ਬਰਨਾਲਾ: ਸ਼ਹਿਰ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਸਾੜ ਪ੍ਰਦਰਸ਼ਨ ਕੀਤਾ। ਕਿਸਾਨਾਂ ਅਤੇ ਔਰਤਾਂ ਵਲੋਂ ਇਹ ਪ੍ਰਦਰਸ਼ਨ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੇ ਖਿਲਾਫ ਸੰਘਰਸ਼ ਕਰ ਰਹੇ ਲੋਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਤੇ ਲਾਠੀਚਾਰਜ ਦੇ ਵਿਰੋਧ 'ਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ।
ਇਹ ਵੀ ਪੜੋ: ਪਟਿਆਲਾ ਦੇ ਨਾਭਾ ਰੋਡ ਭਾਖੜਾ ਨਹਿਰ 'ਚ ਗੋਤਾਖੋਰ ਨੂੰ ਮਿਲੀ ਬੰਬ ਵਰਗੀ ਵਸਤੂ
ਇਸ ਮੌਕੇ ਆਗੂਆਂ ਨੇ ਕਿਹਾ ਕਿ ਪ੍ਰਦੂਸ਼ਣ ਦਾ ਗੜ੍ਹ ਬਣੀ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਾਉਣ ਲਈ ਸ਼ਾਂਤਮਈ ਪੱਕੇ ਮੋਰਚੇ ਨੂੰ ਪੁਲਿਸ ਵਲੋਂ ਜਬਰ ਕਰਕੇ ਉਠਾਉਣ ਦੀ ਘਟਨਾ ਨਿੰਦਣਯੋਗ ਹੈ। ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਾਈਕੋਰਟ ਦੇ ਬਹਾਨੇ ਹੇਠ ਪ੍ਰਦੂਸ਼ਣ ਦਾ ਗੜ੍ਹ ਬਣੀ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਾਉਣ ਲਈ ਪੀੜਤ ਲੋਕਾਂ ਦੇ ਸ਼ਾਂਤਮਈ ਧਰਨੇ ਨੂੰ ਪੁਲਸੀ ਜਬਰ ਰਾਹੀਂ ਉਠਾਉਣ ਦੀ ਅਤੇ ਕੋਰਟ ਵੱਲੋਂ ਜੀਰਾ ਸ਼ਰਾਬ ਫੈਕਟਰੀ ਦੇ ਮਾਲਕ ਨੂੰ 20 ਕਰੋੜ ਮੁਆਵਜ਼ਾ ਦੇਣਾ ਤੇ 14 ਨਾਮਜ਼ਦ ਆਗੂਆਂ ਸਮੇਤ 100 ਤੋਂ 125 ਅਣਪਛਾਤੇ ਵਿਅਕਤੀਆਂ ਉੱਤੇ ਕੇਸ ਦਰਜ ਕਰਕੇ 60 ਤੋਂ ਵੱਧ ਗ੍ਰਿਫਤਾਰੀਆਂ ਧੱਕੇਸ਼ਾਹੀ ਹੈ।
ਉਹਨਾਂ ਨੇ ਕਿਹਾ ਕਿ ਪੁਲਿਸ ਘਰਾਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹਦੇ ਬਾਵਜੂਦ ਪੀੜਤ ਲੋਕ ਧਰਨੇ ਵਿੱਚ ਡਟੇ ਹੋਏ ਹਨ, ਜਿਨ੍ਹਾਂ ਵਿੱਚ ਜਥੇਬੰਦੀ ਦੇ ਸਥਾਨਕ ਆਗੂ ਵੀ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸ ਗੱਲ ਬਿਲਕੁਲ ਸਾਫ਼ ਹੈ ਕਿ ਆਪ ਆਮ ਆਦਮੀ ਪਾਰਟੀ ਦੀ ਸਰਕਾਰ ਤੋ ਲੋਕਾਂ ਪ੍ਰਤੀ ਜਿਹੜੀਆਂ ਆਸਾਂ ਸਨ, ਉਹ ਅੱਜ ਕਾਰਪੋਰੇਟ ਘਰਾਣਿਆਂ ਵੱਲ ਹੀ ਹਨ। ਉਹਨਾਂ ਕਿਹਾ ਕਿ ਜੱਥੇਬੰਦੀ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਵਿਰੁੱਧ ਡੱਟ ਕੇ ਵਿਰੋਧ ਕਰਦੀ ਰਹੇਗੀ।
ਇਹ ਵੀ ਪੜੋ: ਡੇਰਾ ਪ੍ਰੇਮੀ ਕਤਲ ਮਾਮਲਾ: ਸ਼ੂਟਰਾਂ ਨੂੰ ਪਨਾਹ ਦੇਣ ਵਾਲੇ 2 ਹੋਰ ਮੁਲਜ਼ਮ ਗ੍ਰਿਫ਼ਤਾਰ