ETV Bharat / state

ਰਿਲਾਇੰਸ ਪੰਪ 'ਤੇ ਬੀਕੇਯੂ ਭਦੌੜ ਨੇ ਖੇਤੀ ਸੁਧਾਰ ਕਾਨੂੰਨ ਖਿਲਾਫ 11 ਵੇਂ ਦਿਨ ਵੀ ਧਰਨਾ ਜਾਰੀ

author img

By

Published : Oct 12, 2020, 10:30 AM IST

ਖੇਤੀ ਸੁਧਾਰ ਕਾਨੂੰਨ ਦੇ ਖਿਲਾਫ ਸੂਬੇ ਭਰ ਦੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸੇ ਕੜੀ 'ਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਰਿਲਾਇੰਸ ਪੰਪ ਭਦੌੜ ਵਿਖੇ 11 ਵੇਂ ਦਿਨ ਵੀ ਧਰਨਾ ਜਾਰੀ ਹੈ।ਇਸ ਮੌਕੇ ਬੀਕੇਯੂ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਵੀ ਇਥੇ ਪਹੁੰਚੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਹੱਕਾਂ ਦੀ ਲੜਾਈ ਨੂੰ ਜਾਰੀ ਰੱਖਣਾ ਪਵੇਗਾ ਜਦੋਂ ਤੱਕ ਕਿ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ।

ਖੇਤੀ ਸੁਧਾਰ ਕਾਨੂੰਨ ਖਿਲਾਫ 11 ਵੇਂ ਦਿਨ ਵੀ ਧਰਨਾ ਜਾਰੀ

ਬਰਨਾਲਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਕਾਨੂੰਨ ਦੇ ਵਿਰੋਧ 'ਚ ਪੰਜਾਬ ਭਰ 'ਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ। ਇਸੇ ਕੜੀ 'ਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਰਿਲਾਇੰਸ ਪੰਪ ਭਦੌੜ 'ਤੇ 11 ਵੇਂ ਦਿਨ ਵੀ ਧਰਨਾ ਜਾਰੀ ਹੈ।

ਦੱਸਣਯੋਗ ਹੈ ਕਿ ਬੀਤੇ ਇੱਕ ਮਹੀਨੇ ਤੋਂ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਤਹਿਤ ਰੇਲ ਪਟਰੀਆਂ ,ਕਾਰਪੋਰੇਟ ਕੰਪਨੀਆਂ ਦੇ ਸ਼ਾਪਿੰਗ ਮਾਲ, ਟੋਲ ਪਲਾਜ਼ਾ ਸਣੇ ਪੈਟਰੋਲ ਪੰਪਾਂ 'ਤੇ ਧਰਨੇ ਲਾ ਕੇ ਬੈਠੇ ਹਨ। ਉਨ੍ਹਾਂ ਵੱਲੋਂ ਲਾਗਤਾਰ ਇੱਕ ਦੇਸ਼, ਇੱਕ ਮੰਡੀ ਤਹਿਤ ਲਾਗੂ ਕੀਤੇ ਗਏ ਤਿੰਨ ਖੇਤੀ ਸੁਧਾਰ ਕਾਨੂੰਨਾਂ ਦੇ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਬੀਕੇਯੂ ਡਕੌਂਦਾ ਵੱਲੋਂ ਧਰਨੇ ਦੌਰਾਨ ਸ਼ਹੀਦ ਪ੍ਰਿਥਵੀਪਾਲ ਸਿੰਘ ਚੱਕ ਅਲੀਸ਼ੇਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਕਿਸਾਨਾਂ ਦੇ ਸਮਰਥਨ ਲਈ ਬੀਕੇਯੂ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਪਹੁੰਚੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਿਥਵੀਪਾਲ ਚੱਕ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਹੋਇਆ ਦੱਸਿਆ ਕਿ ਪ੍ਰਿਥਵੀਪਾਲ ਚੱਕ ਇੱਕ ਜੁਝਾਰੂ ਵਿਅਕਤੀ ਸੀ ਤੇ 10 ਸਾਲ ਪਹਿਲਾਂ 11 ਅਕਤੂਬਰ 2010 ਨੂੰ ਜ਼ਮੀਨਾਂ ਬਚਾਓ ਮੋਰਚੇ ਤਹਿਤ ਇੱਕ ਗਰੀਬ ਕਿਸਾਨ ਦੀ ਜ਼ਮੀਨ, ਕੁਰਕ ਹੋਣ ਤੋਂ ਬਚਾਉਂਦੇ ਹੋਏ ਉਨ੍ਹਾਂ ਆਪਣੀ ਜਾਨ ਦੀ ਬਾਜ਼ੀ ਲਗਾ ਦਿੱਤੀ।

ਮਨਜੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਪੁਰਾਣੇ ਸਮਾਂ ਵਾਂਗ ਹੀ ਗੁਲਾਮੀ ਰਾਜ ਲਿਆਉਣਾ ਚਾਹੁੰਦੀ ਹੈ। ਦੇਸ਼ ਦੀ ਜਨਤਾ ਦੀ ਪਰਵਾਹ ਨਾਂ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧ ਖੇਤੀ ਕਾਨੂੰਨ ਲਾਗੂ ਕੀਤੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ ਇਹ ਸੰਘਰਸ਼ ਮਹਿਜ਼ ਕਿਸਾਨਾਂ ਦਾ ਹੀ ਨਹੀਂ, ਬਲਕਿ ਦੁਕਾਨਦਾਰਾਂ,ਆੜਤੀਆਂ ਤੇ ਨੌਜਵਾਨਾਂ ਸਣੇ ਸਭ ਦੇ ਲਈ ਸਾਂਝਾ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਸਾਨੂੰ ਆਪਣੀ ਆਉਣ ਵਾਲੀ ਪੀੜੀ ਤੇ ਚੰਗੇ ਭੱਵਿਖ ਲਈ ਕਿਸਾਨੀ ਨੂੰ ਬਚਾਉਣਾ ਬੇਹਦ ਜ਼ਰੂਰੀ ਹੈ।

ਮਨਜੀਤ ਸਿੰਘ ਨੇ ਕਿਹਾ ਕਿ ਜਦ ਤੱਕ ਮੋਦੀ ਸਰਕਾਰ ਇਹ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ ਉਦੋਂ ਤੱਕ ਕਿਸਾਨ ਜੱਥੇਬੰਦੀਆਂ ਵੱਲੋਂ ਇਹ ਧਰਨੇ ਤੇ ਰੋਸ ਮੁਜ਼ਹਾਰੇ ਜਾਰੀ ਰਹਿਣਗੇ। ਕਿਉਂਕਿ ਸਵਾਮੀਨਾਥਨ ਦੀ ਜੋ ਰਿਪੋਰਟ ਕਿਸਾਨਾਂ ਦੇ ਹੱਕ 'ਚ ਸੀ, ਕੇਂਦਰ ਸਰਕਾਰ ਨੇ ਇਸ ਦੇ ਉਲਟ ਉਹਰਿਪੋਰਟ ਕਾਰਪੋਰੇਟ ਘਰਾਣਿਆਂ ਦੇ ਹੱਕ 'ਚ ਲਾਗੂ ਕਰ ਦਿੱਤੀ ਹੈ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਖ ਮੋਦੀ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਦਾ ਕਿਸਾਨਾਂ ਦਾ ਸੰਘਰਸ਼ ਰੰਗ ਲਿਆ ਰਿਹਾ ਹੈ ਜਿਸ ਕਾਰਨ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਗੱਲਬਾਤ ਲਈ ਦਿੱਲੀ ਬੁਲਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.