ਬਰਨਾਲਾ: ਭਦੌੜ ਪੁਲਿਸ ਦੁਆਰਾ ਤਿਉਹਾਰਾਂ ਦੇ ਮੱਦੇਨਜ਼ਰ ਭਦੌੜ ਦੇ ਵੱਖ-ਵੱਖ ਬਾਜ਼ਾਰਾਂ ਤੇ ਚੌਕਾਂ ਵਿਚ ਫਲੈਗ ਮਾਰਚ ਕੱਢਿਆ ਗਿਆ ਅਤੇ ਜੋ ਦੁਕਾਨਦਾਰਾਂ ਨੇ ਨਾਜਾਇਜ਼ ਤੌਰ ਤੇ ਸੜਕ ਤੇ ਸਾਮਾਨ ਰੱਖਿਆ ਹੋਇਆ ਸੀ, ਉਨ੍ਹਾਂ ਨੂੰ ਮੌਕੇ 'ਤੇ ਹੀ ਚੁੱਕਵਾ ਕੇ ਅੰਦਰ ਕਰਵਾਇਆ ਗਿਆ। Bhador police took out a flag march.
ਇਸ ਸਮੇਂ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ SHO ਬਲਤੇਜ ਸਿੰਘ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਸ੍ਰੀ ਸੰਦੀਪ ਮਲਿਕ ਜੀ ਬਰਨਾਲਾ ਅਤੇ ਡੀਐਸਪੀ ਤਪਾ ਰਵਿੰਦਰ ਸਿੰਘ ਰੰਧਾਵਾ ਦੇ ਹੁਕਮਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਚੌਕਸੀ ਵਧਾਈ ਗਈ ਹੈ। ਜਿਸ ਦੇ ਸੰਬੰਧ ਵਿਚ ਬਾਜ਼ਾਰਾਂ ਵਿਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਦੁਕਾਨਦਾਰਾਂ ਨੇ ਸਾਮਾਨ ਨਾਜਾਇਜ਼ ਤੌਰ 'ਤੇ ਸੜਕਾਂ ਤੇ ਰੱਖਿਆ ਹੋਇਆ ਸੀ ਉਸ ਨੂੰ ਮੌਕੇ ਤੇ ਹੀ ਅੰਦਰ ਕਰਵਾਇਆ ਗਿਆ ਤਾਂ ਜੋ ਬਾਜ਼ਾਰਾਂ ਵਿਚਦੀ ਲੰਘਣ ਵਾਲੇ ਰਾਹਗੀਰਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪ੍ਰੇਸ਼ਾਨੀ ਨਾ ਆਵੇ।
ਇਸੇ ਦੌਰਾਨ ਦੁਕਾਨਦਾਰਾਂ ਨੂੰ ਵੀ ਇਹ ਅਪੀਲ ਕੀਤੀ ਗਈ ਹੈ ਕਿ ਕੋਈ ਵੀ ਅਣਜਾਣ ਜਾਂ ਅਣਪਛਾਤਾ ਵਾਹਨ ਵਿਅਕਤੀ ਜੇਕਰ ਬਾਜ਼ਾਰਾਂ ਵਿਚ ਘੁੰਮਦਾ ਦਿਖਾਈ ਦੇ ਰਿਹਾ ਹੈ ਅਤੇ ਕੋਈ ਵੀ ਲਾਵਾਰਿਸ ਚੀਜ਼ ਪਈ ਦਿਖਦੀ ਹੈ ਤਾਂ ਤੁਰੰਤ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਜਾਵੇ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦੁਕਾਨਦਾਰਾਂ ਨੂੰ ਪਟਾਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਕੀਤੀ ਜਗ੍ਹਾ ਤੇ ਹੀ ਵੇਚਣ ਲਈ ਕਿਹਾ ਗਿਆ ਹੈ।
ਇਸੇ ਦੌਰਾਨ ਉਨ੍ਹਾਂ ਕਿਹਾ ਕਿ ਸੀਨੀਅਰ ਅਫ਼ਸਰਾਂ ਦੇ ਹੁਕਮਾਂ ਤਹਿਤ ਹੀ ਚੌਂਕਾਂ ਅਤੇ ਚੌਰਾਹਿਆਂ ਵਿਚ ਪੁਲਿਸ ਵੱਲੋਂ ਆਉਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਤਿਉਹਾਰਾਂ ਦੌਰਾਨ ਕਿਸੇ ਵੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਦਿਨ ਚੱਲ ਰਹੇ ਹਨ ਅਤੇ ਆਪਸੀ ਭਾਈਚਾਰਾ ਅਤੇ ਸ਼ਾਂਤੀ ਕਾਇਮ ਰੱਖੀ ਜਾਵੇ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੋਕਾਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਪੁਲਿਸ ਦਾ ਸਹਿਯੋਗ ਦੇਣ ਦੀ ਸਖ਼ਤ ਜ਼ਰੂਰਤ ਹੈ ।
ਇਹ ਵੀ ਪੜ੍ਹੋ: ਦੀਵਾਲੀ ਮੌਕੇ ਆਤਿਸ਼ਬਾਜ਼ੀ ਤੇ ਪਟਾਕੇ ਚਲਾਉਣ ਨੂੰ ਤਰਸਦੇ ਅੱਧੀ ਦਰਜਨ ਪਿੰਡ, ਜਾਣੋ ਕਿਉਂ ?