ETV Bharat / state

ਖੇਤੀ ਕਾਨੂੰਨਾਂ ਵਿਰੁੱਧ ਬੀਕੇਯੂ ਡਕੌਂਦਾ ਵੱਲੋਂ ਭਦੌੜ ਵਿਖੇ ਮੋਟਰਸਾਈਕਲ ਮਾਰਚ ਕੱਢਿਆ - motorcycle march at Bhadaur against agricultural laws

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਭਦੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਕਿਸਾਨਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਵਰਕਰਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ।

ਫ਼ੋਟੋ
ਫ਼ੋਟੋ
author img

By

Published : Nov 22, 2020, 8:54 PM IST

ਬਰਨਾਲਾ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਭਦੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਕਿਸਾਨਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਵਰਕਰਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ।

ਵੀਡੀਓ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਕਾਨੂੰਨ ਪਾਸ ਕੀਤੇ ਹਨ ਉਹ ਕਿਸਾਨ ਮਾਰੂ ਤਾਂ ਹਨ ਹੀ ਨਾਲ ਹੀ ਇਹ ਹਰ ਵਰਗ ਦੇ ਗਲਾ ਘੁੱਟਣ ਦਾ ਕੰਮ ਕਰਨਗੇ। ਇਸ ਲਈ ਅੱਜ ਹਰ ਵਰਗ ਦੇ ਲੋਕਾਂ ਵੱਲੋਂ ਕਿਸਾਨ ਯੂਨੀਅਨਾਂ ਨੂੰ ਖੁੱਲ੍ਹ ਕੇ ਹਮਾਇਤ ਦਿੱਤੀ ਜਾ ਰਹੀ ਹੈ ਅਤੇ ਅੱਜ ਦੇਸ਼ ਭਰ ਦੀਆਂ 500 ਕਿਸਾਨ ਯੂਨੀਅਨਾਂ ਵੀ ਇੱਕ ਪਲੇਟ ਫਾਰਮ ਉੱਤੇ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਰਿਲਾਇੰਸ ਦੇ ਪੈਟਰੋਲ ਪੰਪਾਂ, ਟੌਲ ਪਲਾਜ਼ਿਆਂ ਅਤੇ ਉਦਯੋਗਪਤੀਆਂ ਦੇ ਮੌਲਾਂ ਅੱਗੇ ਧਰਨੇ ਵਿੱਚ ਸ਼ਮੂਲੀਅਤ ਕਰਨ ਵਾਲੇ ਕਿਸਾਨਾਂ,ਨੌਜਵਾਨਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦਾ ਧੰਨਵਾਦ ਕੀਤਾ।

ਉਨ੍ਹਾਂ ਨੇ ਅਪੀਲ ਕੀਤੀ ਕਿ ਜਿਸ ਤਰ੍ਹਾਂ ਹੁਣ ਤਕ ਅਸੀਂ ਸਾਰੇ ਇਕੱਠੇ ਹੋ ਕੇ ਧਰਨਿਆਂ ਵਿੱਚ ਸ਼ਮੂਲੀਅਤ ਕਰ ਰਹੇ ਹਾਂ ਉਸੇ ਤਰ੍ਹਾਂ ਹੀ 26 ਤਰੀਕ ਨੂੰ ਦਿੱਲੀ ਵੱਲ ਕੂਚ ਕਰਨ ਸਮੇਂ ਵੀ ਇਸੇ ਤਰ੍ਹਾਂ ਦਾ ਏਕਾ ਹੀ ਦਿਖਾਉਣਾ ਹੈ ਅਤੇ ਵੱਧ ਤੋਂ ਵੱਧ ਕਿਸਾਨਾਂ ਅਤੇ ਨੌਜਵਾਨਾਂ ਵੱਖ-ਵੱਖ ਜਥੇਬੰਦੀਆਂ ਦੇ ਵਰਕਰਾਂ ਅਤੇ ਆਗੂਆਂ ਦਾ ਪਹੁੰਚਣਾ ਜ਼ਰੂਰੀ ਹੈ ਤਾਂ ਜੋ ਦੇਸ਼ ਦੀ ਤਬਾਹ ਹੋ ਰਹੀ ਕਿਸਾਨੀ ਨੂੰ ਬਚਾਇਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਮੋਦੀ ਬੇਸ਼ੱਕ ਫੌਜ ਲਗਾ ਦੇਵੇ ਬੇਸ਼ੱਕ ਪੁਲਿਸ ਲਗਾ ਦੇਵੇ ਕਿਸਾਨ ਕਦੇ ਵੀ ਮਸਲਿਆਂ ਨੂੰ ਭੁਲਾ ਪਿੱਛੇ ਨਹੀਂ ਹੱਟਣ ਵਾਲੇ ਅਤੇ ਹਰ ਕੀਮਤ ਤੇ ਦਿੱਲੀ ਪਹੁੰਚ ਕੇ ਰਹਿਣਗੇ ਬੇਸ਼ੱਕ ਸਾਨੂੰ ਜਿੱਡੀ ਮਰਜ਼ੀ ਕੁਰਬਾਨੀ ਕਿਉਂ ਨਾ ਦੇਣੀ ਪਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.