ETV Bharat / state

Protest by wrestlers: ਪਹਿਲਵਾਨ ਕੁੜੀਆਂ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦੀ ਬੀਕੇਯੂ ਉਗਰਾਹਾਂ ਵੱਲੋਂ ਸਖ਼ਤ ਨਿਖੇਧੀ - Sukhdev Singh Kokri

ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੱਲ੍ਹ ਜੰਤਰ-ਮੰਤਰ 'ਤੇ ਭਾਰੀ ਸੁਰੱਖਿਆ ਬਲਾਂ ਵੱਲੋਂ ਦਿੱਲੀ ਪੁਲਿਸ ਦੇ ਜੰਤਰ-ਮੰਤਰ ਵਿੱਚ ਪਹਿਲਵਾਨਾਂ ਉੱਪਰ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਦੇ ਇਸ ਜ਼ਬਰ ਵਿੱਚ ਮਹਿਲਾ ਪਹਿਲਵਾਨ ਗੰਭੀਰ ਜ਼ਖਮੀ ਹੋਈਆ ਹਨ। ਉਨ੍ਹਾਂ ਕਿਹਾ ਪੁਲਿਸ ਦਾ ਇਹ ਤਸ਼ੱਦਦ ਬਰਦਾਸ਼ਤ ਕਰਨ ਵਾਲਾ ਨਹੀਂ ਹੈ।

BKU Ugraha strongly condemns Delhi Police's beating of wrestler girls in Barnala
Protest by wrestlers: ਪਹਿਲਵਾਨ ਕੁੜੀਆਂ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦੀ ਬੀਕੇਯੂ ਉਗਰਾਹਾਂ ਵੱਲੋਂ ਸਖ਼ਤ ਨਿਖੇਧੀ
author img

By

Published : May 4, 2023, 7:08 PM IST

ਬਰਨਾਲਾ: ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਲਜ਼ਾਮ ਲਾਇਆ ਕਿ ਪੁਲਿਸ ਨੇ ਸ਼ਾਂਤਮਈ ਰੋਸ ਦਾ ਜਮਹੂਰੀ ਹੱਕ ਕੁਚਲਣ ਲਈ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਆਲੇ-ਦੁਆਲੇ ਬੈਰੀਕੇਡ ਲਗਾ ਦਿੱਤੇ ਹਨ ਅਤੇ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਅੱਜ ਸਵੇਰੇ ਪਹਿਲਵਾਨਾਂ ਵੱਲੋਂ ਕਿਸਾਨਾਂ ਅਤੇ ਉਨ੍ਹਾਂ ਦੇ ਆਗੂਆਂ ਨੂੰ ਧਰਨੇ ਵਾਲੀ ਥਾਂ 'ਤੇ ਇਕੱਠੇ ਹੋਣ ਲਈ ਬੁਲਾਉਣ ਤੋਂ ਬਾਅਦ ਪੁਲਿਸ ਨਫ਼ਰੀ ਹੋਰ ਵਧਾ ਦਿੱਤੀ ਗਈ ਹੈ।

ਪਹਿਲਵਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ: ਪੁਲਿਸ ਸ਼ਹਿਰ ਦੀਆਂ ਹੱਦਾਂ 'ਤੇ ਵਾਹਨਾਂ ਦੀ ਚੈਕਿੰਗ ਕਰਕੇ ਜੰਤਰ-ਮੰਤਰ ਜਾਣ ਤੋਂ ਰੋਕਣ ਲਈ ਵਾਹ ਲਾ ਰਹੀ ਹੈ। ਇਸੇ ਕਾਰਨ ਸਿੰਘੂ ਬਾਰਡਰ 'ਤੇ ਦਿੱਲੀ ਨੂੰ ਆਉਣ ਵਾਲੀ ਲੇਨ 'ਤੇ ਕਈ ਕਿਲੋਮੀਟਰ ਤੱਕ ਜਾਮ ਲੱਗ ਗਿਆ ਅਤੇ ਆਮ ਯਾਤਰੀ ਕਈ ਘੰਟੇ ਜਾਮ ਵਿਚ ਫਸੇ ਰਹੇ। ਕਿਸਾਨ ਆਗੂਆਂ ਅਨੁਸਾਰ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਜਬਰ ਦੇ ਵਿਰੋਧ ਵਿੱਚ ਜਿੱਥੇ 7 ਮਈ ਨੂੰ ਸੈਂਕੜੇ ਔਰਤਾਂ ਦਾ ਜੱਥਾ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਕਮਲਦੀਪ ਕੌਰ ਬਰਨਾਲਾ ਅਤੇ ਅਮਨਦੀਪ ਕੌਰ ਬਾਰਨ ਆਦਿ ਆਗੂਆਂ ਦੀ ਅਗਵਾਈ ਹੇਠ ਦਿੱਲੀ ਜਾਵੇਗਾ। ਉੱਥੇ ਪੰਜਾਬ, ਹਰਿਆਣਾ ਅਤੇ ਉੱਤਰਾਖੰਡ ਵਿੱਚ 11,12 ਅਤੇ 13 ਮਈ ਨੂੰ ਥਾਂ-ਥਾਂ ਔਰਤਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਕੇ ਮੰਗ ਕੀਤੀ ਜਾਵੇਗੀ ਕਿ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਤੋਂ ਅਸਤੀਫਾ ਲੈਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਦੀ ਘੇਰਾਬੰਦੀ ਖਤਮ ਕਰਕੇ ਜ਼ਖ਼ਮੀਆਂ ਦਾ ਸਰਕਾਰੀ ਇਲਾਜ਼ ਅਤੇ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਸਮੂਹ ਇਨਸਾਫ਼-ਪਸੰਦ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਿਲ ਹੋਇਆ ਜਾਵੇ।

ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਮਰਥਨ: SKM ਗੈਰ ਰਾਜਨੀਤਕ ਦੇ ਆਗੂ ਅਤੇ BKU ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਅੱਜ ਫਰੀਦਕੋਟ ਵਿੱਚ ਪਹਿਲਵਾਨਾਂ ਦੇ ਹੱਕ ਲਈ ਰੋਸ ਮਾਰਚ ਕੀਤਾ ਗਿਆ ਅਤੇ ਭਾਰਤ ਦੀ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਇਸ ਮਾਮਲੇ ਵਿੱਚ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ, ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ (ਭਾਰਤ) ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਇਨਸਾਫ ਅਤੇ ਇੱਜ਼ਤ ਦੀ ਲੜਾਈ ਲੜ ਰਹੀਆਂ ਹਨ। ਧੀਆਂ ਸਭ ਦੀਆ ਸਾਂਝੀਆਂ,ਧੀ ਦੀ ਇੱਜ਼ਤ ਹਰ ਬਾਪ,ਹਰ ਭਾਈ ਦੀ ਇੱਜ਼ਤ,ਇਹ ਕਿਸੇ ਧਰਮ ਜਾਤ ਦਾ ਮਸਲਾ ਨਹੀ, ਇਹ ਧੀਆਂ ਭੈਣਾਂ ਦੀ ਇੱਜਤ ਦਾ ਮਸਲਾ,ਧੀਆਂ ਲਈ ਇਨਸਾਫ ਦੀ ਲੜਾਈ ਵਿੱਚ SKM ਗੈਰ ਰਾਜਨੀਤਿਕ (ਭਾਰਤ) ਧੀਆਂ ਭੈਣਾਂ ਦੇ ਨਾਲ ਹਮੇਸ਼ਾ ਖੜ੍ਹਾ ਹੈ।

ਇਹ ਵੀ ਪੜ੍ਹੋ: farmer support to wrestlers: ਜੰਤਰ ਮੰਤਰ ਧਰਨੇ 'ਤੇ ਬੈਠੇ ਖਿਡਾਰੀਆਂ ਦੇ ਹੱਕ 'ਚ ਉਤਰੇ ਕਿਸਾਨ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

ETV Bharat Logo

Copyright © 2025 Ushodaya Enterprises Pvt. Ltd., All Rights Reserved.