ETV Bharat / state

BLACK DAY: ਕੇਂਦਰ ਦਾ ਪੁਤਲਾ ਸਾੜ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ - ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ

ਬਰਨਾਲਾ 'ਚ 32 ਕਿਸਾਨ ਜਥੇਬੰਦੀਆਂ ਦੇ ਰੇਲਵੇ ਸਟੇਸ਼ਨ 'ਤੇ ਲੱਗੇ ਪੱਕੇ ਕਿਸਾਨ ਮੋਰਚੇ ਵਿੱਚ ਸਾਰੇ ਕਿਸਾਨ, ਔਰਤਾਂ ਅਤੇ ਨੌਜਵਾਨ ਕਾਲੇ ਪਹਿਰਾਵੇ ਪਾ ਕੇ ਮੋਰਚੇ 'ਚ ਸ਼ਾਮਲ ਹੋਏ। ਔਰਤਾਂ ਨੇ ਕਾਲੀਆਂ ਚੁੰਨੀਆਂ ਅਤੇ ਕਿਸਾਨਾਂ ਨੇ ਕਾਲੀਆਂ ਪੱਗਾਂ, ਚੋਲੇ ਅਤੇ ਪੱਟੀਆਂ ਬੰਨ੍ਹ ਕੇ ਬਰਨਾਲਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਦੇ ਹੋਏ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ।

BLACK DAY: ਕੇਂਦਰ ਦਾ ਪੁਤਲਾ ਸਾੜ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

author img

By

Published : May 26, 2021, 9:07 PM IST

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ 26 ਮਈ ਨੂੰ ਕਾਲੇ ਦਿਨ ਵਜੋਂ ਮਨਾਇਆ ਗਿਆ। ਇਸ ਦੇ ਚੱਲਦਿਆਂ ਬਰਨਾਲਾ 'ਚ ਵੀ ਕਿਸਾਨਾਂ ਵਲੋਂ ਕਾਲੇ ਦਿਨ ਵਜੋਂ ਮਨਾਇਆ ਗਿਆ। ਇਸ ਮੌਕੇ ਬਰਨਾਲਾ 'ਚ 32 ਕਿਸਾਨ ਜਥੇਬੰਦੀਆਂ ਦੇ ਰੇਲਵੇ ਸਟੇਸ਼ਨ 'ਤੇ ਲੱਗੇ ਪੱਕੇ ਕਿਸਾਨ ਮੋਰਚੇ ਵਿੱਚ ਸਾਰੇ ਕਿਸਾਨ, ਔਰਤਾਂ ਅਤੇ ਨੌਜਵਾਨ ਕਾਲੇ ਪਹਿਰਾਵੇ ਪਾ ਕੇ ਮੋਰਚੇ 'ਚ ਸ਼ਾਮਲ ਹੋਏ। ਔਰਤਾਂ ਨੇ ਕਾਲੀਆਂ ਚੁੰਨੀਆਂ ਅਤੇ ਕਿਸਾਨਾਂ ਨੇ ਕਾਲੀਆਂ ਪੱਗਾਂ, ਚੋਲੇ ਅਤੇ ਪੱਟੀਆਂ ਬੰਨ੍ਹ ਕੇ ਬਰਨਾਲਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਦੇ ਹੋਏ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ।

BLACK DAY: ਕੇਂਦਰ ਦਾ ਪੁਤਲਾ ਸਾੜ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਕਰਨੈਲ ਸਿੰਘ ਗਾਂਧੀ ਅਤੇ ਮੇਲਾ ਸਿੰਘ ਕੱਟੂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਦੇਸ਼ ਭਰ ਦੇ ਕਿਸਾਨ 26 ਮਈ ਨੂੰ ਕਾਲੇ ਦਿਨ ਦੇ ਤੌਰ 'ਤੇ ਮਨਾ ਰਹੇ ਹਨ। ਜਿਸ ਤਹਿਤ ਉਨ੍ਹਾਂ ਵੱਲੋਂ ਪਿੰਡਾਂ-ਸ਼ਹਿਰਾਂ 'ਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ ਹਨ। ਘਰਾਂ, ਵਾਹਨਾਂ ਅਤੇ ਮੋਰਚਿਆਂ ਵਿੱਚ ਕਾਲੇ ਝੰਡੇ ਲਹਿਰਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਇਸੇ ਤਹਿਤ ਬਰਨਾਲਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਵਿਰੁੱਧ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨ ਆਪਣੀ ਲੜਾਈ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਇਹ ਅੰਦੋਲਨ ਹੋਰ ਤੇਜ਼ ਅਤੇ ਤਿੱਖਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ:Black Day: ਕਿਸਾਨ ਆਗੂ ਰਾਕੇਸ ਟਿਕੈਤ ਨੇ ਕਾਲੀ ਪੱਗ ਬੰਨ੍ਹ ਦਿੱਤੀ ਕੇਂਦਰ ਨੂੰ ਚਣੌਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.