ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨ ਸੁਖਦੇਵ ਸਿੰਘ ਦੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ 28 ਦਸੰਬਰ ਨੂੰ ਮੌਤ ਹੋ ਗਈ ਸੀ। ਇਸਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ ਰਾਸੀ, 1 ਪਰਿਵਾਰ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕਿਸਾਨ ਜੱਥੇਬੰਦੀ ਉਗਰਾਹਾਂ ਵੱਲੋਂ ਕੀਤੀ ਗਈ ਸੀ। ਪਰ 5 ਦਿਨ ਬੀਤ ਜਾਣ ’ਤੇ ਮੰਗਾਂ ਸਰਕਾਰ ਅਤੇ ਪ੍ਰਸਾਸ਼ਨ ਨੇ ਨਹੀਂ ਮੰਨੀਆਂ।
ਇਸਦੇ ਰੋਸ ’ਚ ਸ਼ੁੱਕਰਵਾਰ ਨੂੰ ਕਿਸਾਨ ਯੂਨੀਅਨ ਵੱਲੋਂ ਡੀਸੀ ਬਰਨਾਲਾ ਦੇ ਦਫ਼ਤਰ ਦਾ ਘਿਰਾਉ ਕਰਕੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਸਹਾਇਕ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਉ ਕਰਕੇ ਧਰਨਾ ਲਗਾਇਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਕ੍ਰਿਸ਼ਨ ਸਿੰਘ ਛੰਨਾ ਅਤੇ ਕਮਲਜੀਤ ਕੌਰ ਨੇ ਕਿਹਾ ਕਿ ਬਰਨਾਲਾ ਪ੍ਰਸ਼ਾਸਨ ਮ੍ਰਿਤਕ ਕਿਸਾਨ ਸੁਖਦੇਵ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਸਬੰਧੀ ਆਨਾਕਾਨੀ ਕਰ ਰਿਹਾ ਹੈ। ਇਸ ਕਰਕੇ ਬੀਤੇ ਕੱਲ ਤੋਂ ਡੀਸੀ ਦਫ਼ਤਰ ਦਾ ਨਿਰੰਤਰ ਘਿਰਾਉ ਸ਼ੁਰੂ ਕੀਤਾ ਗਿਆ ਹੈ। ਬੀਤੀ ਰਾਤ ਵੀ ਧਰਨੇ ’ਤੇ ਕੱਟੀ ਗਈ ਹੈ। ਜਿੰਨਾ ਸਮਾਂ ਜ਼ਿਲ੍ਹਾ ਪ੍ਰਸ਼ਾਸ਼ਨ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ ਰਾਸ਼ੀ ਅਤੇ 1 ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਪੂਰੀ ਨਹੀਂ ਕਰਦਾ। ਉਨ੍ਹਾਂ ਸਮਾਂ ਉਨ੍ਹਾਂ ਦਾ ਦਿਨ-ਰਾਤ ਪੱਕਾ ਮੋਰਚਾ ਜਾਰੀ ਰਹੇਗਾ ਅਤੇ ਅਧਿਕਾਰੀਆਂ ਦੇ ਦਫ਼ਤਰ ਦਾ ਘਿਰਾਉ ਜਾਰੀ ਰੱਖਿਆ ਜਾਵੇਗਾ।