ਬਰਨਾਲਾ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਰੈਗੂਲਰ ਨਾ ਕਰਨ ਦੇ ਵਿਰੋਧ ਵੱਜੋਂ ਪਹਿਲਾਂ ਤੋਂ ਤਹਿ ਪ੍ਰੋਗਰਾਮ ਤਹਿਤ ਸਮੂਹ ਜ਼ਿਲ੍ਹਿਆ ਵਿੱਚ ਆਜ਼ਾਦੀ ਦਿਵਸ ਨੂੰ ਪਰਿਵਾਰਾਂ ਸਮੇਤ ਕਾਲੇ ਦਿਵਸ ਵਜੋਂ ਮਨਾਇਆ ਗਿਆ। ਬਰਨਾਲਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਪੁੱਜੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਠੇਕਾ ਮੁਲਾਜ਼ਮਾਂ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਜ਼ਾਹਿਰ ਕੀਤਾ ਗਿਆ।
ਇਸ ਸਮੇਂ ਮੋਰਚੇ ਦੇ ਜ਼ਿਲ੍ਹਾ ਆਗੂ ਸਰਬਜੀਤ ਸਿੰਘ ਤਾਜੋਕੇ ਅਤੇ ਚਮਕੌਰ ਸਿੰਘ ਨੇ ਸੂਬਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਉਨ੍ਹਾਂ ਨਾਲ ਚੁਣਾਵੀ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਨਿਭਾਇਆ ਨਹੀਂ ਗਿਆ। ਜਿਸ ਕਰਕੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਵੀ ਕਾਂਗਰਸੀ ਲੀਡਰਸ਼ਿਪ ਦਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਖ਼ਤ ਵਿਰੋਧ ਕੀਤਾ ਜਾਵੇਗਾ।
ਇੱਕ ਪਾਸੇ ਦੇਸ ਦੇ ਹਾਕਮਾਂ ਵੱਲ ‘ਆਜ਼ਾਦੀ ਦਿਵਸ’ ਮੌਕੇ ਦੇਸ ਵਿੱਚ ਦੇਸ ਆਜ਼ਾਦ ਹੋਣ ਅਤੇ ਦੇਸ ਵਾਸੀਆਂ ਨੂੰ ਕੁੱਲ ਸਹੂਲਤਾਂ ਦੇਣ ਦੀਆਂ ਫ਼ੜਾ ਮਾਰੀਆਂ ਜਾ ਰਹੀਆਂ ਹਨ। ਦੂਜੇ ਪਾਸੇ ਦੇਸ਼ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਅਤ ਨਾਲ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ, ਆਊਟਸੋਰਸਡ, ਇਨਲਿਸਟਮੈਂਟ ਆਦਿ ਸਮੂਹ ਕੈਟਾਗਿਰੀਆਂ ਰਾਹੀਂ ਲਗਾਤਾਰ ਕੰਮ ਕਰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਦੇ ਰੋ ਨੂੰ ਲੈ ਕੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਮੁੱਚੇ ਪੰਜਾਬ ਵਿੱਚ 'ਆਜ਼ਾਦੀ ਦਿਵਸ' ਨੂੰ ਕਾਲੇ ਦਿਵਸ ਵੱਜੋਂ ਮਨਾਇਆ ਜਾ ਰਿਹਾ ਹੈ।
ਇਹ ਵੀ ਪੜੋ: ਕੈਪਟਨ ਨੇ ਗੁਰੂ ਨਗਰੀ ’ਚ ਲਹਿਰਾਇਆ ਤਿਰੰਗਾ, ਜਾਣੋ ਕੀ ਕਿਹਾ ਖ਼ਾਸ