ETV Bharat / state

ਭਾਰਤੀ ਕਿਸਾਨ ਯੂਨੀਅਨ ਕਾਦੀਆ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ

author img

By

Published : Nov 25, 2020, 7:30 PM IST

ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ੍ਹ ਰਹੇ ਹਨ। ਅਗਲੇ ਪੜਾਅ ਤਹਿਤ ਦਿੱਲੀ ਜਾਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵੱਡਾ ਜਥਾ ਬਰਨਾਲਾ ਦੇ ਤਪਾ ਸ਼ਹਿਰ ਤੋਂ ਰਵਾਨਾ ਹੋ ਗਿਆ।ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਸਮਾਂ ਉਹ ਆਪਣੇ ਘਰਾਂ ਵਿੱਚ ਨਹੀਂ ਵੜਣਨਗੇ, ਜਿੰਨਾਂ ਸਮਾਂ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ।

ਭਾਰਤੀ ਕਿਸਾਨ ਯੂਨੀਅਨ ਕਾਦੀਆ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ
ਭਾਰਤੀ ਕਿਸਾਨ ਯੂਨੀਅਨ ਕਾਦੀਆ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ੍ਹ ਰਹੇ ਹਨ। ਅਗਲੇ ਪੜਾਅ ਤਹਿਤ ਦਿੱਲੀ ਜਾਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵੱਡਾ ਜਥਾ ਬਰਨਾਲਾ ਦੇ ਤਪਾ ਸ਼ਹਿਰ ਤੋਂ ਰਵਾਨਾ ਹੋ ਗਿਆ। ਕਿਸਾਨਾਂ ਨੇ ਤਲਵੰਡੀ ਸਾਬੋ ਹੁੰਦੇ ਹੋਏ ਹਰਿਆਣਾ ਦੇ ਸਿਰਸਾ ਸ਼ਹਿਰ ਰਾਹੀਂ ਦਿੱਲੀ ਵੱਲ ਰਵਾਨਗੀ ਕਰਨੀ ਹੈ। ਨਾਅਰਿਆਂ ਦੀ ਗੂੰਜ ਵਿੱਚ ਕਿਸਾਨ ਦਿੱਲੀ ਲਈ ਰਵਾਨਾ ਹੋਏ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਲਗਾਤਾਰ ਪੰਜਾਬ ਦੇ ਕਿਸਾਨ ਡੱਟੇ ਹੋਏ ਹਨ। ਕਿਸਾਨ ਜਥੇਬੰਦੀਆਂ ਦੇ ਸੱਦੇ ਤਹਿਤ 26-27ਨਵੰਬਰ ਨੂੰ ਦਿੱਲੀ ਦਾ ਘਿਰਾਓ ਕੀਤਾ ਜਾਣਾ ਹੈ। ਜਿਸ ਤਹਿਤ ਪੰਜਾਬ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਲੈ ਕੇ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਲਈ ਰਵਾਨਾ ਹੋ ਰਹੇ ਹਨ।

ਹਰਿਆਣਾ ਸਰਕਾਰ ਵੱਲੋਂ ਪੰਜਾਬ ਦਾ ਬਾਰਡਰ ਸੀਲ ਕੀਤੇ ਜਾਣ ਦੇ ਮਾਮਲੇ 'ਤੇ ਕਿਸਾਨਾਂ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਖੇਤੀ ਕਾਨੂੰਨ ਪੰਜਾਬ ਦੀ ਹੋਂਦ ਨਾਲ ਜੁੜੇ ਹੋਏ ਹਨ। ਜਿਸ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਹਰ ਹਾਲਤ ਦਿੱਲੀ ਪਹੁੰਚ ਕੇ ਰਹਿਣਗੇ। ਹਰਿਆਣਾ ਸਰਕਾਰ ਨੂੰ ਕਿਸਾਨਾਂ ਦੇ ਮਾਮਲੇ ਵਿੱਚ ਦਖ਼ਲਅੰਦਾਜ਼ੀ ਨਹੀਂ ਦੇਣੀ ਚਾਹੀਦੀ। ਜੇਕਰ ਲੋੜ ਪਈ ਤਾਂ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਬੈਰੀਗੇਡਿੰਗ ਵੀ ਪੱਟ ਦੇਵਾਂਗੇ। ਜਿੱਥੇ ਵੀ ਕਿਸਾਨਾਂ ਨੂੰ ਰੋਕਿਆ ਗਿਆ ਉੱਥੇ ਹੀ ਪੱਕੇ ਮੋਰਚੇ ਲਗਾ ਦਿੱਤੇ ਜਾਣਗੇ ਅਤੇ ਹੋਰ ਤਰ੍ਹਾਂ ਦੇ ਮਾਰਗ ਨੂੰ ਜਾਮ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਸਮਾਂ ਉਹ ਆਪਣੇ ਘਰਾਂ ਵਿੱਚ ਨਹੀਂ ਵੜਣਨਗੇ, ਜਿੰਨਾਂ ਸਮਾਂ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ। ਇਸ ਲਈ ਉਹ ਕਈ ਕਈ ਮਹੀਨਿਆਂ ਦੇ ਰਾਸ਼ਨ ਅਤੇ ਹਰ ਤਰ੍ਹਾਂ ਦੇ ਪ੍ਰਬੰਧ ਲੈਕੇ ਨਾਲ ਜਾ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.