨ।

Body:ਬਰਨਾਲਾ ਪੁਲਸ ਨੇ ਲੁੱਟ ਖੋਹ ਦਾ ਪਰਦਾਫਾਸ਼ ਕਰਦਿਆਂ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ । ਬਰਨਾਲਾ 'ਚ ਕੁਝ ਮਹੀਨੇ ਪਹਿਲਾਂ ਗੋਬਿੰਦ ਕਲੋਨੀ ਵਿੱਚ ਇੱਕ ਔਰਤ ਕੋਲੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਫਰਾਰ ਹੋ ਗਏ ਸਨ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਜਾਂਚ ਦੌਰਾਨ ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ ਦੋ ਦੋਸ਼ੀਆਂ ਲਖਵੀਰ ਸਿੰਘ ਪੁੱਤਰ ਸਤਨਾਮ ਸਿੰਘ ਅਤੇ ਸਾਹਿਲਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਨਿਵਾਸੀ ਭਦੌੜ ਦਾਣਾ ਮੰਡੀ ਬਰਨਾਲਾ ਵਿਖੇ ਨਾਕੇਬੰਦੀ ਦੌਰਾਨ ਕਾਬੂ ਕੀਤਾ। ਦੋਸ਼ੀਆਂ ਤੋਂ ਚੋਰੀ ਕੀਤਾ ਹੋਇਆ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀਆਂ ਤੋਂ ਪੁੱਛਗਿਛ ਦੌਰਾਨ ਮਾਮਲੇ ਵਿੱਚ ਇਨ੍ਹਾਂ ਦੇ ਦੋ ਹੋਰ ਸਾਥੀਆਂ ਬਬਲਜੀਤ ਸਿੰਘ ਪੁੱਤਰ ਚਰਨ ਸਿੰਘ ਨਿਵਾਸੀ ਭਦੌੜ ਅਤੇ ਗਗਨਦੀਪ ਸਿੰਘ ਪੁੱਤਰ ਧਰਮ ਸਿੰਘ ਨਿਵਾਸੀ ਉਪਲੀ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਹ ਦੋਸ਼ੀਆਂ ਨੇ ਹੁਣ ਤੱਕ ਬਰਨਾਲਾ ਅਤੇ ਸੰਗਰੂਰ ਵਿੱਚ ਸੱਤ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਵਾਰਦਾਤ ਦੌਰਾਨ ਲੁੱਟੇ ਗਏ ਸੋਨੇ ਨੂੰ ਇਨ੍ਹਾਂ ਨੇ ਇੱਕ ਮਥੂਟ ਫਾਈਨਾਂਸ ਬੈਂਕ ਵਿੱਚ ਜਮ੍ਹਾਂ ਕਰਵਾ ਕੇ 75 ਹਜ਼ਾਰ ਰੁਪਏ ਗੋਲਡ ਲੋਨ ਲਿਆ ਹੋਇਆ ਹੈ। ਦੋਸ਼ੀਆਂ ਤੋਂ ਪੰਜ ਜੋੜੇ ਸੋਨੇ ਦੀਆਂ ਬਾਲੀਆਂ, ਇਕ ਜੋੜਾ ਸੋਨੇ ਦੇ ਕਾਂਟੇ, ਇੱਕ ਜੋੜਾ ਸੋਨੇ ਦੇ ਸਹਾਰੇ, ਜੋ ਬੈਂਕ ਵਿੱਚ ਜਮ੍ਹਾਂ ਕਰਵਾਏ ਹਨ, ਬਰਾਮਦ ਕੀਤੇ ਹਨ।

ਇਸ ਸਬੰਧੀ ਦੋਸ਼ੀਆਂ ਨੇ ਦੱਸਿਆ ਕਿ ਉਹ ਨਸ਼ੇ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਕਰਨ ਲਈ ਲੁੱਟ ਖੋਹ ਦੀ ਘਟਨਾ ਨੂੰ ਅੰਜਾਮ ਦਿੰਦੇ ਸਨ। ਉਹ ਬਾਰ੍ਹਵੀਂ ਪਾਸ ਹਨ। ਉਨ੍ਹਾਂ ਦੇ ਨਾਲ ਦੇ ਸਾਥੀ ਜੋ ਫਰਾਰ ਹੈ , ਉਹ ਇਹ ਲੁੱਟਖੋਹ ਕਰਵਾਉਂਦਾ ਸੀ। ਜਿਸ ਦਾ ਹੁਣ ਉਨ੍ਹਾਂ ਨੂੰ ਅਫਸੋਸ ਹੈ।
BYTE - ਦੋਸ਼ੀ

ਇਸ ਸਬੰਧੀ ਡੀਐੱਸਪੀ ਬਰਨਾਲਾ ਰਾਜੇਸ਼ ਛਿੱਬਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਲਿਆ ਹੈ ਅਤੇ ਦੋ ਦੋਸ਼ੀ ਫਰਾਰ ਹਨ। ਲੁੱਟ ਕਰਕੇ ਬੈਂਕ ਵਿੱਚ ਜਮ੍ਹਾਂ ਕਰਵਾਇਆ ਸੋਨਾ ਬਰਾਮਦ ਕਰਵਾ ਲਿਆ ਹੈ। ਦੋਸ਼ੀਆਂ ਖਿਲਾਫ ਵੱਖ ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਉਨ੍ਹਾਂ ਦੱਸਿਆ ਕਿ ਇਹ ਲੁੱਟ ਖੋਹ ਕਿਉਂ ਕਰਦੇ ਸਨ ਇਸ ਦੀ ਅਜੇ ਜਾਂਚ ਚੱਲ ਰਹੀ ਹੈ।
BYTE - ਰਾਜੇਸ਼ ਛਿੱਬਰ ( ਡੀਐਸਪੀ ਬਰਨਾਲਾ)

Conclusion:(ਬਰਨਾਲਾ ਤੋਂ ਲਖਵੀਰ ਚੀਮਾ ਈਟੀਵੀ ਭਾਰਤ)
ETV Bharat Logo

Copyright © 2025 Ushodaya Enterprises Pvt. Ltd., All Rights Reserved.