ਬਰਨਾਲਾ : ਲੰਘੇ ਸ਼ੁੱਕਰਵਾਰ ਭਦੌੜ ਨੇੜਲੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਨੌਜਵਾਨ ਸਿਕੰਦਰ ਸਿੰਘ ਵੱਲੋਂ ਕੀਤੀ ਖੁਦਕੁਸ਼ੀ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪਿਛਲੇ ਪੰਜ ਦਿਨਾਂ ਤੋਂ ਇਸ ਵੀਡੀਓ ਵਿਚ ਦੋਸ਼ੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਭਦੌੜ ਵਿੱਚ ਧਰਨੇ ਪ੍ਰਦਰਸ਼ਨ ਹੋ ਰਹੇ ਹਨ। ਇਹ ਧਰਨਾ ਪ੍ਰਦਰਸ਼ਨ ਅੱਜ ਪੰਜਵੇਂ ਦਿਨ ਵੀ ਥਾਣਾ ਭਦੌੜ ਅੱਗੇ ਜਾਰੀ ਹੈ। ਇਹ ਧਰਨਾ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਹੋਰ ਜਥਬੰਦੀਆਂ ਅਤੇ ਪਿੰਡ ਵਾਸੀਆਂ ਨੇ ਸਿਕੰਦਰ ਸਿੰਘ ਨੂੰ ਉਸ ਦੇ ਤਿੰਨ ਸਾਥੀਆਂ ਵੱਲੋਂ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਸਬੰਧੀ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਪਿਛਲੇ 5 ਦਿਨਾਂ ਤੋਂ ਮ੍ਰਿਤਕ ਸਿਕੰਦਰ ਸਿੰਘ ਦੀ ਲਾਸ਼ ਨੂੰ ਰੱਖ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਨੌਜਵਾਨ ਨੂੰ ਖੁਦਕੁਸ਼ੀ ਕਰਨ ਲਈ ਕੀਤਾ ਸੀ ਮਜਬੂਰ : ਇਹ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਪਹੁੰਚੇ ਬੂਟਾ ਸਿੰਘ ਬੁਰਜ ਗਿੱਲ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ ਨੂੰ ਛੰਨਾ ਗੁਲਾਬ ਸਿੰਘ ਵਾਲਾ ਦੇ ਇੱਕ ਕਿਸਾਨ ਨੇ ਆਪਣੇ ਹੀ ਦੋਸਤਾਂ ਵੱਲੋਂ ਬਲੈਕ ਮੇਲ ਕਰਨ ਦੇ ਮਾਮਲੇ ਵਿਚ ਖੁਦਕੁਸ਼ੀ ਕਰ ਲਈ ਗਈ ਸੀ। ਉਸਨੇ ਇਕ ਵੀਡੀਓ ਵਿਚ ਆਪਣੇ 3 ਦੋਸਤਾਂ ਦਾ ਨਾਮ ਲੈ ਕੇ ਕਿਹਾ ਸੀ ਕਿ ਇਹ ਉਸਨੂੰ ਬਲੈਕ ਮੇਲ ਕਰ ਰਹੇ ਹਨ, ਦੇ ਚਲਦਿਆਂ ਸਿਕੰਦਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ।
ਇਹ ਵੀ ਪੜ੍ਹੋ : Kedarnath Yatra: ਪੈਦਲ ਰਸਤੇ ਤੋਂ ਹਟਾਈ ਜਾ ਰਹੀ ਬਰਫ, ਕੜਾਕੇ ਦੀ ਠੰਡ 'ਚ ਕੰਮ 'ਤੇ ਲੱਗੇ 50 ਮਜ਼ਦੂਰ
ਲਾਸ਼ ਰੱਖ ਕੇ ਪਰਿਵਾਰ ਮੰਗ ਰਿਹਾ ਇਨਸਾਫ਼ : ਅਗਲੇ ਦਿਨ ਪੁਲਸ ਵੱਲੋਂ ਸਿਕੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਸੀ। ਸਿਕੰਦਰ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਤਿੰਨ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ ਪਰ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਜਿਸ ਸਬੰਧੀ ਉਨ੍ਹਾਂ ਨੇ ਵੱਖ-ਵੱਖ ਜਥੇਬੰਧੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਲਾਸ਼ ਤਿੰਨ ਕੋਣੀ ਚੌਕ ਵਿੱਚ ਰੱਖ ਕੇ ਧਰਨਾ ਲਗਾਇਆ ਸੀ, ਪਰ ਚੌਕ ਵਿੱਚ ਆਮ ਲੋਕਾਂ ਨੂੰ ਜ਼ਿਆਦਾ ਦਿੱਕਤ ਪੇਸ਼ ਆਉਣ ਕਾਰਨ ਇਹ ਧਰਨਾ ਥਾਣਾ ਭਦੌੜ ਅੱਗੇ ਸ਼ਿਫਟ ਕਰ ਦਿੱਤਾ ਗਿਆ।
ਹੁਣ ਇਹ ਧਰਨਾ ਭਦੌੜ ਥਾਣੇ ਅੱਗੇ ਲੱਗਾ ਹੋਇਆ ਹੈ। ਪੰਜ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਨੇ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ। ਭਾਵੇਂ ਪੁਲਸ ਵੱਲੋਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਜਦੋਂ ਤੱਕ ਪੁਲਸ ਵੱਲੋਂ ਸਿਕੰਦਰ ਸਿੰਘ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਭਦੌੜ ਪੁਲਿਸ ਅਤੇ ਬਰਨਾਲਾ ਪੁਲਿਸ ਦੀ ਹੋਵੇਗੀ।
ਇਹ ਵੀ ਪੜ੍ਹੋ : Sick cow service in Bathinda: ਹਾਦਸਿਆਂ ਦਾ ਸ਼ਿਕਾਰ ਅਤੇ ਬਿਮਾਰ ਗਾਵਾਂ ਨੂੰ ਖਵਾਉਣ ਲਈ ਇਸ ਤਰ੍ਹਾਂ ਇਕੱਠੀ ਕੀਤੀ ਜਾਂਦੀ ਹੈ ਰੋਟੀ
ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ : ਇਸ ਮਾਮਲੇ ਸਬੰਧੀ ਥਾਣਾ ਭਦੌੜ ਦੇ ਇੰਚਾਰਜ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੰਨਾ ਗੁਲਾਬ ਸਿੰਘ ਵਾਲਾ ਖੁਦਕੁਸ਼ੀ ਮਾਮਲੇ ਵਿੱਚ ਉਨ੍ਹਾਂ ਵੱਲੋਂ ਬਲਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਬਾਕੀ ਰਹਿੰਦੇ ਦੋ ਜਿਉਣ ਸਿੰਘ ਅਤੇ ਰਾਜਪਾਲ ਸਿੰਘ ਰੌਲੀ ਨੂੰ ਵੀ ਗ੍ਰਿਫਤਾਰ ਕਰ ਕਰਨ ਲਈ ਉਨ੍ਹਾਂ ਵੱਲੋਂ 3-4 ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀ ਪੁਲਸ ਦੀ ਗ੍ਰਿਫਤ ਵਿਚ ਹੋਣਗੇ।