ETV Bharat / state

ਬਰਨਾਲਾ: ਸ਼ਾਰਟ ਸਰਕਟ ਕਾਰਨ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ - ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ

ਬਰਨਾਲਾ ਦੀ ਬਾਜਵਾ ਪੱਤੀ 'ਚੇ ਬਣੇ ਗੁਰਦੁਆਰਾ ਸਾਹਿਬ ਵਿਖੇ ਅੱਜ ਦੁਪਹਿਰ ਸਮੇਂ ਭਿਆਨਕ ਅੱਗ ਲੱਗਣ ਨਾਲ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਂਟ ਹੋ ਗਿਆ। ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 9 ਸਰੂਪ ਸਨ, ਜਿਨ੍ਹਾਂ ਵਿੱਚੋਂ 8 ਸਰੂਪ ਸੁਰੱਖਿਅਤ ਹਨ। ਗੁਰੂ ਗ੍ਰੰਥ ਸਾਹਿਬ ਵਾਲੀ ਪਾਲਕੀ ਵੀ ਸੜ ਕੇ ਰਾਖ ਹੋ ਗਈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਪ੍ਰਤੱਖ ਦਰਸ਼ੀਆਂ ਅਨੁਸਾਰ ਇਹ ਅੱਗ ਸਾਰਟ ਸਰਕਟ ਕਾਰਨ ਲੱਗੀ ਹੈ।

ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ
ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ
author img

By

Published : Feb 24, 2021, 10:38 PM IST

ਬਰਨਾਲਾ: ਬਰਨਾਲਾ ਦੀ ਬਾਜਵਾ ਪੱਤੀ 'ਚ ਬਣੇ ਗੁਰਦੁਆਰਾ ਸਾਹਿਬ ਵਿਖੇ ਅੱਜ ਦੁਪਹਿਰ ਸਮੇਂ ਭਿਆਨਕ ਅੱਗ ਲੱਗਣ ਨਾਲ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਂਟ ਹੋ ਗਿਆ। ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 9 ਸਰੂਪ ਸਨ, ਜਿਨ੍ਹਾਂ ਵਿੱਚੋਂ 8 ਸਰੂਪ ਸੁਰੱਖਿਅਤ ਹਨ। ਗੁਰੂ ਗ੍ਰੰਥ ਸਾਹਿਬ ਵਾਲੀ ਪਾਲਕੀ ਵੀ ਸੜ ਕੇ ਰਾਖ ਹੋ ਗਈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਪ੍ਰਤੱਖ ਦਰਸ਼ੀਆਂ ਅਨੁਸਾਰ ਇਹ ਅੱਗ ਸਾਰਟ ਸਰਕਟ ਕਾਰਨ ਲੱਗੀ ਹੈ।

ਇਸ ਅੱਗ ਕਾਰਨ ਗੁਰੂ ਸਾਹਿਬ ਦਾ ਇਕ ਸਰੂਪ, ਗੱਦੇ, ਪੱਖੇ, ਦਰੀਆਂ, ਚਾਦਰਾਂ ਅਤੇ ਬਿਸਤਰੇ ਵਗੈਰਾ ਅਗਨ ਭੇਂਟ ਹੋ ਗਏ। ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ ਨੇ ਅੱਗ ’ਤੇ ਕਾਬੂ ਪਾ ਲਿਆ ਸੀ । ਘਟਨਾ ’ਤੇ ਐਸਜੀਪੀਸੀ ਦੇ ਨੁਮਾਇੰਦਿਆਂ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਪਹੁੰਚੇ। ਜਿਨ੍ਹਾਂ ਵਲੋਂ ਮੌਕੇ ਦਾ ਜਾਇਜ਼ਾ ਲੈ ਕੇ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਬਰਨਾਲਾ: ਸ਼ਾਰਟ ਸਰਕਟ ਕਾਰਨ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਅੱਗ ਏਨੀ ਭਿਆਨਕ ਸੀ ਕਿ ਅੱਗ ਦਾ ਧੂੰਆਂ ਗੁਰਦੁਆਰਾ ਸਾਹਿਬ ਦੇ ਬਾਹਰ ਲਾਟਾਂ ਬਣ ਕੇ ਨਿਕਲ ਰਿਹਾ ਸੀ। ਜਿਸ ਤੋਂ ਬਾਅਦ ਉਨ੍ਹਾਂ ਵਲੋਂ ਨੇੜੇ ਦੇ ਰਹਿਣ ਵਾਲੇ ਲੋਕਾਂ ਨੂੰ ਇਕੱਠੇ ਕਰਕੇ ਗੁਰਦੁਆਰਾ ਸਾਹਿਬ ਦਾ ਗੇਟ ਖੋਲ੍ਹਿਆ ਤੇ ਅੱਗ ਉਤੇ ਕਾਬੂ ਪਾਇਆ।

ਇਸ ਮੌਕੇ ’ਤੇ ਪਹੁੰਚੇ ਐਸਜੀਪੀਸੀ ਦੇ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਹਾਦਸੇ ਦੀ ਰਿਪੋਰਟ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ, ਐੱਸਜੀਪੀਸੀ ਨੂੰ ਦੇ ਦਿੱਤੀ ਗਈ ਹੈ। ਜਿਨ੍ਹਾੰ ਦੇ ਨੁਮਾਇੰਦੇ ਪਹੁੰਚ ਕੇ ਘਟਨਾ ਦੀ ਜਾਂਚ ਕਰਨਗੇ।

ਉਧਰ ਇਸ ਮੌਕੇ ਪਹੁੰਚੇ ਡੀਐਸਪੀ ਲਖਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫ਼ਿਲਹਾਲ ਅੱਗ ਬੁਝਾ ਲਈ ਗਈ ਹੈ। ਮੁਢਲੀ ਜਾਂਚ ਵਿੱਚ ਅੱਗ ਦਾ ਕਾਰਨ ਸਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪਰ ਫ਼ਿਰ ਵੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕਿਸਾਨ ਆਗੂ ਦੇ ਰਹੇ ਤਾਲੀਬਾਨੀ ਫੁਰਮਾਨ: ਹਰਜੀਤ ਗਰੇਵਾਲ

ETV Bharat Logo

Copyright © 2025 Ushodaya Enterprises Pvt. Ltd., All Rights Reserved.