ETV Bharat / state

ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਬਰਨਾਲਾ ਵਾਸੀਆਂ ਨੇ ਕੀਤਾ ਮੋਮਬੱਤੀ ਮਾਰਚ

author img

By

Published : Dec 25, 2020, 10:40 PM IST

ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿੱਚ ਸ਼ੁੱਕਰਵਾਰ ਬਰਨਾਲਾ ਵਿੱਚ ਸ਼ਹਿਰ ਵਾਸੀਆਂ ਨੇ ਇਕੱਤਰ ਹੋ ਕੇ ਮੋਮਬੱਤੀ ਮਾਰਚ ਕੀਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਖੇਤੀ ਕਾਨੂੰਨ ਛੇਤੀ ਤੋਂ ਛੇਤੀ ਰੱਦ ਕੀਤੇ ਜਾਣ।

ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਬਰਨਾਲਾ ਵਾਸੀਆਂ ਨੇ ਕੀਤਾ ਮੋਮਬੱਤੀ ਮਾਰਚ
ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਬਰਨਾਲਾ ਵਾਸੀਆਂ ਨੇ ਕੀਤਾ ਮੋਮਬੱਤੀ ਮਾਰਚ

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿੱਚ ਅਤੇ ਬਰਨਾਲਾ ਸ਼ਹਿਰ ਨਿਵਾਸੀਆਂ ਵੱਲੋਂ ਮੋਮਬੱਤੀ ਮਾਰਚ ਕੱਢਿਆ ਗਿਆ। ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਸ਼ੁਰੂ ਹੋਏ ਇਸ ਮੋਮਬੱਤੀ ਮਾਰਚ ਵਿੱਚ ਪੁਲਿਸ ਮੁਲਾਜ਼ਮਾਂ, ਡਾਕਟਰਾਂ, ਲੇਖਕਾਂ, ਬੁੱਧੀਜੀਵੀਆਂ, ਆੜ੍ਹਤੀਆਂ, ਅਧਿਆਪਕਾਂਂ, ਦੁਕਾਨਦਾਰਾਂ, ਵਪਾਰੀਆਂ, ਵਕੀਲਾਂ ਤੋਂ ਇਲਾਵਾ ਧਾਰਮਿਕ ਸਮਾਜਿਕ ਸੰਸਥਾਵਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।

ਰੇਲਵੇ ਸਟੇਸ਼ਨ ਤੋਂ ਸ਼ੁਰੂ ਕਰਕੇ ਇਹ ਮੋਮਬੱਤੀ ਮਾਰਚ ਸਦਰ ਬਾਜ਼ਾਰ ਵਿਚਕਾਰ ਦੀ ਹੁੰਦੇ ਹੋਏ ਸ਼ਹੀਦ ਭਗਤ ਸਿੰਘ ਦੇ ਬੁੱਤ ਨੇੜੇ ਜਾ ਕੇ ਸਮਾਪਤ ਹੋਇਆ।

ਇਸ ਮੌਕੇ ਗੱਲਬਾਤ ਕਰਦਿਆਂ ਸ਼ਹਿਰ ਨਿਵਾਸੀਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਨੂੰਨਾਂ ਦਾ ਅਸਰ ਕਿਸਾਨਾਂ ਦੇ ਨਾਲ-ਨਾਲ ਹਰ ਵਰਗ 'ਤੇ ਪਵੇਗਾ, ਜਿਸ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਵੱਧ ਕਰਵਾਉਣਾ ਬਹੁਤ ਜ਼ਰੂਰੀ ਹੈ।

ਲੋਕਾਂ ਨੇ ਕਿਹਾ ਕਿ ਇਹ ਸੰਘਰਸ਼ ਹੁਣ ਕਿਸਾਨੀ ਸੰਘਰਸ਼ ਦੀ ਬਜਾਏ ਇੱਕ ਲੋਕ ਲਹਿਰ ਬਣ ਗਿਆ ਹੈ। ਹਰ ਵਰਗ ਦੇ ਲੋਕ ਆਪ-ਮੁਹਾਰੇ ਸੜਕਾਂ ਉਤੇ ਉਤਰ ਕੇ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਜੇਕਰ ਇਹ ਕਾਨੂੰਨ ਰੱਦ ਨਾ ਹੋਏ ਤਾਂ ਉਹ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਲਗਾਤਾਰ ਸਾਥ ਦਿੰਦੇ ਰਹਿਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.