ETV Bharat / state

ਬਰਨਾਲਾ ਪੁਲਿਸ ਨੇ ਸਾਢੇ 7 ਕਰੋੜ ਦੀ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ

ਬਰਨਾਲਾ ਪੁਲਿਸ ਨੇ ਡੇਢ ਕਿਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਫੜੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਸਾਢੇ ਸੱਤ ਕਰੋੜ ਰੁਪਏ ਦੱਸੀ ਜਾ ਰਹੀ ਹੈ। ਤਸਕਰਾਂ ਤੋਂ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ।

Barnala police
Barnala police
author img

By

Published : Jun 1, 2020, 9:31 PM IST

ਬਰਨਾਲਾ: ਪੁਲਿਸ ਵੱਲੋਂ ਨਸ਼ੇ ਦੇ ਮਾਮਲੇ ਵਿੱਚ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਗਈ ਹੈ। ਬਰਨਾਲਾ ਪੁਲਿਸ ਨੇ ਡੇਢ ਕਿਲੋਂ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ। ਤਸਕਰਾਂ ਤੋਂ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ। ਇਹ ਦੋਵੇਂ ਤਸਕਰ ਸੁਨਾਮ ਸ਼ਹਿਰ ਦੇ ਰਹਿਣ ਵਾਲੇ ਹਨ। ਪੁਲਿਸ ਵੱਲੋਂ ਫੜੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਸਾਢੇ ਸੱਤ ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਦੋਵਾਂ ਤਸਕਰਾਂ ਵਿਰੁੱਧ ਪਰਚਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਗਈ ਹੈ।

ਬਰਨਾਲਾ ਪੁਲਿਸ

ਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਸੂਚਨਾ ਮਿਲੀ ਸੀ ਕਿ ਰੂੜੇਕੇ ਥਾਣੇ ਅਧੀਨ ਇੱਕ ਗੱਡੀ ਵਿੱਚ ਸਵਾਰ ਦੋ ਨੌਜਵਾਨ ਹੈਰੋਇਨ ਲੈ ਕੇ ਜਾ ਰਹੇ ਹਨ, ਜਿਨ੍ਹਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ।

ਜਿਸ ਤੋਂ ਬਾਅਦ ਬਰਨਾਲਾ ਦੇ ਸੀਆਈਏ ਸਟਾਫ਼ ਦੀ ਟੀਮ ਵੱਲੋਂ ਨਾਕੇਬੰਦੀ ਕਰਕੇ ਇੱਕ ਕਾਰ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਤੋਂ ਤਲਾਸ਼ੀ ਦੌਰਾਨ ਇੱਕ ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਦੋਵੇਂ ਨੌਜਵਾਨ ਸੁਨਾਮ ਸ਼ਹਿਰ ਦੇ ਰਹਿਣ ਵਾਲੇ ਹਨ। ਇਨ੍ਹਾਂ ਦੋਵੇਂ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਵਿੱਚ ਇਹ ਪ੍ਰਾਪਤੀ ਹਾਸਲ ਕੀਤੀ ਗਈ ਹੈ। ਇਸ ਮਾਮਲੇ ਵਿੱਚ ਹੋਰ ਕਿੰਨੇ ਵਿਅਕਤੀ ਸ਼ਾਮਲ ਨੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਅਧਿਆਪਕਾਂ, ਸਰਪੰਚਾਂ ਤੇ ਕੌਂਸਲਰਾਂ ਨੇ ਆਪਣੇ ਬੱਚਿਆਂ ਦਾ ਸਰਕਾਰੀ ਸਕੂਲ 'ਚ ਕਰਾਇਆ ਦਾਖ਼ਲਾ

ਦੱਸ ਦਈਏ ਕਿ ਬਰਨਾਲਾ ਪੁਲਿਸ ਵੱਲੋਂ ਪਿਛਲੇ ਸਮੇਂ ਦੌਰਾਨ ਨਸ਼ੇ ਦੀਆਂ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਨਸ਼ੀਲੀਆਂ ਗੋਲੀਆਂ ਸਮੇਤ ਭਾਰੀ ਮਾਤਰਾ ਵਿੱਚ ਹੈਰੋਇਨ ਫੜੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.