ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬੀਤੇ ਦਿਨੀਂ ਭਾਜਪਾ ਵਿਧਾਇਕ ਅਰੁਣ ਨਾਰੰਗ ਤੇ ਮਲੋਟ ਵਿਖੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਮਜੀਠੀਆ ਨੇ ਕਿਹਾ ਕਿ ਇਸ ਸਾਰੇ ਮਸਲੇ ਦੀ ਨਿਰਪੱਖ ਤੌਰ ਤੇ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਬੀਜੇਪੀ ਵਿਧਾਇਕ 'ਤੇ ਕੀਤਾ ਗਿਆ ਇਹ ਹਮਲਾ ਸ਼ਾਂਤਮਈ ਤਰੀਕੇ ਨਾਲ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਦੀ ਸਾਜ਼ਿਸ਼ ਹੈ। ਕਿਸਾਨੀ ਸੰਘਰਸ਼ ਜਦੋਂ ਹੀ ਹਿੰਸਕ ਰੂਪ ਧਾਰ ਗਿਆ ਤਾਂ ਇਹ ਸੰਘਰਸ਼ ਖ਼ਤਮ ਹੋ ਜਾਵੇਗਾ। ਜਿਸ ਕਰਕੇ ਇਹ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਦੀ ਕੋਸ਼ਿਸ਼ ਹੈ।
ਇਹ ਵੀ ਪੜੋ: ਗੜ੍ਹਸ਼ੰਕਰ ਦੇ ਪਿੰਡ ਪੱਦੀ ਸੁਰਾ ਸਿੰਘ ਵਿਖੇ ਕੁੱਟਮਾਰ ਦਾ ਮਾਮਲਾ ਆਇਆ ਸਾਹਮਣੇ
ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸ ਸਰਕਾਰ ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਜਿਸ ਬੀਜੇਪੀ ਵਿਧਾਇਕ ਉੱਪਰ ਹਮਲਾ ਹੋਇਆ ਹੈ, ਉਸ ਵੱਲੋਂ ਸੁਨੀਲ ਜਾਖੜ ਨੇ ਅਬੋਹਰ ਵਿਧਾਨ ਸਭਾ ਹਲਕੇ ਤੋਂ ਹਰਾਇਆ ਗਿਆ ਸੀ। ਜਿਸ ਦੀ ਰੰਜਿਸ਼ ਤਹਿਤ ਇਹ ਹਮਲਾ ਹੋਇਆ ਹੋ ਸਕਦਾ ਹੈ। ਉਹਨਾਂ ਕਿਹਾ ਕਿ ਇਹ ਹਮਲਾ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਨੂੰ ਬਿਆਨ ਕਰਦਾ ਹੈ।
ਇਹ ਵੀ ਪੜੋ: ਹੁਣ ਗੁਰਦਾਸਪੁਰ ਚ ਕਿਸਾਨਾਂ ਨੇ ਘੇਰਿਆ ਭਾਜਪਾ ਆਗੂ, ਤਿੱਖੀ ਬਹਿਸ