ਬਰਨਾਲਾ: ਪੰਜਾਬ ਸਰਕਾਰ ਵਲੋਂ 26 ਜਨਵਰੀ ਨੂੰ ਸੂਬੇ ਭਰ ਵਿੱਚ 400 ਮੁਹੱਲਾ ਕਲੀਨਕ ਖੋਲੇ ਜਾ ਰਹੇ ਹਨ। ਸਰਕਾਰੀ ਡਿਸਪੈਂਸਰੀਆਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਇਹਨਾਂ ਮੁਹੱਲਾ ਕਲੀਨਕਾਂ ਵਿੱਚ ਭੇਜਿਆ ਜਾ ਰਿਹਾ ਹੈ। ਪਰ ਸਿਹਤ ਮੁਲਾਜ਼ਮਾਂ ਨੇ ਮੁਹੱਲਾ ਕਲੀਨਿਕਾਂ ਵਿੱਚ ਕੰਮ ਕਰਨ ਤੋਂ ਪਹਿਲਾਂ ਇਕ ਅਹਿਮ ਮੰਗ ਰੱਖੀ ਹੈ।
ਹੈਲਥ ਕਰਮਚਾਰੀਆਂ ਵੱਲੋਂ ਧਰਨਾ: ਹੈਲਥ ਫਾਰਮੇਸੀ ਅਫ਼ਸਰ ਅਤੇ ਰੂਲਰ ਫਾਰਮੇਸੀ ਅਫਸਰ ਐਸੋਸੀਏਸ਼ਨ ਅਤੇ ਸਮੂਹ ਕਰਮਚਾਰੀਆਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਜ਼ਿਲ੍ਹਾ ਪ੍ਰੀਸ਼ਦ ਦੇ ਕਰਮਚਾਰੀ ਦੇ ਲੰਬੇ ਸਮੇਂ ਤੋਂ ਸੇਵਾ ਨਿਭਾਅ ਰਹੇ ਹਨ। ਮੁਲਾਜ਼ਮਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਸੀ ਬਰਨਾਲਾ ਅੱਗੇ ਪ੍ਰਦਰਸ਼ਨ ਕਰਦਿਆਂ ਮੰਗ ਪੱਤਰ ਦਿੱਤਾ ਗਿਆ। ਮੁਲਾਜ਼ਮ 2006 ਤੋਂ ਲੈ ਕੇ ਅੱਜ ਤੱਕ ਉਸੇ ਤਨਖ਼ਾਹ ਉਤੇ ਕੰਮ ਕਰ ਰਹੇ ਹਨ। ਪਰ ਉਨ੍ਹਾਂ ਦੀਆਂ ਡਿਊਟੀਆਂ 'ਚ ਜ਼ਰੂਰ ਵਾਧਾ ਕੀਤਾ ਗਿਆ ਹੈ।
2006 ਤੋਂ ਨਹੀਂ ਵਧੀ ਤਨਖਾਹ: ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹੈਲਥ ਫਾਰਮੇਸੀ ਅਫਸਰ ਐਂਡ ਰੂਲਰ ਫਾਰਮੇਸੀ ਅਫਸਰ ਐਸੋਸੀਏਸ਼ਨ ਅਤੇ ਸਮੂਹ ਦਰਜਾ 4 ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਜ਼ਿਲਾ ਪ੍ਰੀਸ਼ਦ ਦੇ ਮੁਲਾਜ਼ਮਾਂ ਨੇ ਅੱਜ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ 2006 ਤੋਂ ਲੈ ਕੇ ਹੁਣ ਤੱਕ ਸਿਰਫ 11000 ਰੁਪਏ ਪ੍ਰਤੀ ਮਹੀਨਾ ਅਤੇ ਫਾਰਮੇਸੀ ਅਫਸਰ ਅਤੇ ਦਰਜਾ ਚਾਰ ਕਰਮਚਾਰੀ ਸਿਰਫ 6000 ਪ੍ਰਤੀ ਮਹੀਨਾ 'ਤੇ ਕੰਮ ਕਰ ਰਹੇ ਹਨ।
ਕੰਮ ਵਿੱਚ ਹੋਇਆ ਵਾਧਾ ਪਰ ਤਨਖਾਹ ਵਿੱਚ ਨਹੀਂ: ਇੰਨੀ ਘੱਟ ਤਨਖਾਹ 'ਤੇ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ। ਪਰ ਮੌਕੇ ਦੀਆਂ ਸਰਕਾਰਾਂ ਉਹਨਾਂ ਤੋਂ ਕਈ ਗੁਣਾ ਵੱਧ ਕੰਮ ਲੈ ਰਹੀਆਂ ਹਨ। ਪਰ ਉਨ੍ਹਾਂ ਦੀ ਤਨਖਾਹ 'ਚ ਵਾਧਾ ਨਹੀਂ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਹੁਣ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਨਵੀਂ ਬਣੀ ਸਰਕਾਰ ਵਲੋਂ ਮੁਹੱਲਾ ਕਲੀਨਿਕਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਇਸ 'ਚ ਵੀ ਮੁਲਾਜ਼ਮਾਂ ਨੇ ਡਿਊਟੀਆਂ 'ਚ ਵਾਧਾ ਕਰਨ 'ਤੇ ਗੁੱਸਾ ਜ਼ਾਹਰ ਕੀਤਾ ਕਿ ਉਹ ਕੰਮ ਕਰਨ ਤੋਂ ਇਨਕਾਰ ਨਹੀਂ ਕਰਦੇ ਪਰ ਉਨ੍ਹਾਂ ਦੀ ਡਿਊਟੀ ਬਣਦੀ ਹੈ ਪਰ ਘੱਟੋ ਘੱਟ ਉਹਨਾਂ ਨੂੰ ਰੈਗੂਲਰ ਜ਼ਰੂਰ ਕੀਤਾ ਜਾਵੇ।ਜੇਕਰ ਆਉਣ ਵਾਲੇ ਦਿਨਾਂ 'ਚ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 25 ਜਨਵਰੀ ਨੂੰ ਪੰਜਾਬ ਪੱਧਰ 'ਤੇ ਇਕੱਠੇ ਹੋ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕਰਨਗੇ।
ਇਹ ਵੀ ਪੜ੍ਹੋ:- ਕਪਿਲ ਸ਼ਰਮਾ ਅਤੇ ਅਰਚਨਾ ਪੂਰਨ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ