ਬਰਨਾਲਾ: ਦੁਨੀਆਂ ਭਰ ਵਿਚ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸੇ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਉਨ੍ਹਾਂ ਦੀ ਅਨਾਜ ਮੰਡੀ ਵਿੱਚ ਇੱਕ ਵੱਡੀ ਰੈਲੀ ਰੱਖੀ ਗਈ ਹੈ। ਇਸ ਰੈਲੀ ਵਿੱਚ ਡੇਢ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੇ ਪ੍ਰਬੰਧ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਪਹਿਲੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਲੋਕਾਂ ਵਿਚ ਲਿਆਉਣ ਲਈ ਰੱਖੀ ਗਈ ਹੈ। ਉਹਨਾਂ ਕਿਹਾ ਕਿ ਅੱਜ ਕੁਝ ਫਿਰਕਾਪ੍ਰਸਤ ਲੋਕ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਹਨਾਂ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਨ ਲਈ ਦੀ ਰੈਲੀ ਰੱਖੀ ਗਈ ਹੈ।
ਉਹਨਾਂ ਅੱਗੇ ਦੱਸਿਆ ਕਿ ਅੱਜ ਦੀ ਇਸ ਰੈਲੀ ਵਿਚ ਭਾਗ 17 ਜ਼ਿਲਿਆਂ ਤੋਂ ਇੱਕ ਲੱਖ ਤੋਂ ਵੱਧ ਲੋਕ ਪਹੁੰਚ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵੱਖ ਵੱਖ ਵੱਖ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਜਥੇਬੰਦੀਆਂ ਰੈਲੀ ਵਿੱਚ ਸ਼ਾਮਲ ਹੋਣਗੀਆਂ।
ਇਹ ਵੀ ਪੜੋ: ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਮਿੱਟੀ ਲਿਆ ਬਣਾਈ ਭਗਤ ਸਿੰਘ ਦੀ ਤਸਵੀਰ