ਬਰਨਾਲਾ: ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ 5 ਤਸਕਰਾਂ ਨੂੰ 1,46,950 ਨਸ਼ੀਲੀਆਂ ਗੋਲੀਆਂ ਅਤੇ 30 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪਿਛਲੇ 2 ਮਹੀਨਿਆਂ ਵਿੱਚ ਬਰਨਾਲਾ ਪੁਲਿਸ ਨੇ ਨਸ਼ਾ ਸਮੱਗਲਰਾਂ ਤੋਂ 3,21,950 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਤਸਕਰ ਦਿੱਲੀ ਤੋਂ ਨਸ਼ਾ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਸ਼ਾ ਸਪਲਾਈ ਕਰਦੇ ਸਨ।
ਦਿੱਲੀ ਤੋਂ ਬਰਨਾਲਾ ਤੱਕ ਨਸ਼ੀਲੀਆਂ ਗੋਲੀਆਂ ਸਪਲਾਈ ਕੀਤੀ ਜਾਣ ਵਾਲੀ ਚੈਨ ਨੂੰ ਤੋੜਦਿਆਂ ਬਰਨਾਲਾ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਨੇ 5 ਤਸਕਰਾਂ ਨੂੰ 1,46,950 ਨਸ਼ੀਲੀਆਂ ਗੋਲੀਆਂ ਅਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 2 ਮਹੀਨਿਆਂ ਦੌਰਾਨ ਹੁਣ ਤੱਕ 3,21,950 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਗ੍ਰਿਫ਼ਤਾਰ ਕੀਤੇ ਗਏ ਤਸਕਰ ਜ਼ਿਆਦਾਤਰ ਉੱਤਰ ਪ੍ਰਦੇਸ ਅਤੇ ਦਿੱਲੀ ਦੇ ਰਹਿਣ ਵਾਲੇ ਹਨ ਅਤੇ ਨਸ਼ਿਆਂ ਨੂੰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ।
ਨਸ਼ਾ ਤਸਕਰ ਅਮਿਤ ਕੁਮਾਰ ਨੇ ਦੱਸਿਆ ਕਿ ਉਸ ਨੇ ਦਿੱਲੀ ਤੋਂ ਟਰਾਮਾਡੋਲ ਨਸ਼ੀਲੀਆਂ ਗੋਲੀਆਂ ਪੰਜਾਬ ਵਿੱਚ 2 ਥਾਵਾਂ 'ਤੇ ਸਪਲਾਈ ਕਰਨੀਆਂ ਸੀ, ਪਰ ਪੁਲਿਸ ਨੇ ਉਸ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਅਤੇ 1,44,000 ਗੋਲੀਆਂ ਬਰਾਮਦ ਕੀਤੀਆਂ ਹਨ। ਤਸਕਰ ਅਮਿਤ ਕੁਮਾਰ ਨੇ ਖੁਲਾਸਾ ਕੀਤਾ ਕਿ ਪੰਜਾਬ ਦੇ ਨਸ਼ਾ ਤਸਕਰ ਦਿੱਲੀ ਤੋਂ ਹੀ ਨਸ਼ੀਲੀ ਗੋਲੀਆਂ ਲਿਆਉਂਦੇ ਸਨ, ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਅੱਗੇ ਗੋਲੀਆਂ ਕਿੱਥੇ ਸਪਲਾਈ ਕੀਤੀਆਂ ਜਾਂਦੀਆਂ ਸਨ।
ਇਸ ਮਾਮਲੇ 'ਤੇ ਬਰਨਾਲਾ ਦੇ ਐਸਪੀ (ਡੀ) ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਅੱਜ ਦੋ ਵੱਖ ਵੱਖ ਮਾਮਲਿਆਂ ਵਿੱਚ 5 ਨਸ਼ਾ ਤਸਕਰ ਕਾਬੂ ਕੀਤੇ ਗਏ ਹਨ। ਜਿਨ੍ਹਾਂ ਵਿਚੋਂ 3 ਨਸ਼ਾ ਤਸਕਰ ਬਰਨਾਲਾ ਦੇ ਵਸਨੀਕ ਅਤੇ ਨਸ਼ੇੜੀ ਹਨ। ਇਹ ਤਸਕਰ ਨਸ਼ੇ ਲਈ ਬਦਨਾਮ ਬਸਤੀ ਦੇ ਰਹਿਣ ਵਾਲੇ ਹਨ। ਇਨ੍ਹਾਂ ਤਸਕਰਾਂ ਕੋਲੋਂ 2,950 ਨਸ਼ੀਲੀਆਂ ਗੋਲੀਆਂ ਅਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਜਦਕਿ 2 ਹੋਰ ਨਸ਼ਾ ਤਸਕਰ ਜੋ ਉੱਤਰ ਪ੍ਰਦੇਸ ਦੇ ਹਨ, ਪਰ ਦਿੱਲੀ ਰਹਿੰਦੇ ਹਨ।
ਉਨ੍ਹਾਂ ਤੋਂ 1,44,000 ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਹ 2019 'ਚ ਫ਼ੜੀ ਗਈ ਨਸ਼ੇ ਦੀ ਖ਼ੇਪ ਦੇ ਮਾਮਲੇ ਵਿਚਲੇ ਇਹ ਨਸ਼ਾ ਤਸਕਰ ਦਿੱਲੀ ਤੋਂ ਨਸ਼ੀਲੀਆਂ ਗੋਲੀਆਂ ਲਿਆਉਂਦੇ ਸਨ ਅਤੇ ਬਰਨਾਲਾ, ਸੰਗਰੂਰ, ਪਟਿਆਲਾ ਆਦਿ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦਾ 10 ਦਿਨਾਂ ਪੁਲਿਸ ਰਿਮਾਂਡ ਲਿਆ ਗਿਆ ਹੈ ਅਤੇ ਜਲਦ ਹੀ ਕੋਈ ਵੱਡਾ ਖੁਲਾਸਾ ਹੋਣ ਦੀ ਉਮੀਦ ਹੈ।
ਨਸ਼ਿਆਂ ਵਿਰੁੱਧ ਬਰਨਾਲਾ ਪੁਲਿਸ ਜ਼ਮੀਨੀ ਪੱਧਰ 'ਤੇ ਨਿੱਤਰ ਕੇ ਕਾਰਵਾਈ ਕਰ ਰਹੀ ਹੈ। ਪਿਛਲੇ ਦੋ ਮਹੀਨਿਆਂ ਤੋਂ ਹੁਣ ਤੱਕ 3 ਲੱਖ ਤੋਂ ਵਧੇਰੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਤਸਕਰ ਕਾਬੂ ਕੀਤੇ ਗਏ ਹਨ। ਪੂਰੇ ਪੰਜਾਬ ਦੀ ਪੁਲਿਸ ਜੇਕਰ ਬਰਨਾਲਾ ਪੁਲਿਸ ਵਾਂਗ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਢੇ ਤਾਂ ਪੰਜਾਬ ਵਿੱਚੋਂ ਕੁੱਝ ਦਿਨਾਂ ਵਿੱਚੋਂ ਹੀ ਨਸ਼ਾ ਖ਼ਤਮ ਕੀਤਾ ਜਾ ਸਕਦਾ ਹੈ।