ਭਦੌੜ (ਬਰਨਾਲਾ): ਥਾਣਾ ਭਦੌੜ ਵਿਖੇ 5 ਚੋਰੀ ਦੇ ਮੋਟਰਸਾਈਕਲਾਂ ਸਮੇਤ 4 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਡੀ.ਐਸ.ਪੀ ਤਪਾ ਡਾ. ਮਾਨਵਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਉਸ ਨੇ ਦੱਸਿਆ ਕਿ 14 ਅਗਸਤ ਦੀ ਰਾਤ ਨੂੰ ਚਰਨ ਸਿੰਘ ਪੁੱਤਰ ਸੋਹਣ ਸਿੰਘ ਆਪਣੇ ਘਰ ਜਾ ਰਿਹਾ ਸੀ ਤਾਂ ਤਿੰਨ ਤੋਂ ਚਾਰ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਮੁਲਜ਼ਮਾਂ ਕੋਲੋਂ ਉਸ ਦਾ ਮੋਟਰਸਾਈਕਲ ਖੋਹ ਲਿਆ। ਜਿਸ ਕਾਰਨ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ।
ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਨੇ ਚਾਰਾਂ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਜਿਨ੍ਹਾਂ ਦੀ ਪਛਾਣ ਦਿਲਬਰ ਖਾਨ ਵਾਸੀ ਪਿੰਡ ਵਿਧਾਤਾ, ਜਸਦੀਪ ਵਾਸੀ ਪਿੰਡ ਅਲਕੜਾ, ਰਵੀ ਕੁਮਾਰ ਵਾਸੀ ਭਦੌੜ, ਹਰਪ੍ਰੀਤ ਸਿੰਘ ਵਾਸੀ ਭਦੌੜ ਵਜੋਂ ਹੋਈ ਹੈ। ਪ੍ਰੈੱਸ ਕਾਨਫਰੰਸ ਵਿੱਚ ਡੀਐਸਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਯੋਜਨਾ ਬਣਾ ਕੇ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਹ ਦੋਸ਼ੀ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਵਿੱਚ ਸਰਗਰਮ ਸਨ। ਇਹ ਦੋਸ਼ੀ ਸੁੰਨੀਆਂ ਸੜਕਾਂ ਤੇ ਖੜ੍ਹ ਜਾਂਦੇ ਸਨ। ਅਤੇ ਜੋ ਕੋਈ ਸਵਾਲ ਆਉਂਦਾ ਸੀ ਉਸ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਇਸ ਤਰ੍ਹਾਂ ਦੀ ਇੱਕ ਘਟਨਾ ਨੂੰ ਅੰਜਾਮ ਇਹਨਾਂ ਦੋਸ਼ੀਆਂ ਨੇ ਟੱਲੇ ਵਾਲ ਵੀ ਦਿੱਤਾ ਸੀ। ਪਿਛਲੇ ਲੰਬੇ ਸਮੇਂ ਤੋਂ ਆਮ ਲੋਕਾਂ ਨੂੰ ਇਹਨਾਂ ਨੇ ਪਰੇਸ਼ਾਨ ਕੀਤਾ ਹੋਇਆ ਸੀ। ਪੁਲਿਸ ਨੇ ਇਹਨਾਂ ਨੂੰ ਕਾਬੂ ਕਰ ਲਿਆ ਹੈ।
ਹੋਰ ਖੁਲਾਸੇ ਹੋਣ ਦੀ ਉਮੀਦ: ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਲਿਆ ਜਾਵੇਗਾ। ਜਿਸ ਕਾਰਨ ਪੁੱਛਗਿੱਛ 'ਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਹੁਣ ਇਸ ਗੱਲ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ। ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇਹ ਦੋਸ਼ੀ ਮੋਟਰ ਸਾਈਕਲ ਕਿਸ ਨੂੰ ਅੱਗੇ ਵੇਚਦੇ ਸਨ। ਜਿਸ ਨਾਲ ਇਸ ਗਿਰੋਹ ਦੇ ਨਾਲ ਜੁੜੇ ਹੋਏ ਹੋਰ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਸਕੇ। ਇਸ ਦੀ ਸੂਚਨਾ ਆਸ-ਪਾਸ ਦੇ ਠਾਣਿਆਂ ਅਤੇ ਜ਼ਿਲਿਆਂ ਵਿਚ ਦੇ ਦਿੱਤੀ ਹੈ। ਤਾਂ ਜੋ ਬਰਾਮਦ ਕੀਤੇ ਗਏ ਮੋਟਰਸਾਇਕਲਾਂ ਨੂੰ ਕਾਨੂੰਨੀ ਕਾਰਵਾਈ ਤੋਂ ਬਾਅਦ ਉਹਨਾਂ ਦੇ ਅਸਲੀ ਮਾਲਕਾਂ ਨੂੰ ਸੌਂਪ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੇ ਹੋਰ ਕਈ ਵਾਰਦਾਤਾਂ ਵਿੱਚ ਵੀ ਸ਼ਾਮਿਲ ਹੋਣ ਦਾ ਪੁਲਿਸ ਨੂੰ ਸ਼ੱਕ ਹੈ।