ਬਰਨਾਲਾ: ਪਿੰਡ ਸੰਘੇੜਾ ਵਿਖੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਨੌਜਵਾਨ ਨੂੰ ਹਸਪਤਾਲ ਲਿਆਉਣ ਵਾਲੇ ਲੋਕਾਂ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ ਜਤਾਇਆ ਅਤੇ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਣ ਦਾ ਵੀ ਖੁਲਾਸਾ ਕੀਤਾ ਹੈ।
ਇਸ ਮੌਕੇ ਮ੍ਰਿਤਕ ਨੌਜਵਾਨ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਐਮ.ਸੀ. ਦੇ ਪਤੀ ਗੁਰਪ੍ਰੀਤ ਸਿੰਘ ਸੋਨੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਨਸ਼ਾ ਕਰਨ ਦਾ ਆਦੀ ਸੀ ਅਤੇ ਇਸ ਦੀ ਮੌਤ ਦਾ ਕਾਰਨ ਵੀ ਨਸ਼ੇ ਦੀ ਓਵਰਡੋਜ਼ ਹੀ ਲੱਗ ਹਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿੱਕਦਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ’ਚ ਨਸ਼ੇੜੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਨਸ਼ੇ 'ਤੇ ਰੋਕ ਲਗਾਉਣ ਦੀ ਮੰਗ ਕੀਤੀ।
ਉਧਰ ਇਸ ਮਾਮਲੇ ’ਤੇ ਥਾਣਾ ਸਿਟੀ-1 ਦੇ ਐਸ.ਐਚ.ਓ. ਗੁਲਾਬ ਸਿੰਘ ਨੇ ਦੱਸਿਆ ਕਿ ਉਹ ਸੂਚਨਾ ਮਿਲਣ ’ਤੇ ਮੌਕੇ ਉਪਰ ਪਹੁੰਚੇ ਅਤੇ ਨੌਜਵਾਨ ਦੇ ਮੁੰਹ ਵਿੱਚੋਂ ਝੱਗ ਨਿਕਲ ਰਹੀ ਸੀ। ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।