ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਇਹ ਮੀਟਿੰਗ 21 ਨਵੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਜਿਸ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਰਨਾਲਾ ਵਿਖੇ ਪਹੁੰਚੇ ਸੂਬਾਈ ਆਗੂਆਂ ਨੇ ਹਾਂਪੱਖੀ ਹੁੰਗਾਰਾ ਭਰਿਆ ਹੈ।
ਇਸ ਲਈ ਹੁਣ ਵੀ ਪੰਜਾਬ ਸਰਕਾਰ ਨਾਲ ਮੀਟਿੰਗ ਲਈ ਤਿਆਰ ਹਾਂ, ਜਿਸ ਵਿੱਚ ਪੰਜਾਬ ਸਰਕਾਰ ਨਾਲ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਹੋਣ ਵਾਲੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮੀਟਿੰਗ ਵਿੱਚ ਕਿਸਾਨਾਂ ਨਾਲ ਮੁਸਾਫ਼ਰ ਗੱਡੀਆਂ ਚਲਾਉਣ ਅਤੇ ਆਰਥਿਕ ਨੁਕਸਾਨ ਸਬੰਧੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।