ਬਰਨਾਲਾ: ਪੰਜਾਬ ਅਤੇ ਯੂ. ਟੀ.ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੂਬਾ ਪੱਧਰੀ ਸੱਦੇ ’ਤੇ ਲਗਾਤਾਰ ਦੂਸਰੇ ਦਿਨ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਕਚਿਹਰੀ ਚੌਂਕ ਪਹੁੰਚ ਕੇ ਚੱਕਾ ਜਾਮ ਕੀਤਾ ਗਿਆ।
ਇਹ ਵੀ ਪੜੋ: ਪੰਜਾਬ ਨੂੰ ਕੇਂਦਰੀ ਕੈਬਨਿਟ ਤੋਂ ਵਾਂਝਾ ਰੱਖ ਕੇ ਕੀਤੀ ਬੇਇਨਸਾਫੀ-ਮਾਸਟਰ ਮੋਹਨ ਲਾਲ
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਖਿਲਾਫ ਤਿੱਖੇ ਰੋਹ ਦਾ ਪ੍ਰਗਟਾਵਾ ਕਰਨ ਲਈ 8 ਅਤੇ 9 ਜੁਲਾਈ ਨੂੰ ਸਮੁੱਚੇ ਪੰਜਾਬ ਵਿੱਚ ਬਲਾਕ/ਤਹਿਸੀਲ ਪੱਧਰੀ ਅਰਥੀ ਫੂਕ ਮੁਜ਼ਾਹਰੇ ਕਰਦਿਆਂ ਮੰਗ ਕੀਤੀ ਗਈ, ਕਿ 1 ਜਨਵਰੀ 2004 ਤੋਂ ਲਾਗੂ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਪਰਖ ਸਮਾਂ ਐਕਟ ਰੱਦ ਕਰਕੇ 15-01-2015 ਤੋਂ ਪਰਖ ਸਮਾਂ ਮੁੜ ਤੋਂ ਦੋ ਸਾਲ ਕਰਦਿਆਂ ਪੂਰੇ ਭੱਤੇ, ਸਲਾਨਾ ਵਾਧੇ, ਪੂਰਾ ਤਨਖਾਹ ਗਰੇਡ/ਸਕੇਲ ਬਹਾਲ ਕਰਦਿਆਂ ਨਵੀਆਂ ਭਰਤੀਆਂ ਨਾਲ ਇਨਸਾਫ ਹੋਵੇ,ਹਰ ਤਰਾਂ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ, ਸਮੂਹ ਵਿਭਾਗਾਂ ਵਿੱਚ ਖਾਲੀ ਹਜ਼ਾਰਾਂ ਅਸਾਮੀਆਂ ਭਰਨ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ/ ਵਿੱਤ ਵਿਭਾਗ ਦੀਆਂ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਰੱਦ ਕਰਕੇੇ ਵਿਭਾਗ/ ਕਾਡਰ ਅਨੁਸਾਰ ਰਿਪੋਰਟ ਜਾਰੀ ਹੋਵੇ ਅਤੇ ਸਾਰੇ ਵਾਧੇ 1-1-2016 ਤੋਂ ਹੀ ਲਾਗੂ ਕੀਤੇ ਜਾਣ, ਪੰਜਵੇਂ ਤਨਖਾਹ ਕਮਿਸ਼ਨ ਦੀ ਅਨਾਮਲੀ ਕਮੇਟੀ ਵੱਲੋਂ 24 ਕੈਟਾਗਰੀਆਂ ਦੇ ਤਨਖਾਹ ਗਰੇਡਾਂ ਦੀ ਤਰੁੱਟੀ ਦਰੁਸਤ ਕਰਦਿਆਂ ਅਕਤੂਬਰ 2011 ਤੋਂ ਦਿੱਤਾ ਵਾਧਾ ਅਤੇ ਦਸੰਬਰ 2011 ਤੋਂ 239 ਕੈਟਾਗਰੀਆਂ ਦੇ ਤਨਖਾਹ ਗਰੇਡਾਂ ‘ਚ ਕੈਬਨਿਟ ਸਬ ਕਮੇਟੀ ਵੱਲੋਂ ਮਿਲੇ ਵਾਧੇ ਬਰਕਰਾਰ ਰੱਖਦਿਆਂ 2.25 ਜਾਂ 2.59 ਗੁਣਾਂਕ ‘ਚੋਂ ਇੱਕ ਚੁਨਣ ਦੀ ਮੁਲਾਜ਼ਮ ਮਾਰੂ ਆਪਸ਼ਨ ਦੀ ਥਾਂ ਇੱਕਸਮਾਨ ਉਚਤਮ ਗੁਣਾਂਕ (3.74) ਲਾਗੂ ਹੋਵੇ।
ਮੋਬਾਇਲ ਭੱਤੇ, ਮੈਡੀਕਲ ਭੱਤੇ ਦੁੱਗਣੇ ਹੋਣ ਅਤੇ ਪੇਂਡੂ ਇਲਾਕਾ ਭੱਤਾ ਤੇ ਐੱਚ.ਆਰ.ਏ. ਦੀਆਂ ਪਹਿਲਾਂ ਵਾਲੀਆਂ ਦਰਾਂ ਬਰਕਰਾਰ ਰੱਖੀਆਂ ਜਾਣ। ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਅਤੇ ਬਕਾਏ ਜਾਰੀ ਹੋਣ ਅਤੇ 20-7-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਕੇਂਦਰ ਤੋਂ ਘੱਟ ਸਕੇਲਾਂ ਨਾਲ ਜੋੜਨ ਦਾ ਫੈਸਲਾ ਰੱਦ ਕੀਤਾ ਜਾਵੇ।
ਇਹ ਵੀ ਪੜੋ: Power crisis: ਤਲਵੰਡੀ ਸਾਬੋ ਥਰਮਲ ਦਾ ਤੀਸਰਾ ਯੂਨਿਟ ਵੀ ਬੰਦ