ਬਰਨਾਲਾ: ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਹਲਕਾ ਭਦੌੜ ਤੋਂ ਉਮੀਦਵਾਰ ਵਜੋਂ ਚਰਨਜੀਤ ਚੰਨੀ ਨੇ ਨਾਮਜ਼ਦਗੀ ਭਰ ਦਿੱਤੀ ਹੈ।
ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਇਸ ਹਲਕੇ ਦਾ ਹਾਲ ਅਤੇ ਵਿਕਾਲ ਪਿਛੜਿਆ ਹੋਇਆ ਹੈ। ਇਸ ਹਲਕੇ ਦਾ ਵਿਕਾਸ ਕਰਨਾ ਹੀ ਮਿਸ਼ਨ ਰਹੇਗਾ।
ਦੱਸਣਯੋਗ ਹੈ ਕਿ ਆਪਣੇ ਜੱਦੀ ਹਲਕੇ ਚਮਕੌਰ ਸਾਹਿਬ ਤੋਂ ਚਰਨਜੀਤ ਚੰਨੀ ਭਲਕੇ ਨਾਮਜ਼ਦਗੀ ਦਾਖ਼ਲ ਕਰਨਗੇ।
ਕਾਂਗਰਸ ਨੇ ਸੀਐਮ ਚੰਨੀ ਨੂੰ ਭਦੌੜ ਹਲਕੇ ਤੋਂ ਚੋਣ ਪਿੜ ’ਚ ਉਤਾਰ ਦਿੱਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਭਦੌੜ ਵਿਧਾਨਸਭਾ ਹਲਕਾ ਸਭ ਤੋਂ ਵੱਧ ਹੌਟ ਸੀਟ ਵਜੋਂ ਉੱਭਰ ਕੇ ਸਾਹਮਣੇ ਆ ਰਿਹਾ ਹੈ। ਇਸ ਸੀਟ ’ਤੇ ਕਿਸਦੀ ਜਿੱਤ ਹੋਵੇਗੀ ਇਸ ਨੂੰ ਲੈਕੇ ਸਿਆਸੀ ਗਿਣਤੀਆਂ-ਮਿਣਤੀਆਂ ਸ਼ੁਰੂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਜਲਾਲਾਬਾਦ ਸੀਟ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ