ਬਰਨਾਲਾ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਸਿਆਸੀ ਅਖਾੜਾ ਭਖਿਆ ਹੋਇਆ ਹੈ। ਇਹਨਾਂ ਚੋਣਾਂ ਤਹਿਤ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਵਲੋਂ 22 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਹਨਾਂ ਵਿੱਚ ਉਹਨਾਂ ਬਰਨਾਲਾ ਜ਼ਿਲ੍ਹੇ ਦੇ ਰਿਜ਼ਰਵ ਵਿਧਾਨ ਸਭਾ ਹਲਕਾ ਭਦੌੜ ਤੋਂ ਧਰਮ ਸਿੰਘ ਫੌਜੀ ਨੂੰ ਉਮੀਦਵਾਰ ਐਲਾਨਿਆ ਹੈ।
ਧਰਮ ਸਿੰਘ ਫੌਜੀ ਅਜੇ ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਉਹ ਇਸਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਨ। ਧਰਮ ਸਿੰਘ ਬਰਨਾਲਾ ਵਿੱਚ ਅਕਾਲੀ ਦਲ ਵਲੋਂ ਐਮਸੀ ਦੀ ਚੋਣ ਵੀ ਜਿੱਤੇ ਹੋਏ ਹਨ। ਜਿਸਤੋਂ ਬਾਅਦ ਅੱਜ ਉਹਨਾਂ ਨੂੰ ਭਦੌੜ ਹਲਕੇ ਤੋਂ ਭਦੌੜ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਦੱਸ ਦਈਏ ਕਿ ਬਰਨਾਲਾ ਜ਼ਿਲ੍ਹੇ ਵਿੱਚ ਤਿੰਨ ਵਿਧਾਨ ਸਭਾ ਹਲਕੇ ਬਰਨਾਲਾ, ਭਦੌੜ ਅਤੇ ਮਹਿਲ ਕਲਾਂ ਹਨ। ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਇੱਕ ਇੱਕ ਸੀਟ ਮਿਲੀ ਹੈ। ਜਿਹਨਾਂ ਵਿੱਚੋਂ ਮਹਿਲ ਕਲਾਂ ਰਿਜ਼ਰਵ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਪਹਿਲਾਂ ਹੀ ਇਸ ਗੱਠਜੋੜ ਵਲੋਂ ਸੰਤ ਸੁਖਵਿੰਦਰ ਸਿੰਘ ਟਿੱਬਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਿਆ ਹੈ। ਜਦਕਿ ਪੀਐਲਸੀ ਵਲੋਂ ਅੱਜ ਧਰਮ ਸਿੰਘ ਫੌਜੀ ਉਮੀਦਵਾਰ ਬਣਾਏ ਗਏ ਹਨ। ਜਦਕਿ ਬਰਨਾਲਾ ਜਨਰਲ ਹਲਕਾ ਭਾਜਪਾ ਦੇ ਹਿੱਸੇ ਆਇਆ ਹੈ, ਜਿਸ ਉਪਰ ਉਮੀਦਵਾਰ ਐਲਾਨਿਆ ਜਾਣਾ ਬਾਕੀ ਹੈ।
ਇਹ ਵੀ ਪੜ੍ਹੋ: ਭੜਕਾਊਂ ਬਿਆਨ ਦੇਣ 'ਤੇ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ 'ਤੇ FIR ਦਰਜ