ਬਰਨਾਲਾ: ਬਰਨਾਲਾ(barnala) ਦੇ ਕਸਬਾ ਧਨੌਲਾ ਵਿਖੇ ਲਖੀਮਪੁਰੀ ਖੀਰੀ(Lakhimpuri Khiri) ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਗੁਰੂਦਵਾਰਾ ਸਾਹਿਬ ਵਿੱਚ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਚੜੂਨੀ(Gurnam Singh Chaduni) ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ ਲਖੀਮਪੁਰ ਖੀਰੀ ਵਿੱਚ ਬੀਜੇਪੀ ਨੇਤਾ ਦੇ ਲੜਕੇ ਵਲੋਂ 4 ਕਿਸਾਨਾਂ ਤੇ ਇੱਕ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਗਿਆ। ਉਹਨਾਂ ਨਮਿੱਤ ਰੱਖੇ ਸਮਾਗਮ ਵਿੱਚ ਉਹ ਸ਼ਰਧਾਂਜਲੀ ਦੇਣ ਲਈ ਪਹੁੰਚੇ ਹਨ। ਉਹਨਾਂ ਕਿਹਾ ਕਿ ਲਖੀਮਪੁਰੀ ਖੀਰੀ ਦੀ ਘਟਨਾ ਦੇ ਮੁਲਜ਼ਮ ਨੂੰ ਭਾਵੇਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਪਰ ਕੇਂਦਰੀ ਰਾਜ ਗ੍ਰਹਿ ਮੰਤਰੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਸਾਡੀ ਮੰਗ ਕੇਂਦਰੀ ਮੰਤਰੀ ਦੀ ਗ੍ਰਿਫ਼ਤਾਰੀ ਦੀ ਹੈ ਨਾ ਕਿ ਉਸਨੂੰ ਮੰਤਰੀ ਪਦ ਤੋਂ ਬਰਖ਼ਾਸਤ ਕਰਨ ਦੀ ਹੈ। ਉਹਨਾਂ ਕਿਹਾ ਕਿ ਦੇਸ਼ ਵਿੱਚ ਰਾਜਨੀਤੀ ਹੱਦ ਤੋਂ ਵੱਧ ਗੰਦੀ ਹੋ ਚੁੱਕੀ ਹੈ।
ਜਿਸਨੂੰ ਸਾਫ਼ ਕਰਨ ਲਈ ਚੰਗੇ ਲੋਕਾਂ ਨੂੰ ਇਸ ਮੈਦਾਨ ਵਿੱਚ ਉਤਰਨਾ ਪਵੇਗਾ। ਉਹ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੇ ਹਾਮੀ ਹਨ।
ਪਰ ਉਹ ਖੁਦ ਚੋਣਾਂ ਨਹੀਂ ਲੜਨਗੇ, ਜਦਕਿ ਚੰਗੇ ਲੋਕਾਂ ਨੂੰ ਮੈਦਾਨ ਵਿੱਚ ਲਿਆਉਣਗੇ। ਉਹਨਾਂ ਕਿਹਾ ਕਿ ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਨਰਮੇ ਦੀ ਫ਼ਸਲ ਵਾਲੇ ਪੀੜਤ ਕਿਸਾਨਾਂ ਨੂੰ ਪੰਜਾਬ ਸਰਕਾਰ ਤੁਰੰਤ ਯੋਗ ਮੁਆਵਜ਼ਾ ਦੇਵੇ।
ਇਹ ਵੀ ਪੜ੍ਹੋ: ਤਿਉਹਾਰ ਨੂੰ ਲੈ ਕੇ ਵੱਖ-ਵੱਖ ਇਲਾਕਿਆਂ ਵਿੱਚ ਕੱਢਿਆ ਰੋਡ ਮਾਰਚ