ਬਰਨਾਲਾ: ਦਿੱਲੀ ਵਿਖੇ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਪੰਜਾਬ ਦੀਆਂ ਕੁੱਝ ਕਿਸਾਨ ਜੱਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚਾ ਬਣਾ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਚੋਣਾਂ ਨੂੰ ਲੈ ਕੇ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਵੱਡਾ ਫੈਸਲਾ ਲਿਆ ਹੈ।
ਬਰਨਾਲਾ ਦੇ ਤਰਕਸ਼ੀਲ ਭਵਨ ਵਿੱਚ ਸੂਬ ਲੀਡਰਸ਼ਿਪ ਨੇ ਮੀਟਿੰਗ ਦੌਰਾਨ ਡਕੌਂਦਾ ਗਰੁੱਪ ਨੇ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ, ਕਿ ਕਿਸਾਨ ਜਥੇਬੰਦੀ ਸੰਯੁਕਤ ਸਮਾਜ ਮੋਰਚੇ ਦੀ ਨਾ ਸਪੋਟ ਕਰੇਗੀ ਅਤੇ ਨਾ ਹੀ ਉਸਦਾ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਜਥੇਬੰਦੀ ਦੇ ਸੂਬਾ ਆਗੂ ਮਨਜੀਤ ਧਨੇਰ ਨੇ ਦੱਸਿਆ ਕਿ ਉਹਨਾਂ ਦੀ ਜਥੇਬੰਦੀ ਨੇ ਸੰਯੁਕਤ ਸਮਾਜ ਮੋਰਚੇ ਦਾ ਹਿੱਸਾ ਨਾ ਬਣਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਦਾ ਇਸ ਸਬੰਧੀ ਸੰਯੁਕਤ ਮੋਰਚੇ ਨਾਲ ਕੋਈ ਵਾਅਦਾ ਨਹੀਂ ਹੋਇਆ ਸੀ। ਉਨ੍ਹਾਂ ਕਿਹਾ ਕਿ ਜੇ 32 ਜਥੇਬੰਦੀਆਂ ਸਾਂਝਾ ਫੈਸਲਾ ਕਰਦੀਆਂ ਤਾਂ ਜੱਥੇਬੰਦੀ ਦੇ ਸੰਵਿਧਾਨ ਵਿੱਚ ਸੋਧ ਕੀਤੀ ਜਾ ਸਕਦੀ ਸੀ।
ਉਨ੍ਹਾਂ ਕਿਹਾ ਕਿ ਭਾਵੇ ਉਹ ਸੰਯੁਕਤ ਸਮਾਜ ਮੋਰਚੇ ਦਾ ਹਿੱਸਾ ਨਹੀਂ ਬਣਨਗੇ, ਪਰ ਉਹ ਮੋਰਚੇ ਦੇ ਉਮੀਦਵਾਰਾਂ ਦਾ ਵਿਰੋਧ ਨਹੀਂ ਕਰਨਗੇ। ਕਿਉਂਕਿ ਇਨ੍ਹਾਂ ਦਾ ਹੁਣ ਤੱਕ ਦਾ ਕਿਰਦਾਰ ਕਿਸਾਨ ਪੱਖੀ ਰਿਹਾ ਹੈ ਅਤੇ ਉਹ ਕਿਸਾਨ ਸੰਘਰਸ਼ ਵਿੱਚ ਉਨ੍ਹਾਂ ਦੇ ਸਾਥੀ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਨੂੰ ਕਿਸਾਨੀ ਮੁੱਦਿਆਂ 'ਤੇ ਜ਼ਰੂਰ ਘੇਰਨਗੇ।
ਇਹ ਵੀ ਪੜੋ:- ਕੈਪਟਨ,ਭਾਜਪਾ ਤੇ ਢੀਂਡਸਾ ਮਿਲਕੇ ਲੜਨਗੇ ਚੋਣਾਂ