ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ (Bharatiya Kisan Union Ekta Ugraha) ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਸੜਕਾਂ ਤੇ ਉਤਰੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਬਰਨਾਲਾ ਜ਼ਿਲ੍ਹੇ ਦੇ ਤਿੰਨ ਟੋਲ ਪਲਾਜ਼ਿਆਂ ਨੂੰ ਦੁਪਹਿਰ 12:00 ਵਜੇ ਤੋਂ ਲੈ ਕੇ 3:00 ਵਜੇ ਤੱਕ 3 ਘੰਟੇ ਮੁਫ਼ਤ ਕਰ ਦਿੱਤਾ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਇਹ ਵੀ ਪੜੋ: Weather Report: ਸ਼ੁੱਕਰਵਾਰ ਰਿਹਾ ਸਭ ਤੋਂ ਠੰਡਾ ਦਿਨ, 12 ਤੇ 13 ਜਨਵਰੀ ਨੂੰ ਲੈ ਸਕਦੈ ਮੀਂਹ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ (Bharatiya Kisan Union Ekta Ugraha) ਦੇ ਆਗੂ ਦਰਸ਼ਨ ਸਿੰਘ ਅਤੇ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅੰਮ੍ਰਿਤਸਰ ਵੱਲੋਂ ਪੰਜਾਬ ਵਿੱਚ ਟੋਲ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਬੀਤੀ 15 ਤਰੀਕ ਤੋਂ ਲਗਾਤਾਰ ਟੌਲ ਪਲਾਜ਼ਿਆਂ ’ਤੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਅੰਮ੍ਰਿਤਸਰ ਸੰਘਰਸ਼ ਕਮੇਟੀ ਦੀ ਅਪੀਲ ’ਤੇ ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਟੋਲ ਪਲਾਜ਼ਿਆਂ ’ਤੇ ਧਰਨਾ ਦਿੱਤਾ ਗਿਆ।
ਉਹਨਾਂ ਦੱਸਿਆ ਕਿ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਦੂਹਰੀ ਲੁੱਟ ਕੀਤੀ ਜਾ ਰਹੀ ਹੈ। ਵਾਹਨ ਲੈ ਕੇ ਰੋਡ ਟੈਕਸ ਦੇ ਨਾਂ 'ਤੇ ਲੋਕਾਂ ਤੋਂ ਲੱਖਾਂ ਰੁਪਏ ਲਏ ਜਾ ਰਹੇ ਹਨ ਅਤੇ ਫਿਰ ਟੌਲ ਪਰਚੀ ਕੱਟ ਕੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਇਸ ਨੂੰ ਰੋਕਣ ਲਈ ਇਸ ਟੋਲ ਨੂੰ ਟੈਕਸ ਮੁਕਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮੁੱਦੇ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ