ETV Bharat / state

ਅਕਾਲੀ-ਬਸਪਾ ਗਠਜੋੜ ਨੂੰ ਲੈ ਕੇ ਜਸਬੀਰ ਗੜ੍ਹੀ ਦਾ ਬਿਆਨ, ਕਿਹਾ- ਹਾਈਕਮਾਨ ਨਾਲ ਮੁਲਾਕਾਤ ਮਗਰੋਂ ਗਠਜੋੜ ਸਬੰਧੀ ਹੋਵੇਗਾ ਫੈਸਲਾ

Akali BSP alliance: ਲੋਕ ਸਭਾ ਚੋਣਾਂ ਵਿੱਚ ਅਕਾਲੀ ਬਸਪਾ ਗਠਜੋੜ ਨੂੰ ਲੈਕੇ ਬਹੁਜਨ ਸਮਾਜਵਾਦੀ ਪਾਰਟੀ ਦੇ ਪੰਜਾਬ ਪ੍ਰਧਾਨ ਜਸਵਰੀ ਸਿੰਘ ਗੜ੍ਹੀ ਨੇ ਕਿਹਾ ਹੈ ਕਿ ਅੱਜ ਦਿੱਲੀ ਵਿੱਚ ਹਾਈਕਮਾਨ ਨਾਲ ਮੀਟਿੰਗ ਤੋਂ ਬਾਅਦ ਹੀ ਗਠਜੋੜ ਸਬੰਧੀ ਕੋਈ ਫੈਸਲਾ ਸੰਭਵ ਹੋ ਸਕਦਾ ਹੈ।

alliance with Shiromani Akali Dal
'ਹਈਕਮਾਨ ਨਾਲ ਮੁਲਾਕਾਤ ਮਗਰੋਂ ਗਠਜੋੜ ਸਬੰਧੀ ਹੋਵੇਗਾ ਫੈਸਲਾ'
author img

By ETV Bharat Punjabi Team

Published : Jan 18, 2024, 9:58 AM IST

Updated : Jan 18, 2024, 3:55 PM IST

ਜਸਬੀਰ ਗੜ੍ਹੀ, ਪ੍ਰਧਾਨ, ਪੰਜਾਬ ਬਸਪਾ

ਬਰਨਾਲਾ: ਲੋਕ ਸਭਾ ਚੋਣਾਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਸਰਗਰਮ ਹੋ ਗਈ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਬਰਨਾਲਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਸ਼੍ਰੋਮਣ ਅਕਾਲੀ ਦਲ ਨਾਲ ਗਠਜੋੜ ਬਾਰੇ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਬਸਪਾ ਦਾ ਅਕਾਲੀ ਦਲ ਨਾਲ ਗਠਜੋੜ ਜਾਰੀ ਹੈ, ਇਸ ਬਾਰੇ ਅੰਤਿਮ ਫੈਸਲਾ ਪਾਰਟੀ ਸੁਪਰੀਮੋ ਮਾਇਆਵਤੀ ਵੱਲੋਂ 18 ਜਨਵਰੀ ਨੂੰ ਪੰਜਾਬ ਟੀਮ ਦੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ। ਬਸਪਾ ਪੰਜਾਬ ਦੇ ਪ੍ਰਧਾਨ ਗੜ੍ਹੀ ਨੇ ਭਾਜਪਾ ਨੂੰ ਗੰਗੂ ਦਾ ਨਾਮ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇ ਕੇ ਭਾਜਪਾ ਨਾਲ ਗਠਜੋੜ ਕਰੇ।

ਗਠਜੋੜ ਕਰਨ ਤੋਂ ਇਨਕਾਰ: ਇਸ ਮੌਕੇ ਗੱਲਬਾਤ ਕਰਦਿਆਂ ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਨੂੰ ਪ੍ਰੇਰਿਤ ਕਰਨ ਲਈ ਲਗਾਤਾਰ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਜਿਸ ਕਾਰਨ ਹਲਕਾ ਬਰਨਾਲਾ ਅਤੇ ਹਲਕਾ ਭਦੌੜ ਦੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਭਰ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੀਆਂ ਤਿਆਰੀਆਂ ਕਰ ਰਹੀ ਹੈ। ਬਸਪਾ ਦੇ ਕਿਸੇ ਵੀ ਪਾਰਟੀ ਨਾਲ ਗਠਜੋੜ ਬਾਰੇ ਪੰਜਾਬ ਪ੍ਰਧਾਨ ਨੇ ਕਿਹਾ ਕਿ ਪਾਰਟੀ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਨੇ ਲੋਕ ਸਭਾ ਚੋਣਾਂ ਨਾਲ ਸਬੰਧਤ ਕਿਸੇ ਵੀ ਪਾਰਟੀ ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਬਹੁਜਨ ਸਮਾਜ ਪਾਰਟੀ ਇੰਡੀਆ ਅਤੇ ਐਨਡੀਏ ਕਿਸੇ ਵੀ ਗਠਜੋੜ ਵਿੱਚ ਚੋਣਾਂ ਨਹੀਂ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਬਸਪਾ ਦਾ ਅਕਾਲੀ ਦਲ ਨਾਲ ਗਠਜੋੜ ਜਾਰੀ ਹੈ। ਇਸ ਸਬੰਧੀ ਅੰਤਿਮ ਫੈਸਲਾ ਪਾਰਟੀ ਸੁਪਰੀਮੋ ਵੱਲੋਂ 18 ਜਨਵਰੀ ਨੂੰ ਪੰਜਾਬ ਟੀਮ ਨਾਲ ਮੀਟਿੰਗ ਕਰਕੇ ਲਿਆ ਜਾਵੇਗਾ। ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਦੀ ਚੱਲ ਰਹੀ ਚਰਚਾ ਬਾਰੇ ਬਸਪਾ ਦੇ ਪੰਜਾਬ ਪ੍ਰਧਾਨ ਗੜ੍ਹੀ ਨੇ ਟਿੱਪਣੀ ਕੀਤੀ ਸੀ ਕਿ ਦੋ ਬੇੜੀਆਂ ’ਤੇ ਸਵਾਰ ਵਿਅਕਤੀ ਡੁੱਬ ਜਾਂਦਾ ਹੈ ਅਤੇ ਦੋ ਘਰਾਂ ਦਾ ਪਉਹੁਣਾ ਭੁੱਖਾ ਰਹਿੰਦਾ ਹੈ। ਇਸ ਟਿੱਪਣੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਸੰਪਰਕ ਕੀਤਾ ਅਤੇ 20 ਜਨਵਰੀ ਤੋਂ ਬਾਅਦ ਬਸਪਾ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਲੜਨ ਦਾ ਵਾਅਦਾ ਕੀਤਾ।

ਪਾਰਟੀ ਸੁਪਰੀਮੋ ਦਾ ਹੁਕਮ ਪ੍ਰਵਾਨ: ਇਸ ਸਬੰਧੀ ਪਾਰਟੀ ਸੁਪਰੀਮੋ ਮਾਇਆਵਤੀ ਨਾਲ ਗੱਲਬਾਤ ਕੀਤੀ ਜਾਵੇਗੀ। ਜਸਵੀਰ ਸਿੰਘ ਗੜ੍ਹੀ ਨੇ ਭਾਜਪਾ ਨੂੰ ਗੰਗੂ ਨਾਮ ਦਿੰਦਿਆਂ ਕਿਹਾ ਕਿ ਜੇਕਰ ਅਕਾਲੀ ਦਲ ਭਾਜਪਾ ਨਾਲ ਗਠਜੋੜ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਆਮ ਗਰੀਬ ਸਿੱਖਾਂ ਨੂੰ ਸਪੱਸ਼ਟ ਕਰਕੇ ਹੀ ਇਸ ਸਬੰਧੀ ਗਠਜੋੜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਮਾਇਆਵਤੀ ਗਠਜੋੜ ਸਬੰਧੀ ਜੋ ਵੀ ਫੈਸਲਾ ਲਵੇਗੀ ਉਹ ਪਾਰਟੀ ਦੇ ਸਾਰੇ ਵਰਕਰਾਂ ਤੇ ਆਗੂਆਂ ਨੂੰ ਪ੍ਰਵਾਨ ਹੋਵੇਗਾ।

Last Updated : Jan 18, 2024, 3:55 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.