ETV Bharat / state

ਕਿਸਾਨਾਂ ਵੱਲੋਂ ਟਿਕੈਤ ’ਤੇ ਹੋਏ ਹਮਲੇ ਦੀ ਨਿਖੇਧੀ, ਨਾਲ ਹੀ ਰੱਖੀ ਇਹ ਵੱਡੀ ਮੰਗ

author img

By

Published : May 31, 2022, 10:23 PM IST

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿਛਲੇ ਦਿਨੀਂ ਕਿਸਾਨ ਆਗੂ ਰਾਕੇਸ਼ ਟਿਕੈਤ ਉੱਪਰ ਹੋਏ ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ।

ਕਿਸਾਨਾਂ ਵੱਲੋਂ ਟਿਕੈਤ ’ਤੇ ਹੋਏ ਹਮਲੇ ਦੀ ਨਿਖੇਧੀ

ਬਰਨਾਲਾ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਬੈਂਗਲੂਰੂ ਵਿੱਚ ਕਿਸਾਨ ਆਗੂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਰਾਕੇਸ਼ ਟਿਕੈਤ ਉੱਤੇ ਕੀਤੇ ਗਏ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕੌਮੀ ਪ੍ਰੈੱਸ ਅਨੁਸਾਰ ਬੀਤੇ ਦਿਨ ਬੇਂਗਲੁਰੂ ਦੇ ਗਾਂਧੀ ਭਵਨ 'ਚ ਕਰਨਾਟਕ ਦੇ ਕਿਸਾਨ ਆਗੂਆਂ ਦੁਆਰਾ ਕੀਤੀ ਜਾ ਰਹੀ ਪ੍ਰੈੱਸ ਕਾਨਫਰੰਸ ਦੌਰਾਨ ਮੋਦੀ-ਮੋਦੀ ਚੀਕ ਰਹੇ ਗੁੰਡਾ ਅਨਸਰਾਂ ਨੇ ਕਾਨਫਰੰਸ ਹਾਲ ਵਿੱਚ ਜ਼ਬਰਦਸਤੀ ਘੁਸ ਕੇ ਟਿਕੈਤ ਦੇ ਚਿਹਰੇ ਉੱਤੇ ਕਾਲੀ ਸਿਆਹੀ ਸੁੱਟਣ ਤੋਂ ਇਲਾਵਾ ਇਸ ਕਰਤੂਤ ਨੂੰ ਰੋਕਣ ਵਾਲੇ ਕਿਸਾਨਾਂ ਸਮੇਤ ਕਿਸਾਨ ਆਗੂ ਯੁੱਧਵੀਰ ਉੱਤੇ ਕੁਰਸੀਆਂ ਵੀ ਸੁੱਟੀਆਂ ਤੇ ਹੱਥੋਪਾਈ ਵੀ ਕੀਤੀ।

ਕਿਸਾਨ ਆਗੂਆਂ ਨੇ ਕਿਹਾ ਕਿ ਇਸ ਕਾਨਫਰੰਸ ਵਿੱਚ ਹਾਜ਼ਰ ਕਿਸਾਨ ਆਗੂ ਪਿਛਲੇ ਦਿਨੀਂ ਇੱਕ ਸਰਕਾਰ-ਪੱਖੀ ਟੀਵੀ ਚੈਨਲ ਵੱਲੋਂ ਕਿਸਾਨ ਅੰਦੋਲਨ ਵਿਰੁੱਧ ਕੀਤੇ ਜਾ ਰਹੇ ਬੇਬੁਨਿਆਦ ਪ੍ਰਚਾਰ ਦਾ ਖੰਡਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਹਮਲੇ ਦੇ ਮੁੱਖ ਮੁਲਜ਼ਮ ਭਰਤ ਸ਼ੈੱਟੀ ਦੀ ਪਛਾਣ ਹੋ ਚੁੱਕੀ ਹੈ ਅਤੇ ਉਹ ਪੁਲਿਸ ਦੀ ਹਿਰਾਸਤ ਵਿੱਚ ਹੈ। ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ, ਭਾਜਪਾ ਦੇ ਸੂਬਾ ਮੀਤ ਪ੍ਰਧਾਨ, ਮੌਜੂਦਾ ਗ੍ਰਹਿ ਮੰਤਰੀ ਅਤੇ ਸਿੰਚਾਈ ਮੰਤਰੀ ਦੇ ਨਾਲ ਇਸ ਮੁਲਜ਼ਮ ਦੀ ਵਾਇਰਲ ਹੋਈ ਫੋਟੋ ਨੇ ਹੁਣ ਸਪੱਸ਼ਟ ਕਰ ਦਿੱਤਾ ਹੈ ਕਿ ਹਮਲਾ ਭਾਜਪਾ ਵੱਲੋਂ ਸਪਾਂਸਰ ਕੀਤਾ ਗਿਆ ਸੀ।

ਇਸਦੇ ਨਾਲ ਹੀ ਉਨ੍ਹਾਂ ਕਿਾਹ ਕਿ ਇਹ ਵੀ ਸਪੱਸ਼ਟ ਹੈ ਕਿ ਟੀਵੀ ਚੈਨਲ ਵੱਲੋਂ ਕਿਸਾਨ ਅੰਦੋਲਨ ਵਿਰੁੱਧ ਭੰਡੀ ਪ੍ਰਚਾਰ ਕਾਰਨ ਬਣੇ ਤਣਾਅਪੂਰਨ ਮਾਹੌਲ ਦੇ ਬਾਵਜੂਦ ਸੂਬੇ ਦੀ ਭਾਜਪਾ ਸਰਕਾਰ ਨੇ ਸੁਰੱਖਿਆ ਦੇ ਕੋਈ ਪ੍ਰਬੰਧ ਨਹੀਂ ਕੀਤੇ ਸਨ। ਅਜਿਹੇ ਸੁਰੱਖਿਆ ਹੀਣ ਪ੍ਰਬੰਧਾਂ ਦਰਮਿਆਨ ਜਾਨਲੇਵਾ ਹਮਲੇ ਵੀ ਕੀਤੇ ਜਾ ਸਕਦੇ ਹਨ। ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਹਮਲਾਵਰਾਂ ਨੂੰ ਭਾਜਪਾ ਅਤੇ ਕਰਨਾਟਕ ਸਰਕਾਰ ਦਾ ਪੂਰਾ ਸਮਰਥਨ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਨੂੰ ਆਮ ਘਟਨਾ ਕਹਿ ਕੇ ਨਜ਼ਰਅੰਦਾਜ਼ ਕਰਨਾ ਮੁਨਾਸਿਬ ਨਹੀਂ ਹੋਵੇਗਾ।

ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਸੋਚੀ ਸਮਝੀ ਕੁਤਾਹੀ ਲਈ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ ਅਤੇ ਇਸ ਘਟਨਾ ਦੀ ਨਿਆਂਇਕ ਜਾਂਚ ਕਰਵਾ ਕੇ ਇਸ ਪਿੱਛੇ ਛੁਪੀ ਸਿਆਸੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ।

ਉਨ੍ਹਾਂ ਇਹ ਦਾਅਵਾ ਵੀ ਕੀਤਾ ਹੈ ਕਿ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਸ਼ਾਂਤਮਈ ਅਤੇ ਜਮਹੂਰੀ ਢੰਗਾਂ ਰਾਹੀਂ ਸੰਘਰਸ਼ਸ਼ੀਲ ਕਿਸਾਨਾਂ ਨਾਲ ਵਾਰ-ਵਾਰ ਧੋਖਾ ਕਰਨ ਅਤੇ ਉਨ੍ਹਾਂ 'ਤੇ ਸਾਜ਼ਿਸ਼ੀ ਹਮਲੇ ਕਰਵਾਉਣ ਵਾਲੀ ਇਸ ਸਰਕਾਰ ਨੂੰ ਸਬਕ ਸਿਖਾਉਣਾ ਕਿਸਾਨ ਬਾਖੂਬੀ ਜਾਣਦੇ ਹਨ। ਆਪਣੇ ਬਿਆਨ ਦੇ ਅਖੀਰ ਵਿੱਚ ਕਿਸਾਨ ਆਗੂਆਂ ਨੇ ਇੰਕਸ਼ਾਫ ਕੀਤਾ ਹੈ ਕਿ ਸਾਰੀਆਂ ਫ਼ਸਲਾਂ ਦੀ ਐਮ ਐੱਸ ਪੀ 'ਤੇ ਖਰੀਦ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਮੋਰਚੇ ਦੀਆਂ ਲਟਕ ਰਹੀਆਂ ਪੰਜਾਂ ਹੀ ਮੰਗਾਂ ਉੱਤੇ ਮੁਲਕ ਭਰ ਅੰਦਰ ਜ਼ੋਰਦਾਰ ਕਿਸਾਨ ਘੋਲ ਭਖਾ ਕੇ ਕਿਸਾਨ ਵਿਰੋਧੀ ਭਾਜਪਾ ਸਰਕਾਰ ਦੀਆਂ ਇਨ੍ਹਾਂ ਸਾਜ਼ਿਸ਼ਾਂ ਦਾ ਠੋਕਵਾਂ ਜਵਾਬ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਨਸ਼ਿਆਂ ਤੋਂ ਮੁੜ ਵਸੇਬਾ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ETV Bharat Logo

Copyright © 2024 Ushodaya Enterprises Pvt. Ltd., All Rights Reserved.