ਬਰਨਾਲਾ: ਜਿਲ੍ਹੇ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਡੀਸੀ ਕੰਪਲੈਕਸ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਥਾਨਕ ਕਾਂਗਰਸ ਆਗੂ ਕੇਵਲ ਸਿੰਘ ਢਿੱਲੋਂ ਦੀ ਕੋਠੀ ਵੱਲ ਸਕੂਟਰਾਂ, ਮੋਟਰ ਸਾਇਕਲਾਂ ਨਾਲ ਰੋਸ ਮਾਰਚ ਕੀਤਾ ਗਿਆ।
![ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੂਬਾ ਸਰਕਾਰ ਨੂੰ ਵੱਡੀ ਚਿਤਾਵਨੀ](https://etvbharatimages.akamaized.net/etvbharat/prod-images/pb-bnl-employeesprotest-pb10017_20082021191914_2008f_1629467354_871.jpg)
ਪ੍ਰਦਰਸ਼ਨਕਾਰੀਆਂ ਨੇ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਖਿਲਾਫ਼ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਜਾਣ ਬੁੱਝ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਟਕਾ ਰਹੀ ਹੈ। ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮ ਦੀਆਂ ਮੰਗਾਂ ਪ੍ਰਤੀ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਤਾਂ ਕਾਂਗਰਸੀ ਆਗੂਆਂ ਨੂੰ ਪਿੰਡਾਂ, ਸ਼ਹਿਰਾਂ ਦੇ ਗਲੀਆਂ, ਮੁਹੱਲਿਆਂ ਵਿੱਚ ਵੜਨ ਤੱਕ ਵੀ ਨਹੀਂ ਦਿੱਤਾ ਜਾਵੇਗਾ।
![ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੂਬਾ ਸਰਕਾਰ ਨੂੰ ਵੱਡੀ ਚਿਤਾਵਨੀ](https://etvbharatimages.akamaized.net/etvbharat/prod-images/pb-bnl-employeesprotest-pb10017_20082021191914_2008f_1629467354_464.jpg)
ਆਗੂਆਂ ਨੇ ਮੰਗ ਕੀਤੀ ਕਿ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਮੁਲਾਜ਼ਮਾਂ ਵੱਲੋਂ ਸੁਝਾਈਆਂ ਸੋਧਾਂ ਨੂੰ ਮੰਨ ਕੇ ਰਿਪੋਰਟ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 01-01-2004 ਤੋਂ ਬਾਅਦ ਦੇ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਅਤੇ ਡੀ. ਏ. ਦੀਆਂ ਬਕਾਇਆ ਕਿਸ਼ਤਾਂ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤੀਆਂ ਜਾਣ।
ਆਗੂਆਂ ਨੇ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸਿਤੰਬਰ ਦੇ ਦੂਜੇ ਹਫਤੇ ਵਿਚ ਸਰਕਾਰ ਦੇ ਹਰ ਤਰਾਂ ਦੇ ਕੰਮ ਨੂੰ ਠੱਪ ਕਰਨ ਲਈ ਪੈਨ ਡਾਊਨ/ਟੂਲ ਡਾਊਨ ਹੜਤਾਲ ‘ਤੇ ਜਾਣ ਦਾ ਚਿਤਾਵਨੀ ਵੀ ਦਿੱਤੀ ਅਤੇ ਇਸ ਸੰਬੰਧ ਵਿੱਚ ਇੱਕ ਚਿਤਾਵਨੀ ਪੱਤਰ ਵੀ ਕੇਵਲ ਸਿੰਘ ਢਿੱਲੋਂ ਦੀ ਗੈਰਹਾਜ਼ਰੀ ਵਿੱਚ ਉਸਦੇ ਨੁਮਾਇੰਦੇ ਵਰੁਣ ਕੁਮਾਰ ਨੂੰ ਸੌਂਪਿਆ ਗਿਆ।
ਇਹ ਵੀ ਪੜ੍ਹੋ:ਭਾਜਪਾ ਨੂੰ ਛੱਡ ਅਕਾਲੀਆਂ ਦੀ ਝੋਲੀ ਵਿੱਚ ਆਏ ਕਈ ਲੀਡਰ