ETV Bharat / state

ਕਿਸਾਨਾਂ ਨੇ ਸਰਕਾਰਾਂ ਨੂੰ ਦਿੱਤੀ ਸਿੱਧੀ ਚਿਤਾਵਨੀ, ਡਰੀ ਸਰਕਾਰ! - ਮਹਾਂਰਾਸ਼ਟਰ

ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਯੂਪੀ ਅਤੇ ਮਹਾਂਰਾਸ਼ਟਰ ਤੋਂ ਵੀ ਕਿਸਾਨ ਨੇਤਾਵਾਂ ਨੇ ਕਿਸਾਨ ਰੈਲੀ ਵਿੱਚ ਹਾਜ਼ਰੀ ਲਗਵਾਈ। ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ, ਔਰਤਾਂ ਅਤੇ ਨੌਜਵਾਨ ਰੈਲੀ ਵਿੱਚ ਸ਼ਾਮਲ ਹੋਏ।

ਬੀਕੇਯੂ ਨੇ ਵੱਡੀ ਰੈਲੀ ਕਰਕੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਦਿੱਤੀ ਚੇਤਾਵਨੀ

author img

By

Published : Oct 10, 2021, 7:26 PM IST

ਬਰਨਾਲਾ: ਬਰਨਾਲਾ ਦੀ ਦਾਣਾ ਮੰਡੀ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ(Indian Farmers Union) ਸਿੱਧੂਪੁਰ ਵਲੋਂ ਵਿਸ਼ਾਲ ਕਿਸਾਨ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਜੱਥੇਬੰਦੀਆਂ ਦੇ ਕਈ ਵੱਡੇ ਕਿਸਾਨ ਆਗੂ ਹਾਜ਼ਰ ਹੋਏ।

ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਯੂਪੀ ਅਤੇ ਮਹਾਂਰਾਸ਼ਟਰ ਤੋਂ ਵੀ ਕਿਸਾਨ ਨੇਤਾਵਾਂ ਨੇ ਕਿਸਾਨ ਰੈਲੀ ਵਿੱਚ ਹਾਜ਼ਰੀ ਲਗਵਾਈ। ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ, ਔਰਤਾਂ ਅਤੇ ਨੌਜਵਾਨ ਰੈਲੀ ਵਿੱਚ ਸ਼ਾਮਲ ਹੋਏ।

ਬੀਕੇਯੂ ਨੇ ਵੱਡੀ ਰੈਲੀ ਕਰਕੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਦਿੱਤੀ ਚੇਤਾਵਨੀ

ਇਹ ਰੈਲੀ ਕੇਂਦਰ ਦੇ ਨਾਲ ਨਾਲ ਖਾਸ ਤੌਰ ਤੇ ਪੰਜਾਬ ਸਰਕਾਰ ਵਲੋਂ ਕੀਤੀ ਵਾਅਦਾ ਖਿਲਾਫ਼ੀ ਅਤੇ ਕਿਸਾਨਾਂ ਦੇ ਲਟਕਦੇ ਮਸਲਿਆਂ ਨੂੰ ਲੈ ਕੇ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅੱਜ ਦੀ ਰੈਲੀ ਪੰਜਾਬ ਸਰਕਾਰ ਨੂੰ ਚੇਤਾਵਨੀ ਦੇਣ ਲਈ ਕੀਤੀ ਗਈ ਹੈ। ਕਿਉਂਕਿ ਪੰਜਾਬ ਸਰਕਾਰ ਵੀ ਕਿਸਾਨਾਂ ਦੇ ਮਾਮਲਿਆਂ ਨੂੰ ਅਣਦੇਖਿਆਂ ਕਰ ਰਹੀ ਹੈ।

ਕਿਉਂਕਿ ਕੇਂਦਰ ਸਰਕਾਰ ਵਲੋਂ ਝੋਨੇ ਦੀ ਪ੍ਰਤੀ ਏਕੜ 25 ਕੁਵਿੰਟਲ ਖ਼ਰੀਦ ਤੋਂ ਜਵਾਬ ਦੇ ਦਿੱਤਾ ਹੈ। ਕੇਂਦਰ ਦੀ ਇਸ ਗੱਲ ਤੇ ਪੰਜਾਬ ਸਰਕਾਰ ਵੀ ਹਾਂ ਭਰ ਰਹੀ ਹੈ। ਦੂਜਾ ਕਿਸਾਨਾਂ ਦਾ ਮਾਲਵਾ ਪੱਟੀ ਵਿੱਚ ਵੱਡੇ ਪੱਧਰ ਤੇ ਨਰਮੇ ਦੀ ਫ਼ਸਲ ਬਰਬਾਦ ਹੋ ਗਈ। ਜਿਸਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਸੁਹਿਰਦ ਨਹੀਂ ਹੈ।

ਇਸਤੋਂ ਇਲਾਵਾ 26 ਨਵੰਬਰ ਤੋਂ ਬਾਅਦ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ, ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ । ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਜੋ ਚੋਣਾਂ ਮੌਕੇ ਕਰਜ਼ਾਮਾਫ਼ੀ ਦਾ ਵਾਅਦਾ ਕੀਤਾ ਸੀ, ਉਸਨੂੰ ਪੂਰਾ ਨਹੀਂ ਕੀਤਾ ਗਿਆ।

ਕਾਂਗਰਸ ਪਾਰਟੀ ਨੇ ਭਾਵੇਂ ਮੁੱਖ ਮੰਤਰੀ ਬਦਲ ਦਿੱਤਾ ਹੈ, ਪਰ ਸਰਕਾਰ ਅਜੇ ਵੀ ਕਾਂਗਰਸ ਪਾਰਟੀ ਦੀ ਹੈ। ਜਿਸਨੇ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ। ਸਰਕਾਰ ਨੇ ਜੇਕਰ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ ਉਹ ਕੇਂਦਰ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਘਿਰਾਉ ਲਈ ਚੰਡੀਗੜ੍ਹ ਵਿੱਚ ਦਾਖ਼ਲ ਹੋ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

ਇਹ ਵੀ ਪੜ੍ਹੋ: ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ

ETV Bharat Logo

Copyright © 2024 Ushodaya Enterprises Pvt. Ltd., All Rights Reserved.