ਬਰਨਾਲਾ: ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) (Bharatiya Kisan Union Unity Collections) ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਬਰਨਾਲਾ ਦੀ ਅਨਾਜ ਮੰਡੀ ਵਿੱਚ "ਸ਼ਹੀਦ ਭਗਤ ਸਿੰਘ ਜ਼ਿੰਦਾਬਾਦ ਕਾਨਫਰੰਸ" (Shaheed Bhagat Singh Zindabad Conference) ਕੀਤੀ ਜਾ ਰਹੀ ਹੈ। ਜਿਸ ਵਿੱਚ ਪੰਜਾਬ ਭਰ ਤੋਂ ਇੱਕ ਲੱਖ ਤੋਂ ਵੱਧ ਲੋਕਾਂ ਦੇ ਇਕੱਠ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਇਸ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਜੱਥੇਬੰਦੀ ਦੀ ਸੂਬਾ ਲੀਡਰਸ਼ਿਪ ਵਲੋਂ ਅੱਜ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ ਨੇ ਤਰਕਸ਼ੀਲ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਵੱਲੋਂ 28 ਸਤੰਬਰ ਨੂੰ ਬਰਨਾਲਾ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਇਸ ਕਾਨਫਰੰਸ ਦੀਆਂ ਸਭ ਤਿਆਰੀਆਂ ਮੁਕੰਮਲ ਹੋ (All preparations have been completed)ਚੁੱਕੀਆਂ ਹਨ। ਇਸ ਕਾਨਫਰੰਸ ਵਿੱਚ ਭਾਰੀ ਗਿਣਤੀ ਔਰਤਾਂ ਅਤੇ ਹਜ਼ਾਰਾਂ ਕਿਸਾਨਾਂ ਤੋਂ ਇਲਾਵਾ ਖੇਤ ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲਾਜ਼ਮ, ਠੇਕਾ ਕਾਮੇ, ਸਾਬਕਾ ਫੌਜੀ ਆਦਿ ਕਿਰਤੀ ਲੋਕ ਵੀ ਆਪੋ ਆਪਣੀਆਂ ਜਥੇਬੰਦੀਆਂ ਦੇ ਝੰਡਿਆਂ ਥੱਲੇ ਵੱਡੇ ਪੱਧਰ ਉੱਤੇ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਗਰਮੀ ਦੇ ਮੱਦੇਨਜ਼ਰ ਵੀ ਟੈਂਟ ਵਿੱਚ ਪੱਖਿਆ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ ਅਤੇ ਕਾਨਫਰੰਸ ਦੌਰਾਨ ਟਰੈਫਿਕ ਜਾਮ ਤੋਂ ਬਚਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਅਤੇ ਇਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਇਸ ਵਿਸ਼ਾਲ ਲੋਕ ਕਾਨਫਰੰਸ ਦਾ ਅਤੇ ਇਹਦੇ ਲਈ ਚੱਲੀ ਜਨਤਕ ਮੁਹਿੰਮ ਦਾ ਮਕਸਦ ਭਗਤ ਸਿੰਘ ਦੇ ਨਵੇਂ ਪੁਰਾਣੇ ਇਹਨਾਂ ਦੋਵੇਂ ਕਿਸਮ ਦੇ ਕਾਤਲਾਂ ਦਾ ਪਰਦਾਫਾਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਸੁਪਨਿਆਂ (kingdom of Bhagat Singhs dreams) ਦਾ ਰਾਜ ਹਰ ਕਿਸਮ ਦੇ ਸਾਮਰਾਜ ਦੀ ਮੁਲਕ ਵਿੱਚੋਂ ਮੁਕੰਮਲ ਸਫ ਵਲ੍ਹੇਟਣ ਨਾਲ ਆਉਣਾ ਹੈ। ਉਨ੍ਹਾਂ ਕਿਹਾ ਕਿ ਕਿਰਤ ਦੀ ਲੁੱਟ ਰੋਕਣ ਲਈ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਉੱਤੇ ਅਮਲ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ: ਮੰਦਰ ਵਿੱਚ ਆਰਤੀ ਦੀ ਤਿਆਰੀ ਕਰ ਰਹੇ ਪੰਡਿਤ ਉੱਤੇ ਨੌਜਵਾਨ ਨੇ ਕੀਤਾ ਜਾਨਲੇਵਾ ਹਮਲਾ