ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਿਲ੍ਹਾ ਬਰਨਾਲਾ ਵੱਲੋਂ ਡੀਸੀ ਦਫਤਰ ਦੇ ਗੇਟ ਬੰਦ ਕਰਕੇ ਬਾਹਰ ਧਰਨਾ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਵੱਲੋਂ ਇਹ ਧਰਨਾ ਪਿਛਲੇ ਦਿਨਾਂ ਵਿੱਚ ਭਾਰੀ ਮੀਂਹ ਕਾਰਨ ਖਰਾਬ ਹੋਈ ਕਣਕ, ਆਲੂਆਂ ਦੀ ਫਸਲ ਅਤੇ ਕਿਸਾਨ ਅੰਦੋਲਨ ਦੌਰਾਨ ਰਹਿੰਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜੇ ਦੇ ਚੈਕ ਲੈਣ ਸਬੰਧੀ ਲਗਾਇਆ ਗਿਆ।
ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ ਇੱਕ ਪਾਸੇ ਭਾਰੀ ਮੀਂਹ ਨੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੱਤੀਆਂ ਹਨ, ਦੂਜੇ ਪਾਸੇ ਜਿਲ੍ਹੇ ਪ੍ਰਸ਼ਾਸਨ ਵੱਲੋਂ ਆਪਣੀ ਮਨਮਾਨੀ ਕੀਤੀ ਜਾ ਰਹੀ ਹੈ। ਜਿਸਦੇ ਸਿੱਟੇ ਵਜੋਂ ਜਥੇਬੰਦੀ ਨੂੰ ਮਜਬੂਰੀ ਵੱਸ ਸੁੱਤੇ ਪਏ ਪ੍ਰਸ਼ਾਸਨ ਨੂੰ ਜਗਾਉਣ ਲਈ ਧਰਨਾ ਲਾਉਣ ਨੂੰ ਮਜਬੂਰ ਹੋਣਾ ਪਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਵੱਲੋਂ ਲਗਾਏ ਗਏ ਧਰਨੇ ਤੋਂ ਡੀਸੀ ਬਰਨਾਲਾ ਵੱਲੋਂ ਖੁਦ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣੀਆਂ। ਨਾਲ ਹੀ ਉਨ੍ਹਾਂ ਦੀ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ।
ਦੱਸ ਦਈਏ ਕਿ ਕਿਸਾਨਾਂ ਵੱਲੋਂ ਪ੍ਰਸ਼ਾਸਨ ਵੱਲੋਂ ਤਿੰਨ ਦਿਨਾਂ ਦੇ ਅੰਦਰ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਅਦਾ ਕਰਨ ਦੀ ਮੰਗ ਕੀਤੀ ਗਈ ਹੈ। ਨਾਲ ਹੀ ਕਿਸਾਨਾਂ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ ਉਹ ਆਉਣ ਵਾਲੇ ਸਮੇਂ ਚ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ।
ਇਹ ਵੀ ਪੜੋ: ਮੰਤਰੀ ਰਾਜਾ ਵੜਿੰਗ ਦਾ ਅਕਾਲੀ ਦਲ ’ਤੇ ਤੰਜ਼, ਕਿਹਾ- ਹੁਣ ਬਾਦਲ ਨੂੰ ਮੂਸੇਵਾਲਾ ਯਾਦ ਆ ਗਿਆ