ਬਰਨਾਲਾ: ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰੀ ਬੱਸਾਂ ਦੇ ਕਾਮਿਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਰਨਾਲਾ ਦੇ ਪੀਆਰਟੀਸੀ ਦਫ਼ਤਰ ਅੱਗੇ ਬੱਸਾਂ ਦੇ ਮੁਲਾ ਜ਼ਮਾਂ ਵੱਲੋਂ ਹੜਤਾਲ ਅਤੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ।
ਇਹ ਵੀ ਪੜੋ: ਮੁਆਵਜ਼ਾ ਨਾ ਮਿਲਣ ਕਾਰਨ ਕਰਤਾਰਪੁਰ ਕੋਰੀਡੋਰ ਦੇ ਬਾਹਰ ਕਿਸਾਨਾਂ ਦਾ ਧਰਨਾ
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਬੱਸਾਂ ਦੇ ਕਾਮਿਆਂ ਨੇ ਕਿਹਾ ਕਿ ਪਨਬੱਸ, ਪੀਆਰਟੀਸੀ ਅਤੇ ਪੈਪਸੂ ਦੀਆਂ ਸਮੁੱਚੀਆਂ ਜਥੇਬੰਦੀਆਂ ਵੱਲੋਂ ਇਕ ਸੰਘਰਸ਼ ਕਮੇਟੀ ਬਣਾ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦੀ ਇੱਕੋ ਇੱਕ ਮੰਗ ਹੈ ਕਿ ਠੇਕਾ ਸਿਸਟਮ ਬੰਦ ਕਰਕੇ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ। ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਲਗਾਤਾਰ ਮੁਲਾਜ਼ਮ ਮੰਗ ਕਰ ਰਹੇ ਹਨ।
ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸਮੂਹ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜੋ ਸਾਢੇ ਚਾਰ ਸਾਲ ਬਾਅਦ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਤਹਿਤ 3 ਅਤੇ 4 ਅਗਸਤ ਨੂੰ ਚਾਰ ਚਾਰ ਘੰਟਿਆਂ ਲਈ ਸਮੂਹ ਪੰਜਾਬ ਦੇ ਬੱਸ ਅੱਡੇ ਨੂੰ ਬੰਦ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਬਾਈਕਾਟ ਕਰਕੇ ਇਨ੍ਹਾਂ ਨੂੰ ਪਿੰਡਾਂ ਵਿਚ ਘੇਰਿਆ ਜਾਵੇਗਾ।
ਇਹ ਵੀ ਪੜੋ: ਕਿਸਾਨਾਂ ਦੇ ਸਮਰਥਨ ’ਚ ਟਰੈਕਟਰ ਚਲਾ ਕੇ ਸੰਸਦ ਪਹੁੰਚੇ ਰਾਹੁਲ ਗਾਂਧੀ