ਬਰਨਾਲਾ : ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਨੂੰ ਹਰਿਆਣਾ ਦੇ ਸ਼ਹਿਰ ਜੀਂਦ ਵਿੱਚ ਮਹਾਂ ਕਿਸਾਨ ਪੰਚਾਇਤ ਕੀਤੀ ਜਾ ਰਹੀ। ਜਿਸ ਦੀ ਤਿਆਰੀ ਦੀ ਰਣਨੀਤੀ ਬਣਾਉਂਣ ਲਈ ਉਗਰਾਹਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਹ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਤਰਕਸ਼ੀਲ ਭਵਨ ਵਿਖੇ ਸੂਬੇ ਕੀਤੀ ਗਈ ਜਿਸ ਵਿੱਚ ਆਗੂ ਔਰਤਾਂ ਨਾਲ ਖਾਸ ਸਮੂਲੀਅਤ ਕਰਨ ਦੀ ਗੱਲਬਾਤ ਕੀਤੀ ਗਈ। ਇਸ ਮੀਟਿੰਗ ਵਿੱਚ ਕਿਸਾਨ ਔਰਤਾਂ ਵੱਡੀ ਗਿਣਤੀ ਵਿੱਚ ਸਾਮਲ ਹਨ।
ਮਹਾਂ ਕਿਸਾਨ ਪੰਚਾਇਤ ਦੀ ਤਿਆਰੀ ਸ਼ੁਰੂ: ਇਸ ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾ ਨੇਤਾਵਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਸ਼ਾਮਲ ਹੋਈਆਂ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੂਰੇ ਪੰਜਾਬ ਵਿਚੋਂ ਕਿਸਾਨ, ਮਜ਼ਦੂਰ ਅਤੇ ਔਰਤਾਂ ਨੂੰ ਵੱਡੀ ਗਿਣਤੀ ਵਿੱਚ ਲੈ ਕੇ ਜਾਣ ਲਈ ਪਿੰਡ-ਪਿੰਡ ਤਿਆਰੀ ਮੁਹਿੰਮ ਤੋਰ ਦਿੱਤੀ ਗਈ ਹੈ। ਜਿਸ ਵਿੱਚ ਔਰਤ ਆਗੂ ਭੈਣਾਂ ਦਾ ਵਿਸ਼ੇਸ਼ ਯੋਗਦਾਨ ਰਹੇਗਾ।
ਲੰਬੀ ਲੜਾਈ ਦੀ ਲੋੜ: ਉਗਰਾਹਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਲੰਬੀ ਲੜਾਈ ਲੜਕੇ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾ ਲਏ ਸਨ। ਪਰ ਦਿੱਲੀ ਕਿਸਾਨ ਮੋਰਚੇ ਵਿੱਚ ਮੋਦੀ ਹਕੂਮਤ ਵੱਲੋਂ ਮੰਨੀਆਂ ਮੰਗਾਂ ਉਤੇ ਅਮਲ ਕਰਵਾਉਣ ਲਈ ਦਿੱਲੀ ਕਿਸਾਨ ਮੋਰਚੇ ਵਰਗੀ ਲੰਬੀ ਲੜਾਈ ਲੜ੍ਹਨੀ ਪਵੇਗੀ। ਜਿਸ ਵਿੱਚ ਮਾਵਾਂ ਭੈਣਾ ਦਾ ਵਿਸ਼ੇਸ਼ ਯੋਗਦਾਨ ਰਹੇਗਾ।
ਵਿਸ਼ੇਸ ਮੀਟਿੰਗ: ਔਰਤ ਭੈਣਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ 26 ਜਨਵਰੀ ਸਜ਼ਾਵਾਂ ਦੇਣ ਵਰਗੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁਕਿਆ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਸੂਬਾ ਔਰਤ ਆਗੂ ਹਰਿੰਦਰ ਬਿੰਦੂ, ਕਮਲਜੀਤ ਬਰਨਾਲਾ, ਕੁਲਦੀਪ ਕੌਰ ਕੁੱਸਾ ਮਨਦੀਪ ਕੌਰ ਪਟਿਆਲਾ, ਸਰੋਜ ਮਾਨਸਾ, ਜਸਵੀਰ ਕੌਰ ਗੁਰਮੇਲ ਕੌਰ ਮਲੇਰਕੋਟਲਾ ਸੰਗਰੂਰ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਰੂਪ ਸਿੰਘ ਛੰਨਾਂ, ਸ਼ਿੰਗਾਰਾ ਸਿੰਘ ਮਾਨ ਹਾਜ਼ਰ ਸਨ।
ਇਹ ਵੀ ਪੜ੍ਹੋ:- Coronavirus Update: ਭਾਰਤ ਵਿੱਚ ਕੋਰੋਨਾ ਦੇ 174 ਨਵੇਂ ਮਾਮਲੇ, ਜਦਕਿ ਪੰਜਾਬ 'ਚ 09 ਨਵੇਂ ਮਾਮਲੇ ਦਰਜ