ETV Bharat / state

ਚੋਣ ਝਾਂਸਿਆ ਤੋਂ ਪਰਤ ਸੰਘਰਸ਼ਾਂ ਦੇ ਰਾਹ ਪੈਣ ਲੋਕ: ਜੋਗਿੰਦਰ ਸਿੰਘ ਉਗਰਾਹਾਂ

ਬੀਕੇਯੂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਾਡੀ ਜਥੇਬੰਦੀ ਕਿਸਾਨਾਂ, ਖੇਤ ਮਜ਼ਦੂਰਾਂ ਤੇ ਹੋਰਨਾਂ ਮਿਹਨਤਕਸ਼ ਲੋਕਾਂ ਨੂੰ ਇਹਨਾਂ ਚੋਣਾਂ ਤੇ ਇਹਨਾਂ ਪਾਰਟੀਆਂ ਦੇ ਝਾਂਸਿਆਂ ਤੋਂ ਮੁਕਤ ਹੋਣ ਅਤੇ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ ਦਿੰਦੀ ਹੈ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਲੋਕਾਂ ਨੇ ਹੁਣ ਤੱਕ ਜੋ ਕੁੱਝ ਵੀ ਹਾਸਲ ਕੀਤਾ ਹੈ ਉਹ ਵੋਟਾਂ ਰਾਹੀਂ ਨਹੀਂ ਸਗੋਂ ਲੋਕ ਸੰਘਰਸ਼ਾਂ ਦੇ ਜੋਰ ਹੀ ਹਾਸਲ ਕੀਤਾ ਹੈ।

BKU Ugrahan, Joginder Singh Ugrahan
ਬੀਕੇਯੂ ਉਗਰਾਹਾਂ ਵੱਲੋਂ ਸੰਘਰਸ਼ਾਂ ਨਾਲ ਮਸਲੇ ਹੱਲ ਕਰਨ ਦਾ ਸੱਦਾ
author img

By

Published : Feb 19, 2022, 11:01 AM IST

ਬਰਨਾਲਾ: ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਲੋਕਾਂ ਨੂੰ ਚੋਣਾਂ ਦੀ ਝਾਕ ਛੱਡ ਕੇ ਸੰਘਰਸ਼ ਨਾਲ ਮਸਲੇ ਹੱਲ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਦਾਣਾ ਮੰਡੀ 'ਚ ਵਿਸ਼ਾਲ ਲੋਕ-ਕਲਿਆਣ ਰੈਲੀ ਕੀਤੀ ਗਈ। ਲੋਕਾ ਨੂੰ ਚੋਣਾਂ ਦੇ ਝਾਂਸਿਆ ਤੋਂ ਪਰਤ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ। ਇਸ ਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ, ਖੇਤ ਮਜ਼ਦੂਰਾਂ, ਔਰਤਾਂ, ਨੌਜਵਾਨਾਂ, ਮੁਲਾਜ਼ਮਾਂ ਸਨਅਤੀ ਕਾਮਿਆਂ, ਠੇਕਾ ਕਾਮਿਆਂ ਤੇ ਹੋਰ ਕਿਰਤੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪਿਛਲੇ 70 ਸਾਲਾਂ ਦਾ ਤਜਰਬਾ ਗਵਾਹ ਹੈ ਕਿ ਇਹਨਾਂ ਵਰ੍ਹਿਆਂ ਦੌਰਾਨ ਪਾਰਲੀਮੈਂਟ ਜਾਂ ਵਿਧਾਨ ਸਭਾਵਾਂ ਵੱਲੋਂ ਲੋਕਾਂ ਦੇ ਬੁਨਿਆਦੀ ਮੁੱਦਿਆਂ 'ਤੇ ਕਦੇ ਵੀ ਲੋਕ-ਪੱਖੀ ਫੈਸਲਾ ਜਾਂ ਕਾਨੂੰਨ ਨਹੀਂ ਲਿਆਂਦੇ ਗਏ ਅਤੇ ਨਾ ਹੀ ਕਿਸੇ ਵੀ ਹਾਕਮ ਜਮਾਤੀ ਪਾਰਟੀ ਜਾਂ ਹਕੂਮਤ ਵੱਲੋਂ ਕਦੇ ਕੋਈ ਗੰਭੀਰ ਯਤਨ ਹੋਏ ਹਨ। ਸਗੋਂ ਸਾਰੀਆਂ ਹਾਕਮ ਜਮਾਤੀ ਪਾਰਟੀਆਂ ਵੱਲੋਂ 1991 ਤੋਂ ਲੈ ਕੇ ਅਜਿਹੀਆਂ ਕਾਰਪੋਰੇਟ ਤੇ ਜਗੀਰਦਾਰ ਪੱਖੀ ਨੀਤੀਆਂ ਹੋਰ ਵੀ ਵਧੇਰੇ ਜੋਰ-ਸ਼ੋਰ ਨਾਲ ਲਾਗੂ ਕੀਤੀਆਂ ਗਈਆਂ ਹਨ।

ਉਹਨਾਂ ਦੋਸ਼ ਲਾਇਆ ਕਿ ਇਹਨਾਂ ਸਾਮਰਾਜੀ ਨੀਤੀਆਂ ਦੇ ਸਿੱਟੇ ਵਜੋਂ ਹੀ ਕਿਸਾਨਾਂ ਦੀਆਂ ਜ਼ਮੀਨਾਂ ਖੁੱਸੀਆਂ ਹਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਉੱਪਰ ਕਰਜ਼ੇ ਹਨ। ਮਹਿੰਗਾਈ ਤੇ ਬੇਰੁਜ਼ਗਾਰੀ ਦਾ ਸ਼ਿਕੰਜਾ ਹੋਰ ਵੱਧ ਕੱਸਿਆ ਗਿਆ ਹੈ। ਮੁਲਕ ਨੂੰ ਸਾਮਰਾਜੀ ਦੇਸ਼ਾਂ ਤੇ ਸੰਸਥਾਵਾਂ ਉੱਤੇ ਹੋਰ ਨਿਰਭਰ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਗੱਲ ਸਿਰਫ ਇਹਨਾਂ ਨੀਤੀਆਂ ਨੂੰ ਲਾਗੂ ਕਰਨ ਦੀ ਹੀ ਨਹੀਂ ਸਗੋਂ ਇਹਨਾਂ ਵੋਟ ਪਾਰਟੀਆਂ ਵੱਲੋਂ ਤੇ ਪਾਰਲੀਮੈਂਟ ਤੇ ਵਿਧਾਨ ਸਭਾਵਾਂ ਵੱਲੋਂ ਇਹਨਾਂ ਕਦਮਾਂ ਖ਼ਿਲਾਫ਼ ਲੋਕਾਂ ਦੀ ਵਿਰੋਧ ਅਵਾਜ਼ ਨੂੰ ਕੁਚਲਣ ਲਈ ਕਾਲ਼ੇ ਕਾਨੂੰਨ ਵੀ ਮੜ੍ਹੇ ਗਏ ਹਨ।

ਇਹ ਵੀ ਪੜੋ: ਹੁਸ਼ਿਆਰਪੁਰ ਦੇ ਇਸ ਪਿੰਡ ਨੇ ਕੀਤਾ ਚੋਣਾਂ ਦਾ ਬਾਈਕਾਟ, ਕਾਰਨ ਜਾਣੋ

ਉਹਨਾਂ ਜੋਰ ਦੇ ਕੇ ਕਿਹਾ ਕਿ ਜਦੋਂ ਤੱਕ ਮੁਲਕ ਨੂੰ ਸੰਸਾਰ ਵਪਾਰ ਸੰਸਥਾ ਤੇ ਸਾਮਰਾਜ-ਪੱਖੀ ਸਮਝੌਤਿਆਂ 'ਚੋਂ ਬਾਹਰ ਨਹੀਂ ਕੱਢਿਆ ਜਾਂਦਾ ਉਦੋਂ ਤੱਕ ਚੰਗੇ ਮਾੜੇ ਬੰਦਿਆਂ ਜਾਂ ਪਾਰਟੀਆਂ ਦੀ ਕਿਸੇ ਵੀ ਤਬਦੀਲੀ ਰਾਹੀਂ ਪਾਰਲੀਮੈਂਟਰੀ ਸੰਸਥਾਵਾਂ ਰਾਹੀ ਲੋਕ-ਕਲਿਆਣ ਦੇ ਮੁੱਦੇ ਚੁੱਕੇ ਜਾਣਾ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਇਸੇ ਕਰਕੇ ਸਾਡੀ ਜਥੇਬੰਦੀ ਕਿਸਾਨਾਂ, ਖੇਤ ਮਜ਼ਦੂਰਾਂ ਤੇ ਹੋਰਨਾਂ ਮਿਹਨਤਕਸ਼ ਲੋਕਾਂ ਨੂੰ ਇਹਨਾਂ ਚੋਣਾਂ ਤੇ ਇਹਨਾਂ ਪਾਰਟੀਆਂ ਦੇ ਝਾਂਸਿਆਂ ਤੋਂ ਮੁਕਤ ਹੋਣ ਅਤੇ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ ਦਿੰਦੀ ਹੈ।

ਬੀਕੇਯੂ ਉਗਰਾਹਾਂ ਵੱਲੋਂ ਸੰਘਰਸ਼ਾਂ ਨਾਲ ਮਸਲੇ ਹੱਲ ਕਰਨ ਦਾ ਸੱਦਾ

ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਲੋਕਾਂ ਨੇ ਹੁਣ ਤੱਕ ਜੋ ਕੁੱਝ ਵੀ ਹਾਸਲ ਕੀਤਾ ਹੈ ਉਹ ਵੋਟਾਂ ਰਾਹੀਂ ਨਹੀਂ ਸਗੋਂ ਲੋਕ ਸੰਘਰਸ਼ਾਂ ਦੇ ਜੋਰ ਹੀ ਹਾਸਲ ਕੀਤਾ ਹੈ। ਚੋਣਾਂ ਰਾਹੀਂ ਲੋਕਾਂ ਨੂੰ ਜਮਹੂਰੀ ਰਜ਼ਾ ਪਗਾਉਣ ਦੇ ਹੋਕਰਿਆਂ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਅੰਦਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਓਨੀ ਕੁ ਜਮਹੂਰੀਅਤ ਹੀ ਮਿਲਦੀ ਹੈ ਜਿੰਨੀ ਉਹ ਲੋਕ ਸੰਘਰਸ਼ਾਂ ਦੇ ਆਸਰੇ ਲੜ ਕੇ ਲੈ ਲੈਂਦੇ ਹਨ। ਉਹਨਾਂ ਲੋਕਾਂ ਨੂੰ ਆਪਣੀ ਪੁੱਗਤ ਤੇ ਵੁੱਕਤ ਸਥਾਪਤ ਕਰਨ ਲਈ ਵੱਖ-ਵੱਖ ਤਬਕਿਆਂ ਦੀ ਵਿਸ਼ਾਲ ਏਕਤਾ ਉਸਾਰ ਕੇ ਜਾਨ-ਹੂਲਵੇਂ ਲੰਮੇ ਸ਼ੰਘਰਸ਼ਾਂ ਲਈ ਤਿਆਰ ਹੋਣ ਦਾ ਸੱਦਾ ਦਿੱਤਾ।

ਇਹ ਵੀ ਪੜੋ: ਪੰਜਾਬ ’ਚ ਭਲਕੇ ਹੋਵੇਗੀ ਵੋਟਿੰਗ, 10 ਮਾਰਚ ਨੂੰ ਆਉਣਗੇ ਨਤੀਜੇ

ਰੈਲੀ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਲੋਕਾਂ ਦੇ ਬੁਨਿਆਦੀ ਤੇ ਅਹਿਮ ਮੁੱਦੇ ਉਭਾਰਦਿਆਂ ਕਿਹਾ ਕਿ ਲੋਕਾਂ 'ਤੇ ਮੁਲਕ ਦੇ ਕਲਿਆਣ ਲਈ ਤਿੱਖੇ ਜਮੀਨੀ ਸੁਧਾਰਾਂ ਜਰੂਰੀ ਹਨ। ਖੇਤੀ ਤੋਂ ਜਗੀਰਦਾਰਾਂ 'ਤੇ ਕਾਰਪੋਰੇਟਾਂ ਦਾ ਕਬਜ਼ਾ ਖਤਮ ਕਰਕੇ ਲੋੜਵੰਦ ਕਿਸਾਨਾਂ 'ਤੇ ਖੇਤ ਮਜ਼ਦੂਰਾਂ ਦੀ ਜਮੀਨੀ ਤੋਟ ਪੂਰੀ ਕਰਨ, ਸੂਦਖੋਰੀ ਪ੍ਰਬੰਧ ਦਾ ਖਾਤਮਾ ਕਰਨ ਤੋਂ ਇਲਾਵਾ ਸਰਕਾਰੀ ਕਾਰੋਬਾਰਾਂ 'ਤੇ ਲੋਕ ਸੇਵਾਵਾਂ ਦੇ ਖੇਤਰਾਂ 'ਚ ਨਿੱਜੀਕਰਨ ਦੀਆਂ ਨੀਤੀਆਂ ਰੱਦ ਕੀਤੀਆਂ ਜਾਣ, ਨਾਲ ਹੀ ਜਗੀਰਦਾਰਾਂ ਤੇ ਕਾਰਪੋਰੇਟਾਂ ਉੱਤੇ ਮੋਟੇ ਟੈਕਸ ਲਾਉਣ ਅਤੇ ਸਰਕਾਰੀ ਖਜ਼ਾਨੇ ਦਾ ਮੂੰਹ ਲੋਕਾਂ ਵੱਲ ਖੋਲ੍ਹਣ ਵਰਗੇ ਕਦਮ ਚੁੱਕਣਾ ਸਭ ਤੋਂ ਵੱਧ ਜ਼ਰੂਰੀ ਹੈ।

ਉਹਨਾਂ ਨੇ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਦੀਆਂ ਅਖੌਤੀ ਨਵੀਂਆਂ ਆਰਥਿਕ ਨੀਤੀਆਂ ਰੱਦ ਕਰਕੇ ਸੰਸਾਰ ਵਪਾਰ ਸੰਸਥਾ ਅਤੇ ਸਾਮਰਾਜੀਆਂ ਨਾਲ਼ ਕੀਤੇ ਲੋਕ-ਦੋਖੀ ਤੇ ਕੌਮ-ਧਰੋਹੀ ਸਮਝੌਤਿਆਂ ਨੂੰ ਰੱਦ ਕਰਨ ਜੇ ਮੁੱਦੇ ਤੇ ਗੱਲ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.