ETV Bharat / state

ਪਰਾਲੀ ਸਾੜਨਾ ਕਿਸਾਨਾਂ ਦਾ ਸ਼ੌਕ ਨਹੀਂ ਸਗੋਂ ਮਜ਼ਬੂਰੀ - Mansa

ਮਾਨਸਾ (Mansa) ਵਿਚ ਕਿਸਾਨਾਂ (Farmers) ਦਾ ਕਹਿਣਾ ਹੈ ਕਿ ਪਰਾਲੀ ਸਾੜਨਾ ਸਾਡਾ ਸ਼ੌਕ ਨਹੀਂ ਹੈ ਸਗੋਂ ਸਾਡੀ ਮਜ਼ਬੂਰੀ ਹੈ।ਉਨ੍ਹਾਂ ਕਿਹਾ ਸਰਕਾਰ ਪਰਾਲੀ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ ਹੈ।

ਪਰਾਲੀ ਸਾੜਨਾ ਕਿਸਾਨਾਂ ਦਾ ਸ਼ੌਕ ਨਹੀਂ ਸਗੋਂ ਮਜ਼ਬੂਰੀ

author img

By

Published : Nov 8, 2021, 3:18 PM IST

ਮਾਨਸਾ:ਪ੍ਰਦੂਸ਼ਣ ਦੇ ਕਾਰਨ ਇਨ੍ਹੀਂ ਦਿਨੀਂ ਦੇਸ਼ ਭਰ ਦੇ ਵਿੱਚ ਲੋਕ ਕਈ ਸਮੱਸਿਆਵਾਂ ਦੇ ਨਾਲ ਜੂਝ ਰਹੇ ਹਨ ਉਥੇ ਕਿਸਾਨਾਂ (Farmers) ਵੱਲੋਂ ਲਗਾਤਾਰ ਸਰਕਾਰ ਦੀ ਮਨਾਹੀ ਦੇ ਬਾਵਜੂਦ ਝੋਨੇ ਦੀ ਪਰਾਲੀ ਸਾੜੀ ਜਾ ਰਹੀ ਹੈ। ਈਟੀਵੀ ਭਾਰਤ (ETV BHARAT) ਵੱਲੋਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜ ਰਹੇ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਸਾੜਨਾ ਕਿਸਾਨਾਂ ਦਾ ਸ਼ੌਕ ਨਹੀਂ ਸਗੋਂ ਮਜਬੂਰੀ ਹੈ।

ਪਰਾਲੀ ਸਾੜਨਾ ਕਿਸਾਨਾਂ ਦਾ ਸ਼ੌਕ ਨਹੀਂ ਸਗੋਂ ਮਜ਼ਬੂਰੀ
ਕਿਸਾਨ ਨੇ ਦੱਸਿਆ ਕਿ ਪਰਾਲੀ ਦੀ ਸਾਂਭ ਸੰਭਾਲ ਦੇ ਲਈ ਉਨ੍ਹਾਂ ਕੋਲ ਕੋਈ ਵੀ ਹੱਲ ਨਹੀਂ। ਜਿਸ ਕਾਰਨ ਮਜਬੂਰੀ ਵੱਸ ਉਨ੍ਹਾਂ ਨੂੰ ਪਰਾਲੀ ਸਾੜਨ ਦੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਅੱਗੇ ਕਣਕ ਦੀ ਬਿਜਾਈ ਵੀ ਕਰਨੀ ਹੈ ਪਰ ਸਰਕਾਰ (Government) ਵੱਲੋਂ ਪਰਾਲੀ ਦੀ ਸਾਂਭ ਸੰਭਾਲ ਦੇ ਲਈ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਉਨ੍ਹਾਂ ਨੂੰ ਮਜਬੂਰੀ ਵੱਸ ਪਰਾਲੀ ਸਾੜਨੀ ਪੈਂਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਬਿਮਾਰੀਆਂ ਫੈਲਦੀਆਂ ਹਨ ਤਾਂ ਸਰਕਾਰ ਇਸ ਦਾ ਕੋਈ ਹੱਲ ਕਿਉਂ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪਰਾਲੀ ਦਾ ਸੱਤ ਫ਼ੀਸਦੀ ਧੂੰਆਂ ਹੁੰਦਾ ਹੈ। ਜਦੋਂ ਕਿ ਕਾਰਖਾਨਿਆਂ ਅਤੇ ਫੈਕਟਰੀਆਂ ਵਿੱਚੋਂ ਨਿਕਲਣ ਵਾਲਾ ਧੂੰਆਂ ਜ਼ਿਆਦਾ ਪ੍ਰਦੂਸ਼ਣ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿ ਜੇਕਰ ਕਿਸੇ ਵੀ ਕਿਸਾਨ ਤੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਜਾਂ ਜੁਰਮਾਨਾ ਕੀਤਾ ਗਿਆ ਤਾਂ ਕਿਸਾਨਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ

ਇਹ ਵੀ ਪੜੋ:ਪੈਟਰੋਲ-ਡੀਜ਼ਲ ਦੀਆਂ ਕੀਮਤਾ ‘ਚ ਹੋਈ ਕਟੌਤੀ ‘ਤੇ ਲੋਕਾਂ ਦੀ ਰਾਏ...

ETV Bharat Logo

Copyright © 2025 Ushodaya Enterprises Pvt. Ltd., All Rights Reserved.