ETV Bharat / state

ਕੈਬਨਿਟ ਮੰਤਰੀ ਵੱਲੋਂ ਪੁਲੀਸ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼

author img

By

Published : May 10, 2022, 8:31 PM IST

ਕੈਬਨਿਟ ਮੰਤਰੀ ਮੀਤ ਹੇਅਰ ਨੇ ਐਸਐਸਪੀ ਸ੍ਰੀ ਸੰਦੀਪ ਕੁਮਾਰ ਮਲਿਕ ਤੋਂ ਨਸ਼ਿਆਂ ਖਿਲਾਫ ਮੁਹਿੰਮ, ਅਮਨ-ਕਾਨੂੰਨ ਵਿਵਸਥਾ ਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲਿਆ। ਉਨਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਨਸ਼ਿਆਂ ਖਿਲਾਫ਼ ਪ੍ਰਭਾਵਸ਼ਾਲੀ ਮੁਹਿੰਮ ਵਿੱਢੀ ਜਾਵੇ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ’ਚੋਂ ਕੱਢ ਕੇ ਸਿਹਤਯਾਬ ਜੀਵਨਸ਼ੈਲੀ ਨਾਲ ਜੋੜਿਆ ਜਾ ਸਕੇ। ਇਸ ਮੌਕੇ ਉਨਾਂ ਬਰਨਾਲਾ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦਾ ਵੀ ਜਾਇਜ਼ਾ ਲਿਆ ਅਤੇ ਇਸ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਵੱਲੋਂ ਪੁਲੀਸ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼
ਕੈਬਨਿਟ ਮੰਤਰੀ ਵੱਲੋਂ ਪੁਲੀਸ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼

ਬਰਨਾਲਾ: ਸਕੂਲ ਸਿੱਖਿਆ, ਉੇਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲੀਸ ਮੁਖੀ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਜ਼ਿਲ੍ਹੇ ਦੀਆਂ ਪ੍ਰਸ਼ਾਸਨਿਕ ਅਤੇ ਪੁਲੀਸ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਐਸਐਸਪੀ ਸ੍ਰੀ ਸੰਦੀਪ ਕੁਮਾਰ ਮਲਿਕ ਤੋਂ ਨਸ਼ਿਆਂ ਖਿਲਾਫ ਮੁਹਿੰਮ, ਅਮਨ-ਕਾਨੂੰਨ ਵਿਵਸਥਾ ਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲਿਆ। ਉਨਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਨਸ਼ਿਆਂ ਖਿਲਾਫ਼ ਪ੍ਰਭਾਵਸ਼ਾਲੀ ਮੁਹਿੰਮ ਵਿੱਢੀ ਜਾਵੇ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ’ਚੋਂ ਕੱਢ ਕੇ ਸਿਹਤਯਾਬ ਜੀਵਨਸ਼ੈਲੀ ਨਾਲ ਜੋੜਿਆ ਜਾ ਸਕੇ। ਇਸ ਮੌਕੇ ਉਨਾਂ ਬਰਨਾਲਾ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦਾ ਵੀ ਜਾਇਜ਼ਾ ਲਿਆ ਅਤੇ ਇਸ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਉਨਾਂ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਤੋਂ ਜ਼ਿਲ੍ਹੇ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਅਤੇ ਸਾਰੇ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜਨ ਦੇ ਨਿਰਦੇਸ਼ ਦਿੱਤੇ। ਉਨਾਂ ਵੱਖ ਵੱਖ ਵਿਭਾਗਾਂ ਨੂੰ ਸਰਕਾਰੀ ਫੀਸਾਂ ਸਬੰਧੀ ਰੇਟ ਸੂਚੀ ਦਫਤਰਾਂ ’ਚ ਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਆਮ ਲੋਕ ਆਪਣੇ ਕੰਮ ਕਰਾਉਣ ਲਈ ਸਰਕਾਰੀ ਫੀਸਾਂ ਬਾਰੇ ਜਾਗਰੂਕ ਹੋਣ।

ਉਨਾਂ ਜ਼ਿਲ੍ਹੇ ਦੇ ਪਿੰਡਾਂ ਵਿਚ ਲਾਏ ਜਾਂਦੇ ਜਨ ਸੁਵਿਧਾ ਕੈਂਪਾਂ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਏ ਇਨਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਘਰਾਂ ਦੇ ਨੇੜੇ ਪ੍ਰਸ਼ਾਸਨ ਮੁਹੱਈਆ ਕਰਾਉਣਾ ਹੈ। ਇਸ ਲਈ ਇਨਾਂ ਕੈਂਪਾਂ ਵਿੱਚ ਸਾਰੇ ਵਿਭਾਗਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।

ਉਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਨੂੰ ਵਿਕਾਸ ਪੱਖੋਂ ਪੰਜਾਬ ਦੇ ਮੋਹਰੀ ਜ਼ਿਲ੍ਹਿਆਂ ’ਚ ਲਿਆਉਣ ਪੱਖੋਂ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ, ਐਸਪੀ ਕੁਲਦੀਪ ਸਿੰਘ ਸੋਹੀ, ਐਸਡੀਐਮ ਸਿਮਰਪ੍ਰੀਤ ਕੌਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਜ਼ੀਰਕਪੁਰ ਦਾ ਨਾਇਬ ਤਹਿਸੀਲਦਾਰ ਮੁਅੱਤਲ, ਲੱਗੇ ਇਹ ਇਲਜ਼ਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.