ਬਰਨਾਲਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਪੁਲਿਸ ਪ੍ਰਸ਼ਾਸਨ ਵੱਲੋਂ ਡੀ.ਜੀ.ਪੀ.ਪੰਜਾਬ ਵੱਲੋਂ ਮੈਰਾਥਨ ਦੌੜ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਅੱਜ ਬਰਨਾਲਾ ਦੇ ਐਸ.ਐਸ.ਪੀ ਸੰਦੀਪ ਮਲਿਕ ਦੀ ਅਗਵਾਈ ਹੇਠ 5 ਕਿਲੋਮੀਟਰ ਵਰਕਥਰਨ ਅਤੇ 10 ਕਿਲੋਮੀਟਰ ਮੈਰਾਥਨ ਦੌੜ ਰਾਹੀਂ ਬੱਚਿਆਂ, ਨੌਜਵਾਨਾਂ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸ਼ਹਿਰ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ : ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨੂੰ ਲੈ ਕੇ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਹਰ ਰੋਜ਼ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਪੰਜਾਬ ਸਰਕਾਰ, ਡੀ.ਜੀ.ਪੀ.ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਨੌਜਵਾਨਾਂ ਨੂੰ ਵਾਕਾਥਨ ਅਤੇ ਮੈਰਾਥਨ ਦੌੜ ਵਿੱਚ ਸ਼ਾਮਲ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਦੇ ਪੁਲਿਸ ਪ੍ਰਸ਼ਾਸਨ ਦੇ ਐਸ.ਐਸ.ਪੀ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਪ੍ਰਸ਼ਾਸਨ,ਰਾਜਨੀਤਿਕ ਪਾਰਟੀਆਂ ਅਤੇ ਸ਼ਹਿਰ ਵਾਸੀਆਂ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 5 ਕਿਲੋਮੀਟਰ ਦੀ ਵਾਕਾਥਨ ਅਤੇ 10 ਕਿਲੋਮੀਟਰ ਦੀ ਮੈਰਾਥਨ ਦੌੜ ਵਿੱਚ ਭਾਗ ਲਿਆ।
- Stubble Burning Cases in Punjab: ਧੂੰਆਂ ਹੋ ਰਹੇ ਸਰਕਾਰੀ ਦਾਅਵੇ, ਧੜਾਧੜ ਲੱਗ ਰਹੀਆਂ ਹਨ ਪੰਜਾਬ 'ਚ ਪਰਾਲੀ ਨੂੰ ਅੱਗਾਂ
- Begum Munawwar Nisha Death: ਸਾਹਿਬਜ਼ਾਦਿਆਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਦੇ ਪਰਿਵਾਰ ਦੀ ਆਖਰੀ ਬੇਗਮ ਦਾ ਦਿਹਾਂਤ
- Ban on online order and sale of crackers: ਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਅਤੇ ਵਿਕਰੀ ਲਈ ਸਾਰੀਆਂ ਈ-ਕਾਮਰਸ ਵੈੱਬਸਾਈਟਾਂ 'ਤੇ ਲਗਾਈ ਪਾਬੰਦੀ
ਨਸ਼ੇ ਵਿਰੁੱਧ ਸਖ਼ਤ ਪੁਲਿਸ : ਇਸ ਮੌਕੇ ਬਰਨਾਲਾ ਦੇ ਐਸਐਸਪੀ ਸੰਦੀਪ ਮਲਿਕ ਨੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਂਦੇ ਹੋਏ ਦੱਸਿਆ ਕਿ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਚੇਨ ਨੂੰ ਤੋੜਨ ਅਤੇ ਨਸ਼ਿਆਂ ਦੀ ਮੰਗ ਨੂੰ ਲੈ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਇਹ ਮੈਰਾਥਨ ਕਰਵਾਈ ਗਈ ਹੈ।
ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ, ਤਾਂ ਉਨ੍ਹਾਂ ਦੇ ਸਿਹਤ ਚੰਗੀ ਰਹੇਗੀ: ਇਸ ਮੌਕੇ ਆਮ ਆਦਮੀ ਪਾਰਟੀ ਦੇ ਨਗਰ ਸੁਧਾਰ ਟਰੱਸਟ ਦੇ ਪ੍ਰਧਾਨ ਰਾਮਤੀਰਥ ਮੰਨਾ ਨੇ ਕਿਹਾ ਕਿ ਜੇਕਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ ਤਾਂ ਉਨ੍ਹਾਂ ਦੇ ਸਿਹਤ ਚੰਗੀ ਰਹੇਗੀ, ਮਨ ਸੁਚੇਤ ਹੋਵੇਗਾ, ਤਾਂ ਹੀ ਉਹ ਆਪਣੇ ਲੋਕ ਹਿੱਤਾਂ ਨੂੰ ਸਮਾਜ ਵਿਚ ਚੰਗੇ ਕੰਮਾਂ ਲਈ ਵਰਤ ਸਕਦੇ ਹਨ। ਇਸੇ ਲਈ ਉਨ੍ਹਾਂ ਦੀ ਸਿਹਤ ਦਾ ਚੰਗਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਪੰਜਾਬ ਸਰਕਾਰ ਦੀ ਤਰਫੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ।